ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਪਿੰਡਾਂ ਦੇ ਲੋਕ ਬਿਜਲੀ ਤੇ ਪਾਣੀ ਨੂੰ ਤਰਸੇ
ਨਾਰਾਇਣਗੜ੍ਹ, 23 ਅਕਤੂਬਰ (ਪੀ ਸਿੰਘ)-ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਨਿੱਜੀਕਰਨ ਖ਼ਿਲਾਫ਼ ਕੀਤੀ ਜਾ ਰਹੀ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ। ਨਾਰਾਇਣਗੜ੍ਹ ਸ਼ਹਿਰ ਦੇ ਕਈ ਹਿੱਸਿਆਂ ਤੇ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਬੀਤੇ ਦਿਨ ਤੋਂ ਬੰਦ ਰਹੀ ਜਿਸ ਕਾਰਨ ਸ਼ਹਿਰ ਤੇ ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਝੱਲਣੀਆਂ ਪਈਆਂ।
ਨਾਰਾਇਣਗੜ੍ਹ, 23 ਅਕਤੂਬਰ (ਪੀ ਸਿੰਘ)-ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਨਿੱਜੀਕਰਨ ਖ਼ਿਲਾਫ਼ ਕੀਤੀ ਜਾ ਰਹੀ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ। ਨਾਰਾਇਣਗੜ੍ਹ ਸ਼ਹਿਰ ਦੇ ਕਈ ਹਿੱਸਿਆਂ ਤੇ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਬੀਤੇ ਦਿਨ ਤੋਂ ਬੰਦ ਰਹੀ ਜਿਸ ਕਾਰਨ ਸ਼ਹਿਰ ਤੇ ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਝੱਲਣੀਆਂ ਪਈਆਂ। ਇਕ ਤਰਫ ਬਿਜਲੀ ਨਾ ਆਣ ਕਰਕੇ ਬਿਜਲੀ ਨਾਲ ਹੋਣ ਵਾਲੇ ਸਾਰੇ ਕੰਮ ਕਾਰਜ ਠੱਪ ਰਹੇ ਦੂਜੇ ਪਾਸੇ ਬਿਜਲੀ ਸਪਲਾਈ ਨਾ ਹੋਣ ਕਾਰਨ ਪਾਣੀ ਦੀ ਵੀ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ। ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਦੇ ਚਲਦਿਆਂ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਦੁਕਾਨਦਾਰਾਂ ਤੇ ਆਮ ਲੋਕਾਂ ਦਾ ਕਹਿਣਾ ਸੀ ਕਿ ਅੱਜ ਕੱਲ੍ਹ ਸਾਰੇ ਹੀ ਕੰਮ ਬਿਜਲੀ ਨਾਲ ਹੁੰਦੇ ਹਨ ਤੇ ਬੀਤੇ ਦਿਨ ਤੋਂ ਬਿਜਲੀ ਬੰਦ ਹੋਣ ਕਾਰਨ ਉਨ੍ਹਾਂ ਦੇ ਕਾਰੋਬਾਰ ’ਤੇ ਅਸਰ ਪਿਆ ਹੈ ਅਤੇ ਤਿਉਹਾਰਾਂ ਦੇ ਦਿਨ ਹੋਣ ਦੇ ਚਲਦਿਆਂ ਬਿਜਲੀ ਹੋਣੀ ਬਹੁਤ ਜ਼ਰੂਰੀ ਹੈ ਤੇ ਬੀਤੀ ਰਾਤ ਨੂੰ ਵੀ ਬਿਜਲੀ ਨਾ ਹੋਣ ਦੇ ਚਲਦਿਆਂ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਸਮੇ ਤੋ ਪਹਿਲਾਂ ਵਧਾ ਕੇ ਆਪਣੇ ਘਰਾਂ ਆਣਾ ਪਿਆ ਸੀ ਜਿਸ ਕਾਰਨ ਤਿਉਹਾਰਾਂ ਦੇ ਸੀਜ਼ਨ ਵਿਚ ਉਨ੍ਹਾਂ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਜਲਦ ਹੀ ਇਸ ਸਮੱਸਿਆ ਦਾ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ।