19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਾਲ ਭਲਾਈ , ਬਜ਼ੁਰਗਾਂ , ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਅੱਜ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਐੱਸ. ਏ.

Ad Position 21
No active advertisement
ਅਜੀਤ ਡੈਸਕ 20-10-2026
ਐੱਸ. ਏ. ਐੱਸ. ਨਗਰ, 19 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਏ ਜਾ ਰਹੇ ਪੰਜਾਬ ਐਨ. ਜੀ. ਓ. ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਨਾਲ ਜੋੜਨ ਲਈ ਬਾਲ ਭਲਾਈ, ਬਜ਼ੁਰਗਾਂ ਦੀ ਭਲਾਈ, ਮਹਿਲਾ ਭਲਾਈ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਇੱਛੁਕ ਗ਼ੈਰ-ਸਰਕਾਰੀ ਸੰਸਥਾਵਾਂ (ਐਨ. ਜੀ. ਓਜ਼) ਨੂੰ 20 ਅਕਤੂਬਰ ਤੱਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਦੱਸਿਆ ਕਿ ਯੋਗ ਸੰਸਥਾਵਾਂ ਆਪਣੀ ਰਜਿਸਟ੍ਰੇਸ਼ਨ ਲਈ ਵੈੱਬਸਾਈਟ ’ਤੇ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਸੰਸਥਾਵਾਂ ਸਿੱਧੇ ਰਜਿਸਟ੍ਰੇਸ਼ਨ ਫਾਰਮ ਰਾਹੀਂ ਵੀ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਨਾਲ ਜੋੜਨਾ ਹੈ। ਇਸ ਮਿਸ਼ਨ ਰਾਹੀਂ ਵਿਦਿਆਰਥੀਆਂ ਨੂੰ ਬਾਲ ਭਲਾਈ, ਬਜ਼ੁਰਗਾਂ ਦੀ ਦੇਖਭਾਲ, ਮਹਿਲਾ ਸਸ਼ਕਤੀਕਰਨ ਅਤੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰਾਂ ਵਿਚ ਕੰਮ ਕਰਨ ਵਾਲੀਆਂ ਸੰਸਥਾਵਾਂ ਨਾਲ ਜੋੜ ਕੇ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਦੇ ਮੌਕੇ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਚੋਣਾਂ : ‘ ਦੁਸਾਂਝ - ਕੁਹਾੜ ’ ਪੈਨਲ ਨੂੰ ਜਿਤਾਉਣ ਦੀ ਲੇਖਕਾਂ ਨੇ ਕੀਤੀ ਅਪੀਲ ਅਗਲੀ ਖ਼ਬਰ 79ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ 23 ਅਕਤੂਬਰ ਤੋਂ
Ad Position 24