19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

79ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ 23 ਅਕਤੂਬਰ ਤੋਂ

ਨਵੀਂ ਦਿੱਲੀ, 19 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਨਿਰੰਕਾਰੀ ਮਾਤਾ ਸੁਦਿਕਸ਼ਾ ਅਤੇ ਰਮਿਤ ਦੀ ਅਗਵਾਈ ਵਿਚ 79ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ 23 ਅਕਤੂਬਰ ਤੋਂ ਲੈ ਕੇ 26 ਅਕਤੂਬਰ ਤੱਕ ਸੰਤ ਨਿਰੰਕਾਰੀ ਅਧਿਆਤਮਕ ਸਥਲ ਸਮਾਲਖਾਂ ਵਿਖੇ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 20-10-2026
ਨਵੀਂ ਦਿੱਲੀ, 19 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਨਿਰੰਕਾਰੀ ਮਾਤਾ ਸੁਦਿਕਸ਼ਾ ਅਤੇ ਰਮਿਤ ਦੀ ਅਗਵਾਈ ਵਿਚ 79ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ 23 ਅਕਤੂਬਰ ਤੋਂ ਲੈ ਕੇ 26 ਅਕਤੂਬਰ ਤੱਕ ਸੰਤ ਨਿਰੰਕਾਰੀ ਅਧਿਆਤਮਕ ਸਥਲ ਸਮਾਲਖਾਂ ਵਿਖੇ ਕੀਤਾ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ’ਤੇ ਹੋ ਰਹੀਆਂ ਹਨ। ਸਮਾਗਮ ਵਿਚ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿਚੋਂ ਵੀ ਸ਼ਰਧਾਲੂ ਵਿਸ਼ੇਸ਼ ਤੌਰ ’ਤੇ ਆ ਰਹੇ ਹਨ। ਸਮਾਗਮ ਵਾਲੀ ਥਾਂ ਨੂੰ ਵਿਸ਼ਾਲ ਅਧਿਆਤਮਿਕ ਨਗਰੀ ਦਾ ਰੂਪ ਦਿੱਤਾ ਜਾ ਰਿਹਾ ਹੈ। ਇਕ ਵੱਡਾ ਪੰਡਾਲ ਤਿਆਰ ਕੀਤਾ ਗਿਆ ਹੈ, ਜਿਥੇ ਕਿ ਪ੍ਰਵਚਨ, ਭਜਨ ਅਤੇ ਅਧਿਆਤਮ ਵਿਚਾਰਾਂ ਕੀਤੀਆਂ ਜਾਣਗੀਆਂ। ਕਈ ਥਾਵਾਂ ’ਤੇ ਆਧੁਨਿਕ ਐਲ.ਈ.ਡੀ. ਸਕਰੀਨਾਂ ਵੀ ਲਗਾਈਆਂ ਜਾ ਰਹੀਆਂ ਹਨ। ਸਵਾਗਤੀ ਗੇਟ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਬਣਾਇਆ ਜਾ ਰਿਹਾ ਹੈ। ਸੰਤ ਨਿਰੰਕਾਰ ਮੰਡਲ ਦੇ ਸਕੱਤਰ ਜੋਗਿੰਦਰ ਸੁਖੀਜਾ ਦਾ ਕਹਿਣਾ ਹੈ ਕਿ ਇਸ ਸਮਾਗਮ ਪ੍ਰਤੀ ਸ਼ਰਧਾਲੂਆਂ ਨੂੰ ਸੁਚਾਰੂ ਪ੍ਰਬੰਧ, ਆਵਾਜਾਈ ਦੀ ਸਹੂਲਤ ਅਤੇ ਹੋਰ ਹਰ ਤਰ੍ਹਾਂ ਦੀਆਂ ਸਹੂਲਤਾਂ ਮੌਜੂਦ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਬਾਲ ਭਲਾਈ , ਬਜ਼ੁਰਗਾਂ , ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਅੱਜ ਤੱਕ ਕਰਵਾਉਣ ਆਨਲ... ਅਗਲੀ ਖ਼ਬਰ ਈ-ਰਿਕਸ਼ਿਆਂ ਪ੍ਰਤੀ ਸਰਕਾਰ ਨੇ ਵੱਧ ਤੋਂ ਵੱਧ ਸੀਮਾ ਤੈਅ ਕਰਨ ਦਾ ਦਿੱਤਾ ਪ੍ਰਸਤਾਵ
Ad Position 24