24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਨਵੀਂ ਦਿੱਲੀ, 23 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਤਿੰਨ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 24-10-2026
ਨਵੀਂ ਦਿੱਲੀ, 23 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਤਿੰਨ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਹੈ। ਈ-ਮੇਲ ਮਿਲਦੇ ਹੀ ਅਧਿਕਾਰੀਆਂ ਨੇ ਤਲਾਸ਼ੀ ਕਰਨੀ ਸ਼ੁਰੂ ਕਰ ਦਿੱਤੀ ਪਰ ਅਧਿਕਾਰੀਆਂ ਨੂੰ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਜਿਨ੍ਹਾਂ ਸਕੂਲਾਂ ਨੂੰ ਈ-ਮੇਲ ਮਿਲੀ ਹੈ, ਉਨ੍ਹਾਂ ਵਿਚ ਲੋਧੀ ਅਸਟੇਟ ਸਰਦਾਰ ਪਟੇਲ ਵਿਦਿਆਲਿਆ, ਰੋਹਿਣੀ ਸਥਿਤ ਵੈਂਕਟੇਸ਼ਵਰ ਗਲੋਬਲ ਸਕੂਲ ਅਤੇ ਮਯੂਰ ਵਿਹਾਰ ਸਥਿਤ ਸਲਵਾਨ ਪਬਲਿਕ ਸਕੂਲ ਸ਼ਾਮਿਲ ਹਨ। ਸਕੂਲ ਵਾਲਿਆਂ ਨੇ ਇਸ ਦੀ ਸੂਚਨਾ ਸੰਬੰਧਿਤ ਅਧਿਕਾਰੀਆਂ ਨੂੰ ਦਿੱਤੀ ਅਤੇ ਅੱਗ ਬੁਝਾਊ ਵਿਭਾਗ ਦੀਆਂ ਟੀਮਾਂ ਇਨ੍ਹਾਂ ਸਕੂਲਾਂ ਵਿਚ ਭੇਜੀਆਂ ਗਈਆਂ। ਸਾਵਧਾਨੀ ਵਰਤਦੇ ਹੋਏ ਸਕੂਲਾਂ ਨੂੰ ਖ਼ਾਲੀ ਕਰਾ ਲਿਆ ਗਿਆ ਅਤੇ ਸਕੂਲ ਸਟਾਫ਼ ਅਤੇ ਬੱਚਿਆਂ ਵਿਚ ਉਸ ਸਮੇਂ ਡਰ ਦਾ ਮਾਹੌਲ ਪੈਦਾ ਹੋ ਗਿਆ। ਬੰਬ ਨਿਰੋਧਕ ਦਸਤਿਆਂ, ਡਾਗ ਸਕਵਾਡ, ਅੱਗ ਬੁਝਾਊ ਵਿਭਾਗ ਤੇ ਪੁਲਿਸ ਨੇ ਸਕੂਲਾਂ ਦੀ ਤਲਾਸ਼ੀ ਲਈ, ਪ੍ਰੰਤੂ ਕਿਤੇ ਵੀ ਕੁਝ ਨਹੀਂ ਮਿਲਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਦੀ ਕੀਮਤ ਦੀ ਭੁੱਕੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਐਸ.ਡੀ.ਐਮ. ਨੇ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ
Ad Position 24