ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ’ਤੇ
ਰਤੀਆ, 24 ਅਕਤੂਬਰ (ਬੇਅੰਤ ਕੌਰ ਮੰਡੇਰ)- ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸੰਬੰਧੀ 25 ਅਕਤੂਬਰ ਨੂੰ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ।
ਰਤੀਆ, 24 ਅਕਤੂਬਰ (ਬੇਅੰਤ ਕੌਰ ਮੰਡੇਰ)- ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸੰਬੰਧੀ 25 ਅਕਤੂਬਰ ਨੂੰ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਕੱਤਰ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ 27 ਅਕਤੂਬਰ ਨੂੰ ਪਾਠ ਦਾ ਭੋਗ ਪਾਇਆ ਜਾਵੇਗਾ। ਉਪਰੰਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਲਈ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਜੋਸ਼ੋ-ਖਰੋਸ਼ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਗਸੀਰ ਸਿੰਘ, ਬੰਟੀ ਮੋਂਗਾ, ਚਰਨਜੀਤ ਸਿੰਘ, ਸਰਵਜੀਤ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਖਬੀਰ ਸਿੰਘ, ਜੱਜ ਸਿੰਘ ਆਦਿ ਹਾਜ਼ਰ ਸਨ।