23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਿਜਲੀ ਨਿੱਜੀਕਰਨ ਮਾਮਲੇ ’ਤੇ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਫ਼ਰਕ ਹੈ- ਕੁਮਾਰੀ ਸ਼ੈਲਜਾ

ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਸੰਸਦ ਮੈਂਬਰ, ਸਾਬਕਾ ਕੇਂਦਰੀ ਮੰਤਰੀ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਬਿਜਲੀ ਵੰਡ ਦੇ ਨਿੱਜੀਕਰਨ ਅਤੇ ਹਰਿਆਣਾ ਵਿੱਚ ਬਿਜਲੀ ਸਪਲਾਈ ਸੰਕਟ ਨੂੰ ਲੈ ਕੇ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਖੁਦ ਨਹੀਂ ਪਤਾ ਕਿ ਸੂਬੇ ਵਿੱਚ ਕੀ ਹੋ ਰਿਹਾ ਹੈ?

Ad Position 21
No active advertisement
ਅਜੀਤ ਡੈਸਕ 24-10-2026
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਸੰਸਦ ਮੈਂਬਰ, ਸਾਬਕਾ ਕੇਂਦਰੀ ਮੰਤਰੀ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਬਿਜਲੀ ਵੰਡ ਦੇ ਨਿੱਜੀਕਰਨ ਅਤੇ ਹਰਿਆਣਾ ਵਿੱਚ ਬਿਜਲੀ ਸਪਲਾਈ ਸੰਕਟ ਨੂੰ ਲੈ ਕੇ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਖੁਦ ਨਹੀਂ ਪਤਾ ਕਿ ਸੂਬੇ ਵਿੱਚ ਕੀ ਹੋ ਰਿਹਾ ਹੈ? ਸਰਕਾਰ ਕਹਿੰਦੀ ਕੁਝ ਹੈ ਤੇ ਕਰਦੀ ਕੁਝ ਹੋਰ ਹੈ। ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਬਹੁਤ ਵੱਡਾ ਫ਼ਰਕ ਹੈ ਜਿਸ ਦੇ ਨਤੀਜੇ ਸੂਬੇ ਦੇ ਲੋਕ ਭੁਗਤ ਰਹੇ ਹਨ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਗੁਰੂਗ੍ਰਾਮ ਤੇ ਨੂਹ ਵਿੱਚ ਨਿੱਜੀ ਕੰਪਨੀਆਂ ਨੂੰ ਬਿਜਲੀ ਵੰਡ ਲਾਇਸੈਂਸ ਦੇਣ ਦਾ ਫੈਸਲਾ ਲਿਆ ਗਿਆ ਹੈ ਅਤੇ ਸਰਕਾਰ ਕਹਿੰਦੀ ਹੈ ਕਿ ਉਹ ਇਸ ਵਿਰੁੱਧ ਅਪੀਲ ਕਰੇਗੀ। ਸਰਕਾਰ ਨੂੰ ਆਖਰਕਾਰ ਇਹ ਦੱਸਣਾ ਚਾਹੀਦਾ ਹੈ ਕਿ ਉਹ ਕਿਸ ਵਿਰੁੱਧ ਅਪੀਲ ਕਰੇਗੀ। ਜਦੋਂ ਨਿੱਜੀਕਰਨ ਦਾ ਰਸਤਾ ਆਪਣੀਆਂ ਨੀਤੀਆਂ ਤਹਿਤ ਖੁੱਲ੍ਹਾ ਹੈ ਤਾਂ ਉਹ ਹੁਣ ਜ਼ਿੰਮੇਵਾਰੀ ਤੋਂ ਕਿਉਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ? ਭਾਜਪਾ ਸਰਕਾਰ ਨੂੰ ਇਸ ਪੂਰੇ ਮਾਮਲੇ ‘ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਇਸ ਦੌਰਾਨ ਗੁਰੂਗ੍ਰਾਮ, ਸਿਰਸਾ, ਹਿਸਾਰ, ਜੀਂਦ, ਰੋਹਤਕ, ਪਾਣੀਪਤ, ਫਰੀਦਾਬਾਦ, ਕਰਨਾਲ ਤੇ ਅੰਬਾਲਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਬਿਜਲੀ ਸਪਲਾਈ ਵਿੱਚ ਵਿਘਨ ਦੀਆਂ ਸ਼ਿਕਾਇਤਾਂ ਜਨਤਾ ਨੂੰ ਪਰੇਸ਼ਾਨ ਕਰ ਰਹੀਆਂ ਹਨ। ਕਿਸਾਨ, ਵਪਾਰੀ, ਛੋਟੇ ਉਦਯੋਗ ਤੇ ਘਰੇਲੂ ਖਪਤਕਾਰ ਇਸਦਾ ਖਮਿਆਜ਼ਾ ਭੁਗਤ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਰਸਾ ਜ਼ਿਲ੍ਹੇ ਵਿੱਚ 90,859 ਮੀਟ੍ਰਿਕ ਟਨ ਝੋਨਾ ਖਰੀਦਿਆ ਅਗਲੀ ਖ਼ਬਰ ਕੁਰੂਕਸ਼ੇਤਰ ਇੰਟਰਨੈਸ਼ਨਲ ਸਕਿੱਲ ਸੈਂਟਰ ਵਿਖੇ ਵਿਦਿਆਰਥੀ ਮੋਬਾਈਲ ਵੀਡੀਓ ਬਣਾ ਕੇ ਕੁਰੂਕਸ਼ੇਤਰ ਦੀ ਵਿਰਾਸਤ ਨੂੰ ਦੁਨੀਆ ਸ...
Ad Position 24