ਕਿਸਾਨ ਸੰਗਠਨਾਂ ਨੇ ਵੋਟ ਚੋਰੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ
ਫ਼ਤਿਹਾਬਾਦ, 23 ਅਕਤੂਬਰ (ਹਰਬੰਸ ਸਿੰਘ ਮੰਡੇਰ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਆਲ ਇੰਡੀਆ ਕਿਸਾਨ ਸਭਾ ਤਹਿਸੀਲ ਕਮੇਟੀ ਭੱਟੂ ਕਲਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਸਾੜੇ ਗਏ।
ਫ਼ਤਿਹਾਬਾਦ, 23 ਅਕਤੂਬਰ (ਹਰਬੰਸ ਸਿੰਘ ਮੰਡੇਰ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਆਲ ਇੰਡੀਆ ਕਿਸਾਨ ਸਭਾ ਤਹਿਸੀਲ ਕਮੇਟੀ ਭੱਟੂ ਕਲਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਸਾੜੇ ਗਏ। ਕਿਸਾਨ ਆਗੂ ਸੁਭਾਸ਼ ਚੰਦਰ ਭਾਦੂ ਨੇ ਵਿਰੋਧ ਪ੍ਰਦਰਸ਼ਨ ਦੀ ਪ੍ਰਧਾਨਗੀ ਕੀਤੀ ਜਦੋਂ ਕਿ ਸਤਬੀਰ ਸਿੰਘ ਆਜ਼ਾਦ ਨੇ ਸਟੇਜ ਦਾ ਸੰਚਾਲਨ ਕੀਤਾ। ਪ੍ਰਦਰਸ਼ਨ ਦੌਰਾਨ ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਨੂੰ ਦੱਤ, ਬ੍ਰਿਜਲਾਲ ਕਡਵਾਸਰਾ, ਮਾਸਟਰ ਹਨੂੰਮਾਨ ਸਿੰਘ ਤੇ ਰੋਹਤਾਸ ਡੂਡੀ ਨੇ ਮੁੱਖ ਬੁਲਾਰਿਆਂ ਵਜੋਂ ਹਿੱਸਾ ਲਿਆ। ਜ਼ਿਲ੍ਹਾ ਪ੍ਰਧਾਨ ਵਿਸ਼ਨੂੰ ਦੱਤ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦੀਆਂ ਜੜ੍ਹਾਂ ਕਮਜ਼ੋਰ ਹੋ ਰਹੀਆਂ ਹਨ ਅਤੇ ਜਨਤਾ ਦੇ ਵੋਟ ਪਾਉਣ ਦੇ ਅਧਿਕਾਰ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਵੋਟ ਚੋਰੀ ਦੇ ਮਾਮਲਿਆਂ ਵਿਚ ਤੁਰੰਤ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ ਐਸ.ਆਈ.ਆਰ. ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ ਤੇ ਸਾਰੀਆਂ ਰੱਦ ਕੀਤੀਆਂ ਵੋਟਾਂ ਤੁਰੰਤ ਬਹਾਲ ਕੀਤੀਆਂ ਜਾਣ। ਕਿਸਾਨ ਸਭਾ ਨੇ ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਦੌਰਾਨ ਹੋਏ ਕਥਿਤ ਘਪਲਿਆਂ ਦੀ ਉੱਚ ਪੱਧਰੀ ਨਿਰਪੱਖ ਜਾਂਚ ਦੀ ਜ਼ੋਰਦਾਰ ਮੰਗ ਕੀਤੀ। ਕਿਸਾਨਾਂ ਨੇ ਬਿਜਲੀ ਬੋਰਡ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦੇ ਪ੍ਰਸਤਾਵ ਦਾ ਵੀ ਸਖ਼ਤ ਵਿਰੋਧ ਕੀਤਾ ਤੇ ਬਿਜਲੀ ਕਰਮਚਾਰੀਆਂ ਵਲੋਂ ਚੱਲ ਰਹੀ ਹੜਤਾਲ ਦਾ ਪੂਰਾ ਸਮਰਥਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮਨੀਸ਼ ਸਿਵਾਚ, ਅਜੈ ਸਿੰਘ ਮਾਚਰਾ, ਕਿਸ਼ੋਰੀ ਲਾਲ, ਰਾਕੇਸ਼ ਕੁਮਾਰ, ਰਣਜੀਤ ਸਿੰਘ ਸ਼ਰਮਾ, ਮਾਸਟਰ ਰਾਮ ਸਿੰਘ, ਸਤਬੀਰ ਸਿੰਘ ਆਜ਼ਾਦ, ਵਜ਼ੀਰ ਸਿੰਘ, ਭਗਵਾਨ ਸਿੰਘ ਸ਼ਾਮਿਲ ਸਨ।