23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੰਵਿਧਾਨ ਬਚਾਓ ਮੁਹਿੰਮ: ਸੰਯੁਕਤ ਕਿਸਾਨ ਮੋਰਚਾ ਨੇ ਰਾਸ਼ਟਰਪਤੀ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ

ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਦੇਸ਼ ਵਿਆਪੀ ਸੰਵਿਧਾਨ ਬਚਾਓ ਮੁਹਿੰਮ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਰਾਸ਼ਟਰਪਤੀ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਮੁੱਖ ਚੋਣ ਕਮਿਸ਼ਨਰ, ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-10-2026
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਦੇਸ਼ ਵਿਆਪੀ ਸੰਵਿਧਾਨ ਬਚਾਓ ਮੁਹਿੰਮ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਰਾਸ਼ਟਰਪਤੀ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਮੁੱਖ ਚੋਣ ਕਮਿਸ਼ਨਰ, ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਆਲ ਇੰਡੀਆ ਕਿਸਾਨ ਸਭਾ ਹਰਿਆਣਾ-1936, ਰਾਸ਼ਟਰੀ ਕਿਸਾਨ ਮੰਚ, ਭਾਰਤੀ ਕਿਸਾਨ ਯੂਨੀਅਨ ਟਿਕੈਤ, ਬੀਕੇਯੂ ਏਕਤਾ ਉਗਰਾਹਾਂ, ਆਲ ਇੰਡੀਆ ਕਿਸਾਨ ਸਭਾ ਤੇ ਹਰਿਆਣਾ ਕਿਸਾਨ ਮੰਚ ਨਾਲ ਜੁੜੇ ਕਿਸਾਨ ਮੌਜੂਦ ਸਨ। ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਸਭਾ ਹਰਿਆਣਾ ਦੇ ਸਕੱਤਰ ਤੇ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਮੈਂਬਰ ਡਾ. ਸੁਖਦੇਵ ਸਿੰਘ ਜੰਮੂ ਨੇ ਕਿਹਾ ਕਿ ਵਿਸ਼ੇਸ਼ ਇੰਟੈਂਸਿਵ ਰਿਵਿਊ (ਐਸ.ਆਈ.ਆਰ.) ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਇਆ ਜਾਣਾ ਚਾਹੀਦਾ ਹੈ ਤੇ ਉਨ੍ਹਾਂ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕੁਰੂਕਸ਼ੇਤਰ ਇੰਟਰਨੈਸ਼ਨਲ ਸਕਿੱਲ ਸੈਂਟਰ ਵਿਖੇ ਵਿਦਿਆਰਥੀ ਮੋਬਾਈਲ ਵੀਡੀਓ ਬਣਾ ਕੇ ਕੁਰੂਕਸ਼ੇਤਰ ਦੀ ਵਿਰਾਸਤ ਨੂੰ ਦੁਨੀਆ ਸ... ਅਗਲੀ ਖ਼ਬਰ ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ
Ad Position 24