19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਹਰਿਆਵਲ ਲਈ ਰਾਖਵੀਂ ਜ਼ਮੀਨ ਬਣੀ ਕੂੜੇ ਦਾ ਟਿਕਾਣਾ , 9 ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ 15 ਦਿਨਾਂ ਅੰਦਰ ਸਫ਼ਾਈ ਅਤੇ ਗਰੀਨ ਬੈਲਟ ਦੀ ਬਹਾਲੀ ਨਾ ਹੋਣ ’ਤੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਡੇਰਾਬੱਸੀ, 19 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੇ ਦਾਅਵਿਆਂ ਦਰਮਿਆਨ ਡੇਰਾਬੱਸੀ ਦੀ ਸਰਕਾਰੀ ਕਾਲਜ ਰੋਡ ’ਤੇ ਜੰਗਲਾਤ ਵਿਭਾਗ ਦੀ ਜ਼ਮੀਨ ਉੱਪਰ ਲੱਗ ਰਹੇ ਕੂੜੇ ਦੇ ਢੇਰਾਂ ਨੇ ਪ੍ਰਸ਼ਾਸਨਿਕ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਵਾਤਾਵਰਨ ਦੀ ਸੰਭਾਲ ਲਈ ਰਾਖਵੀਂ ਜ਼ਮੀਨ ਕੂੜੇ ਦੇ ਟਿਕਾਣੇ ਵਜੋਂ ਵਰਤੇ ਜਾਣ ਦਾ ਮਾਮਲਾ ਹੁਣ ਕਾਨੂੰਨੀ ਰੂਪ ਧਾਰਨ ਕਰ ਗਿਆ ਹੈ।

Ad Position 21
No active advertisement
ਅਜੀਤ ਡੈਸਕ 20-10-2026
ਡੇਰਾਬੱਸੀ, 19 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੇ ਦਾਅਵਿਆਂ ਦਰਮਿਆਨ ਡੇਰਾਬੱਸੀ ਦੀ ਸਰਕਾਰੀ ਕਾਲਜ ਰੋਡ ’ਤੇ ਜੰਗਲਾਤ ਵਿਭਾਗ ਦੀ ਜ਼ਮੀਨ ਉੱਪਰ ਲੱਗ ਰਹੇ ਕੂੜੇ ਦੇ ਢੇਰਾਂ ਨੇ ਪ੍ਰਸ਼ਾਸਨਿਕ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਵਾਤਾਵਰਨ ਦੀ ਸੰਭਾਲ ਲਈ ਰਾਖਵੀਂ ਜ਼ਮੀਨ ਕੂੜੇ ਦੇ ਟਿਕਾਣੇ ਵਜੋਂ ਵਰਤੇ ਜਾਣ ਦਾ ਮਾਮਲਾ ਹੁਣ ਕਾਨੂੰਨੀ ਰੂਪ ਧਾਰਨ ਕਰ ਗਿਆ ਹੈ। ਐਡਵੋਕੇਟ ਜਸਵੰਤ ਸਿੰਘ ਤੂਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ, ਨਗਰ ਕੌਂਸਲ, ਜੰਗਲਾਤ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਸੰਬੰਧਿਤ ਵਿਭਾਗਾਂ ਦੇ 9 ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਸਰਕਾਰੀ ਕਾਲਜ ਰੋਡ ਦੇ ਕਿਨਾਰੇ ਗਰੀਨ ਬੈਲਟ ਲਈ ਨਿਰਧਾਰਤ ਜ਼ਮੀਨ ’ਤੇ ਕਥਿਤ ਤੌਰ ’ਤੇ ਨਗਰ ਕੌਂਸਲ ਵਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਲਗਾਤਾਰ ਇਕੱਠੀ ਹੋ ਰਹੀ ਗੰਦਗੀ ਕਾਰਨ ਆਲੇ-ਦੁਆਲੇ ਦਾ ਵਾਤਾਵਰਨ ਪ੍ਰਭਾਵਿਤ ਹੋਣ ਦੇ ਨਾਲ ਬਦਬੂ ਦੀ ਸਮੱਸਿਆ ਵੀ ਪੈਦਾ ਹੋ ਰਹੀ ਹੈ। ਇਸ ਸੜਕ ਰਾਹੀਂ ਰੋਜ਼ਾਨਾ ਵੱਡੀ ਗਿਣਤੀ ਵਿਚ ਵਿਦਿਆਰਥੀ, ਪਿੰਡਾਂ ਦੇ ਲੋਕ ਅਤੇ ਹੋਰ ਰਾਹਗੀਰ ਲੰਘਦੇ ਹਨ। ਖ਼ਾਸ ਗੱਲ ਇਹ ਹੈ ਕਿ ਕੂੜੇ ਦੇ ਢੇਰਾਂ ਨੇ ਸੜਕੀ ਸੁਰੱਖਿਆ ਲਈ ਵੀ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਇਥੇ ਖਾਣ-ਪੀਣ ਦੀਆਂ ਵਸਤਾਂ ਦੀ ਭਾਲ ਵਿਚ ਇਕੱਠੇ ਹੁੰਦੇ ਆਵਾਰਾ ਪਸ਼ੂ ਅਤੇ ਕੁੱਤੇ ਕਿਸੇ ਵੇਲੇ ਵੀ ਹਾਦਸੇ ਦਾ ਕਾਰਨ ਬਣ ਸਕਦੇ ਹਨ। ਐਡਵੋਕੇਟ ਤੂਰ ਨੇ ਆਪਣੇ ਨੋਟਿਸ ਵਿਚ ਸਵਾਲ ਉਠਾਇਆ ਕਿ ਜਿਹੜੀ ਜ਼ਮੀਨ ਹਰਿਆਵਲ ਵਧਾਉਣ ਲਈ ਰਾਖਵੀਂ ਰੱਖੀ ਗਈ ਹੈ, ਉਸ ਦੀ ਵਰਤੋਂ ਕੂੜਾ ਸੁੱਟਣ ਲਈ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਤੋਂ 1 5 ਦਿਨਾਂ ਅੰਦਰ ਕੂੜਾ ਹਟਵਾਉਣ, ਜ਼ਮੀਨ ਦੀ ਅਸਲ ਸਥਿਤੀ ਬਹਾਲ ਕਰਨ ਅਤੇ ਭਵਿੱਖ ਵਿਚ ਕੂੜਾ ਸੁੱਟਣ ਤੋਂ ਰੋਕਣ ਲਈ ਠੋਸ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੜਕ ਕਿਨਾਰੇ ਸੁਰੱਖਿਆ ਬੈਰੀਅਰ, ਚਿਤਾਵਨੀ ਬੋਰਡ ਅਤੇ ਰੋਸ਼ਨੀ ਦੇ ਪ੍ਰਬੰਧ ਕਰਨ ’ਤੇ ਵੀ ਜ਼ੋਰ ਦਿੱਤਾ। ਨੋਟਿਸ ਵਿਚ ਠੋਸ ਕੂੜਾ ਪ੍ਰਬੰਧਨ ਨਿਯਮਾਂ-2016 ਦਾ ਹਵਾਲਾ ਦਿੰਦਿਆਂ ਸਮਾਂਬੱਧ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਕਾਨੂੰਨੀ ਕਦਮ ਚੁੱਕਣ ਦੀ ਚਿਤਾਵਨੀ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ Kanaya ਅਗਲੀ ਖ਼ਬਰ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਵਿਖੇ ਨਸ਼ਿਆਂ ਵਿਰੁੱਧ ਵਿਸ਼ਾਲ ਮੋਟਰਸਾਈਕਲ ਰੈਲੀ ‘ਯੁੱਧ ਨਸ਼ਿਆਂ ਵਿਰੁੱਧ’ ਮ...
Ad Position 24