23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਸ਼ੇ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਤਾਲਮੇਲ ਤੇ ਜਲਦੀ ਕੰਮ ਕਰਨਾ ਚਾਹੀਦਾ ਹੈ : ਡੀ.ਸੀ. ਅਪਰਾਜਿਤਾ

ਗੂਹਲਾ ਚੀਕਾ (ਕੈਥਲ), 23 ਅਕਤੂਬਰ (ਓ. ਪੀ.

Ad Position 21
No active advertisement
ਅਜੀਤ ਡੈਸਕ 24-10-2026
ਗੂਹਲਾ ਚੀਕਾ (ਕੈਥਲ), 23 ਅਕਤੂਬਰ (ਓ.ਪੀ. ਸੈਣੀ)- ਡੀ.ਸੀ. ਅਪਰਾਜਿਤਾ ਨੇ ਕਿਹਾ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ ਤੇ ਨੌਜਵਾਨਾਂ ਦੇ ਭਵਿੱਖ ਨੂੰ ਪ੍ਰਭਾਵਿਤ ਕਰ ਰਹੀ ਹੈ। ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਨਸ਼ੇ ਨੂੰ ਰੋਕਣ ਲਈ ਤਾਲਮੇਲ ਅਤੇ ਜਲਦੀ ਕੰਮ ਕਰਨਾ ਚਾਹੀਦਾ ਹੈ। ਸ਼ਹਿਰੀ ਤੇ ਪੇਂਡੂ ਦੋਵਾਂ ਖੇਤਰਾਂ ਵਿਚ ਗਹਿਰੀ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਤੇ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਰਾਜ-ਪੱਧਰੀ ਕਮੇਟੀ ਦੁਆਰਾ ਨਿਰਧਾਰਤ ਸਾਰੇ ਟੀਚਿਆਂ ਨੂੰ ਸਮੇਂ ਸਿਰ ਤੇ ਜ਼ਿੰਮੇਵਾਰ ਢੰਗ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ। ਡੀ.ਸੀ. ਅਪਰਾਜਿਤਾ ਸ਼ੁੱਕਰਵਾਰ ਨੂੰ ਮਿੰਨੀ ਸਕੱਤਰੇਤ ਦੇ ਵੀਡੀਓ ਕਾਨਫਰੰਸਿੰਗ ਰੂਮ ਵਿਚ ਹੋਈ ਜ਼ਿਲ੍ਹਾ-ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੀਟਿੰਗ ਵਿਚ ਅਧਿਕਾਰੀਆਂ ਨੂੰ ਨਿਰਦੇਸ਼ ਦੇ ਰਹੇ ਸਨ। ਪੁਲਿਸ ਸੁਪਰਡੈਂਟ ਮਨਪ੍ਰੀਤ ਸਿੰਘ ਸੂਦਨ ਉਨ੍ਹਾਂ ਨਾਲ ਮੌਜੂਦ ਸਨ। ਇਸ ਤੋਂ ਪਹਿਲਾਂ, ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ 14ਵੀਂ ਰਾਜ-ਪੱਧਰੀ ਕਮੇਟੀ ਮੀਟਿੰਗ ਵਿਚ ਸਮੀਖਿਆ ਕੀਤੀ ਅਤੇ ਨਿਰਦੇਸ਼ ਜਾਰੀ ਕੀਤੇ। ਡੀ.ਸੀ. ਅਪਰਾਜਿਤਾ ਨੇ ਸੀ.ਐਮ.ਓ. ਨੂੰ ਜ਼ਿਲ੍ਹੇ ਵਿਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਦਾ ਨਿਯਮਤ ਤੌਰ ‘ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਡਰੱਗ ਕੰਟਰੋਲਰ ਨੂੰ ਜ਼ਿਲ੍ਹੇ ਵਿਚ ਮੈਡੀਕਲ ਸਟੋਰਾਂ ਦਾ ਨਿਯਮਤ ਤੌਰ ‘ਤੇ ਅਚਾਨਕ ਨਿਰੀਖਣ ਕਰਨ ਤੇ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨੀ), ਸੀ.ਐਮ.ਓ. ਡਾ. ਰੇਣੂ ਚਾਵਲਾ ਤੇ ਹੋਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਰੈਲੀ
Ad Position 24