22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਰੋਡਵੇਜ਼ ਕਰਮਚਾਰੀਆਂ ਦੀ ਕੁੱਟਮਾਰ ਦੇ ਵਿਰੋਧ ’ਚ ਮੁਲਾਜ਼ਮਾਂ ਵਲੋਂ ਬੱਸਾਂ ਦਾ ਚੱਕਾ ਜਾਮ

ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਰੋਡਵੇਜ਼ ਕਰਮਚਾਰੀਆਂ ਨੇ ਹਮਲੇ ਅਤੇ ਹੱਥੋਪਾਈ ਦੀਆਂ ਹੋਈਆਂ ਵੱਖ-ਵੱਖ ਘਟਨਾਵਾਂ ਦੇ ਵਿਰੋਧ ਵਿੱਚ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਬੱਸ ਅੱਡੇ ਦੇ ਦੋਵੇਂ ਗੇਟ ਬੰਦ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਧਰਨਾ ਦਿੱਤਾ। ਉਨ੍ਹਾਂ ਦਾ ਦੋਸ਼ ਹੈ ਕਿ ਸ਼ਿਕਾਇਤਾਂ ਦੇ ਬਾਵਜੂਦ ਹਮਲਾਵਰਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 23-10-2026
ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਰੋਡਵੇਜ਼ ਕਰਮਚਾਰੀਆਂ ਨੇ ਹਮਲੇ ਅਤੇ ਹੱਥੋਪਾਈ ਦੀਆਂ ਹੋਈਆਂ ਵੱਖ-ਵੱਖ ਘਟਨਾਵਾਂ ਦੇ ਵਿਰੋਧ ਵਿੱਚ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਬੱਸ ਅੱਡੇ ਦੇ ਦੋਵੇਂ ਗੇਟ ਬੰਦ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਧਰਨਾ ਦਿੱਤਾ। ਉਨ੍ਹਾਂ ਦਾ ਦੋਸ਼ ਹੈ ਕਿ ਸ਼ਿਕਾਇਤਾਂ ਦੇ ਬਾਵਜੂਦ ਹਮਲਾਵਰਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਬੱਸ ਸਟੈਂਡ ਦੇ ਅਹਾਤੇ ਵਿੱਚ ਰੋਡਵੇਜ਼ ਕਰਮਚਾਰੀ ਯੂਨੀਅਨ ਦੇ ਪ੍ਰਧਾਨ ’ਤੇ ਹਮਲਾ ਕੀਤਾ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਕੁਸੁੰਬੀ ਅਤੇ ਸਾਹੂਵਾਲਾ ਸੜਕਾਂ ’ਤੇ ਚੱਲਦੀਆਂ ਬੱਸਾਂ ਦੇ ਸਟਾਫ ਨਾਲ ਬਦਮਾਸ਼ਾਂ ਵੱਲੋਂ ਹੱਥੋਪਾਈ ਅਤੇ ਧੱਕਾ-ਮੁੱਕੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਇਨ੍ਹਾਂ ਲਗਾਤਾਰ ਘਟਨਾਵਾਂ ਦੀਆਂ ਪੁਲੀਸ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਹਮਲੇ ਵਿੱਚ ਸ਼ਾਮਲ ਡੇਢ ਦਰਜਨ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ। ਬੱਸਾਂ ਦਾ ਚੱਕਾ ਜਾਮ ਕੀਤੇ ਜਾਣ ਦਹ ਜਾਣਕਾਰੀ ਮਿਲਣ ’ਤੇ ਸਦਰ ਥਾਣਾ, ਬੱਸ ਸਟੈਂਡ ਚੌਕੀ ਤੇ ਡੀ.ਐਸ.ਪੀ. ਮੌਕੇ ’ਤੇ ਪਹੁੰਚੇ। ਪੁਲੀਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਸਮਾਂ ਮੰਗਿਆ। ਹਾਲਾਂਕਿ ਕਰਮਚਾਰੀ ਆਪਣੀਆਂ ਮੰਗਾਂ ’ਤੇ ਬਾਜਿਦ ਰਹੇ ਤੇ ਗ੍ਰਿਫ਼ਤਾਰੀਆਂ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦਾ ਪ੍ਰਣ ਲਿਆ। ਰੋਡਵੇਜ਼ ਕਰਮਚਾਰੀ ਆਗੂਆਂ ਪ੍ਰਿਥਵੀ ਚਾਹਰ ਤੇ ਚਮਨ ਲਾਲ ਸਵਾਮੀ ਨੇ ਅਧਿਕਾਰੀਆਂ ਨੂੰ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ ਤੇ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਰਮਚਾਰੀਆਂ ਨੇ ਦੁਹਰਾਇਆ ਕਿ ਹਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਅੱਜ ਤੋਂ ਤਿੰਨ ਰੋਜ਼ਾ ਯੁਵਕ ਮੇਲਾ ਸ਼ੁਰੂ ਅਗਲੀ ਖ਼ਬਰ ਬਜ਼ੁਰਗਾਂ ਦਾ ਸਤਿਕਾਰ ਕਰਨਾ ਸੱਭਿਅਕ ਸਮਾਜ ਦੀ ਪਹਿਚਾਣ: ਸੁਰਿੰਦਰ ਸਿੰਘ ਤੋਗੜ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਅੱਜ ਮਨਾਇਆ ਜ...
Ad Position 24