ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਨਿੱਜੀਕਾਰਨ ਦੇ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਕਈ ਪਿੰਡਾਂ ਤੇ ਸ਼ਹਿਰੀ ਕਾਲੋਨੀਆਂ ‘ਚ ਬਲੈਕਆਊਟ ਵਰਗੇ ਹਾਲਾਤ ਬਣ ਗਏ ਹਨ।
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਨਿੱਜੀਕਾਰਨ ਦੇ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਕਈ ਪਿੰਡਾਂ ਤੇ ਸ਼ਹਿਰੀ ਕਾਲੋਨੀਆਂ ‘ਚ ਬਲੈਕਆਊਟ ਵਰਗੇ ਹਾਲਾਤ ਬਣ ਗਏ ਹਨ। ਪਾਣੀ ਦੀ ਸਪਲਾਈ ਵੀ ਕਈ ਥਾਵਾਂ ‘ਤੇ ਪ੍ਰਭਾਵਿਤ ਹੋਈ ਹੈ। ਵੱਖ-ਵੱਖ ਜਥੇਬੰਦੀਆਂ ਵੱਲੋਂ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਹੜਤਾਲ ਦੌਰਾਨ ਹੜਤਾਲੀ ਬਿਜਲੀ ਮੁਲਾਜ਼ਮਾਂ ਨੇ ਬਿਜਲੀ ਘਰ ਦੇ ਬਾਹਰ ਧਰਨਾ ਲਾ ਕੇ ਹਰਿਆਣਾ ਤੇ ਕੇਂਦਰ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਬਿਜਲੀ ਘਰ ਦੇ ਬਾਹਰ ਧਰਨਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਬਿਜਲੀ ਨਿਗਮ ਦਾ ਨਿੱਜੀਕਰਨ ਕਰਨ ‘ਤੇ ਤੁਲੀ ਹੋਈ ਹੈ। ਬਿਜਲੀ ਦਾ ਨਿੱਜੀਕਾਰਨ ਜਿਥੇ ਕਰਮਚਾਰੀਆਂ ਦੇ ਹਿੱਤ ਵਿੱਚ ਨਹੀਂ ਹੈ ਉਥੇ ਹੀ ਇਹ ਕਿਸਾਨਾਂ ਆਮ ਬਿਜਲੀ ਖਪਤਕਾਰਾਂ ਦੇ ਹਿੱਤ ਵਿੱਚ ਵੀ ਨਹੀਂ ਹੈ। ਇਸ ਮੌਕੇ ਸਤਿੰਦਰ ਸਿੰਘ ਮੋਂਗਾ, ਮਦਨ ਕੰਬੋਜ, ਸੀਤਾ ਰਾਮ ਸੋਨੀ, ਮੀਤ ਚੰਦ ਆਦਿ ਮੌਜੂਦ ਸਨ।