20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਖੇਡ ਮੁਕਾਬਲਿਆਂ ’ਚ ਦਸਮੇਸ਼ ਪਬਲਿਕ ਸਕੂਲ ਨੇ ਜਿੱਤੇ 13 ਮੈਡਲ

ਨਵੀਂ ਦਿੱਲੀ,20 ਅਕਤੂਬਰ (ਜਗਤਾਰ ਸਿੰਘ)-ਦਸਮੇਸ਼ ਪਬਲਿਕ ਸਕੂਲ (ਮਾਨਤਾ ਪ੍ਰਾਪਤ), ਗੋਬਿੰਦਪੁਰੀ ਦੇ ਵਿਦਿਆਰਥੀਆਂ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੇਮਕੁੰਟ ਕਾਲੋਨੀ ਵਿਖੇ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ’ਚ 13 ਮੈਡਲ ਜਿੱਤੇ ਹਨ। ਇਸ ਖੇਡ ਮੁਕਾਬਲਿਆਂ ’ਚ 7 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 21-10-2026
ਨਵੀਂ ਦਿੱਲੀ,20 ਅਕਤੂਬਰ (ਜਗਤਾਰ ਸਿੰਘ)-ਦਸਮੇਸ਼ ਪਬਲਿਕ ਸਕੂਲ (ਮਾਨਤਾ ਪ੍ਰਾਪਤ), ਗੋਬਿੰਦਪੁਰੀ ਦੇ ਵਿਦਿਆਰਥੀਆਂ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੇਮਕੁੰਟ ਕਾਲੋਨੀ ਵਿਖੇ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ’ਚ 13 ਮੈਡਲ ਜਿੱਤੇ ਹਨ। ਇਸ ਖੇਡ ਮੁਕਾਬਲਿਆਂ ’ਚ 7 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜ਼ਿ) ਗੋਬਿੰਦਪੁਰੀ ਦੇ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਹਰਦਿੱਤ ਸਿੰਘ ਗੋਬਿੰਦਪੁਰੀ, ਮੀਤ ਪ੍ਰਧਾਨ ਰਜਿੰਦਰ ਸਿੰਘ, ਸਕੂਲ ਮੁਖੀ ਬੀਬੀ ਜਗਜੋਤ ਕੌਰ ਤੇ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਜੇਤੂ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਪ੍ਰੋਗਰਾਮ ਦੌਰਾਨ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ। ਹਰਦਿੱਤ ਸਿੰਘ ਗੋਬਿੰਦਪੁਰੀ ਨੇ ਦੱਸਿਆ ਕਿ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੇ ਤੇ ਦੂਜੇ ਸਥਾਨ ਲਈ 4-4 ਅਤੇ ਤੀਜੇ ਸਥਾਨ ਲਈ 5 ਮੈਡਲ ਪ੍ਰਾਪਤ ਕਰਕੇ ਕੁੱਲ 13 ਮੈਡਲ ਜਿੱਤਣ ’ਚ ਸਫਲਤਾ ਪ੍ਰਾਪਤ ਕੀਤੀ। ਇਸ ਦੇ ਲਈ ਉਨ੍ਹਾਂ ਸਕੂਲੀ ਸਟਾਫ਼ ਤੇ ਵਿਦਿਆਰਥੀਆਂ ਸਮੇਤ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਲੱਖੀਸ਼ਾਹ ਵਣਜਾਰਾ ਹਾਲੇ ਵਿਖੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਰਵਾਏ ਗਏ ਪ੍ਰਦਰਸ਼ਨੀ ਮੁਕਾਬਲੇ ਵਿਚ ਵੀ ਦਸਮੇਸ਼ ਪਬਲਿਕ ਸਕੂਲ ਨੇ 22 ਸਕੂਲਾਂ ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਸੀ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਗਰੇਜ ਸਿੰਘ ਕਥਾ ਕਰਦੀਆਂ (ਸੱਜੇ)ਭਾਈ ਕਮਲ ਜੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਰਸਭਿੰਨਾ ਕੀਰਤਨ ਕਰਦੀਆਂ ਅਗਲੀ ਖ਼ਬਰ ਦੋ ਬਾਈਕ ਸਵਾਰ 16 ਗ੍ਰਾਮ ਅਤੇ 33 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
Ad Position 24