22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ‘ਖੇਤ ਬਚਾਓ ਅਭਿਆਨ’ ਦੌਰਾਨ ਚੌਪਾਲ ਵਿਖੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਇਤਿਹਾਸਕ ਸ਼ਹਿਰ ਤਾਰਾਵੜੀ ਤੋਂ ਦੇਸ਼ ਵਿਆਪੀ ‘ਖੇਤ ਬਚਾਓ ਅਭਿਆਨ’ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ‘ਕਿਸਾਨ ਚੌਪਾਲ’ ਵਿਚ ਕੇਂਦਰੀ ਮੰਤਰੀ ਚੌਹਾਨ ਨੇ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਪਰਮਾਤਮਾ ਦੀ ਸਭ ਤੋਂ ਵੱਡੀ ਪੂਜਾ ਹੈ।

Ad Position 21
No active advertisement
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ‘ਖੇਤ ਬਚਾਓ ਅਭਿਆਨ’ ਦੌਰਾਨ ਚੌਪਾਲ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਮੀਤ ਸਿੰਘ ਸੱਗੂ 23-10-2026
ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਇਤਿਹਾਸਕ ਸ਼ਹਿਰ ਤਾਰਾਵੜੀ ਤੋਂ ਦੇਸ਼ ਵਿਆਪੀ ‘ਖੇਤ ਬਚਾਓ ਅਭਿਆਨ’ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ‘ਕਿਸਾਨ ਚੌਪਾਲ’ ਵਿਚ ਕੇਂਦਰੀ ਮੰਤਰੀ ਚੌਹਾਨ ਨੇ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਪਰਮਾਤਮਾ ਦੀ ਸਭ ਤੋਂ ਵੱਡੀ ਪੂਜਾ ਹੈ। ਉਨ੍ਹਾਂ ਦੁਹਰਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਮਾਰਗਦਰਸ਼ਨ ਵਿਚ, ਕਿਸਾਨਾਂ ਅਤੇ ਖੇਤੀ ਦੇ ਮਾਣ ਅਤੇ ਸਵੈ-ਮਾਣ ਦੀ ਰੱਖਿਆ ਕਰਨਾ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਪ੍ਰੋਗਰਾਮ ਵਿਚ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ, ਸਥਾਨਕ ਵਿਧਾਇਕ, ਆਈ. ਸੀ. ਏ. ਆਰ. ਅਤੇ ਐਨ. ਡੀ. ਆਰ. ਆਈ. ਦੇ ਚੋਟੀ ਦੇ ਖੇਤੀਬਾੜੀ ਵਿਗਿਆਨੀ ਅਤੇ ਵੱਡੀ ਗਿਣਤੀ ਵਿਚ ਪ੍ਰਗਤੀਸ਼ੀਲ ਕਿਸਾਨ ਮੌਜੂਦ ਸਨ। ਚੌਪਾਲ ਪ੍ਰੋਗਰਾਮ ਦਾ ਉਦਘਾਟਨ ਕਰਦੇ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੌਜੂਦ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਆਪ ਨੂੰ ਉੱਚ ਅਹੁਦੇ ‘ਤੇ ਬਿਰਾਜਮਾਨ ਨੇਤਾ ਨਹੀਂ ਮੰਨਦੇ ਸਗੋਂ ਕਿਸਾਨਾਂ ਦਾ ਸੇਵਕ ਅਤੇ ਖੁਦ ਨੂੰ ਇਕ ਸਮਰਪਿਤ ਕਿਸਾਨ ਸਮਝਦੇ ਹਨ। ਸੰਵਾਦ ਦੌਰਾਨ ਰਸਾਇਣਕ ਖਾਦਾਂ ਦੀ ਬਹੁਤ ਜ਼ਿਆਦਾ ਵਰਤੋਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਖੇਤ ਬਚਾਓ ਮੁਹਿੰਮ ਕਿਸੇ ਵੀ ਖਾਦ ਦਾ ਅੰਨ੍ਹੇਵਾਹ ਵਿਰੋਧ ਕਰਨ ਲਈ ਨਹੀਂ ਹੈ ਸਗੋਂ ਇਸ ਦੀ ਸੰਤੁਲਿਤ ਤੇ ਵਿਗਿਆਨਕ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਹੈ। ਉਨ੍ਹਾਂ ਦੱਸਿਆ ਕਿ ਉਹ ਨਿੱਜੀ ਤੌਰ ‘ਤੇ ਆਪਣੇ ਖੇਤ ਦਾ ਦੌਰਾ ਕਰਦੇ ਹਨ, ਸਬਜ਼ੀਆਂ, ਫਲ ਅਤੇ ਫਸਲਾਂ ਉਗਾਉਂਦੇ ਹਨ ਅਤੇ ਕੁਦਰਤੀ ਖੇਤੀ ਦਾ ਅਭਿਆਸ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕੁਦਰਤੀ ਖੇਤੀ ਵਿਗਿਆਨਕ ਤੌਰ ‘ਤੇ ਅਤੇ ਸਹੀ ਤਰੀਕਿਆਂ ਦੀ ਵਰਤੋਂ ਕਰਕੇ ਹੀ ਬਿਹਤਰ ਉਪਜ ਦਿੰਦੀ ਹੈ। ਚੌਪਾਲ ਵਿਖੇ ਕਿਸਾਨਾਂ ਨੇ ਦੇਸੀ ਗਾਵਾਂ ਦੀ ਸੰਭਾਲ, ਦੁੱਧ ਦੀਆਂ ਕੀਮਤਾਂ ਤੇ ਮਾਦਾ ਵੱਛੀਆਂ ਪੈਦਾ ਕਰਨ ਲਈ ਉੱਨਤ ਤਕਨੀਕਾਂ ਦੇ ਮੁੱਦੇ ਉਠਾਏ। ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੇ ਇਸ ਸਾਲ ਹਰਿਆਣਾ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਮਹੱਤਵਪੂਰਨ ਗਿਰਾਵਟ ਤੇ ਕਿਸਾਨਾਂ ਦੀ ਚੌਕਸੀ ਦੀ ਪ੍ਰਸ਼ੰਸਾ ਕੀਤੀ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਨੇ ਭਰੋਸਾ ਦਿੱਤਾ ਕਿ ਖੇਤੀਬਾੜੀ ਮੰਤਰਾਲਾ ਕਿਸਾਨਾਂ ਤੋਂ ਪ੍ਰਾਪਤ ਹੋਣ ਵਾਲੇ ਹਰ ਸੁਝਾਅ ਅਤੇ ਜ਼ਰੂਰਤ ‘ਤੇ ਤੁਰੰਤ ਠੋਸ ਕਾਰਵਾਈ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਤੈਅ ਉਜਰਤ ਨਾ ਮਿਲਣ ’ਤੇ ਮੰਡੀ ਮਜ਼ਦੂਰਾਂ ਨੇ ਕੀਤੀ ਹੜਤਾਲ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਫਾਊਂਡੇਸ਼ਨ ਦੀ ਰਾਜਪਾਲ ਦੇ ਪ੍ਰੋਗਰਾਮ ਨੂੰ ਲੈ ਕੇ ਸੱਦਾ ਦੇਣ ਲਈ ਪਿੰਡ-ਤੋਂ-ਪਿੰਡ ਮੁਹਿੰਮ...
Ad Position 24