25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਆਨਲਾਈਨ ਤਬਾਦਲਾ ਨੀਤੀ ਦੇ ਵਿਰੋਧ ’ਚ ਮਲਟੀਪਰਪਜ਼ ਹੈਲਥ ਵਰਕਰਜ਼ ਐਸੋਸੀਏਸ਼ਨ ਵੱਲੋਂ ਨਾਅਰੇਬਾਜ਼ੀ

ਸਿਰਸਾ, 24 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਮਲਟੀਪਰਪਜ਼ ਹੈਲਥ ਵਰਕਰਜ਼ ਐਸੋਸੀਏਸ਼ਨ ਹਰਿਆਣਾ ਸਿਹਤ ਵਿਭਾਗ ਵਿੱਚ ਲਾਗੂ ਕੀਤੀ ਜਾ ਰਹੀ ਆਨਲਾਈਨ ਤਬਾਦਲਾ ਨੀਤੀ ਦਾ ਵਿਰੋਧ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੰਗਾਂ ਪੂਰੀਆਂ ਨਾ ਹੋਣ ’ਤੇ 25 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 25-10-2026
ਸਿਰਸਾ, 24 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਮਲਟੀਪਰਪਜ਼ ਹੈਲਥ ਵਰਕਰਜ਼ ਐਸੋਸੀਏਸ਼ਨ ਹਰਿਆਣਾ ਸਿਹਤ ਵਿਭਾਗ ਵਿੱਚ ਲਾਗੂ ਕੀਤੀ ਜਾ ਰਹੀ ਆਨਲਾਈਨ ਤਬਾਦਲਾ ਨੀਤੀ ਦਾ ਵਿਰੋਧ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੰਗਾਂ ਪੂਰੀਆਂ ਨਾ ਹੋਣ ’ਤੇ 25 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ। ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਲਕਸ਼ਮੀ ਦੇਵੀ, ਜਨਰਲ ਸਕੱਤਰ ਰਾਜੇਸ਼ ਸਿੰਧੂ ਤੇ ਲਾਲਚੰਦ ਨੇ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰਜ਼ ਐਸੋਸੀਏਸ਼ਨ ਹਰਿਆਣਾ ਨੇ ਸਰਕਾਰ ਨੂੰ ਦੂਜਾ ਮੰਗ ਪੱਤਰ ਭੇਜਿਆ ਹੈ ਜਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਐੱਮ.ਪੀ.ਐਚ.ਡਬਲਿਊ. (ਪੁਰਸ਼ ਅਤੇ ਔਰਤ) ਸ਼੍ਰੇਣੀਆਂ ਨੂੰ ਇਸ ਨੀਤੀ ਤੋਂ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਰੈਸ਼ਨੇਲਾਈਜੇਸ਼ਨ ਦੇ ਨਾਮ ’ਤੇ ਸਿਹਤ ਵਿਭਾਗ ਵਿੱਚ ਅਸਾਮੀਆਂ ਨੂੰ ਖਤਮ ਕਰਨ ਦੀ ਪ੍ਰਕਿਰਿਆ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਭਰ ਤੋਂ ਹਜ਼ਾਰਾਂ ਮਰਦ ਤੇ ਔਰਤ ਕਰਮਚਾਰੀ ਸਵੇਰੇ 10 ਵਜੇ ਤਾਊ ਦੇਵੀ ਲਾਲ ਪਾਰਕ ਵਿਖੇ ਇਕੱਠੇ ਹੋਣਗੇ ਤੇ ਦੁਪਹਿਰ 2 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ। ਮੰਗ ਪੱਤਰ ਵਿੱਚ ਐਮ.ਪੀ.ਐਚ.ਡਬਲਯੂ. ਸ਼੍ਰੇਣੀ ਨੂੰ ਐਮ.ਓ.ਟੀ.ਪੀ. ਤੋਂ ਬਾਹਰ ਰੱਖਣ ਦੀ ਅਪੀਲ ਕੀਤੀ ਜਾਵੇਗੀ। ਐਸੋਸੀਏਸ਼ਨ ਦੀ ਸੂਬਾ ਪ੍ਰਧਾਨ ਸ਼ਰਮੀਲਾ ਦੇਵੀ ਨੇ ਕਿਹਾ ਕਿ ਬਹੁ-ਮੰਤਵੀ ਸਿਹਤ ਕਰਮਚਾਰੀ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਘਰ-ਘਰ ਸਿਹਤ ਸੇਵਾਵਾਂ ਪ੍ਰਦਾਨ ਕਰਦੇ ਹਨ। ਇਹ ਸ਼੍ਰੇਣੀ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਲਾਗੂ ਕਰਨ, ਬਿਮਾਰੀ ਦੀ ਰੋਕਥਾਮ, ਸਿਹਤ ਜਾਗਰੂਕਤਾ ਤੇ ਸਰਕਾਰੀ ਸਿਹਤ ਯੋਜਨਾਵਾਂ ਦੇ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸੱਟੇ ਵਜੋਂ ਆਨਲਾਈਨ ਤਬਾਦਲਾ ਨੀਤੀ ਲਾਗੂ ਕਰਨ ਨਾਲ ਕਰਮਚਾਰੀਆਂ ਤੇ ਜਨਤਕ ਸਿਹਤ ਸੇਵਾਵਾਂ ’ਤੇ ਪ੍ਰਭਾਵ ਪੈ ਸਕਦਾ ਹੈ। ਐਸੋਸੀਏਸ਼ਨ ਮੰਗ ਕਰਦੀ ਹੈ ਕਿ ਖਾਲੀ ਅਸਾਮੀਆਂ ਨੂੰ ਸਥਾਈ ਭਰਤੀ ਨਾਲ ਭਰਿਆ ਜਾਵੇ ਤੇ ਕਿਸੇ ਵੀ ਕਰਮਚਾਰੀ ਸ਼੍ਰੇਣੀ ਲਈ ਅਸਾਮੀਆਂ ਨੂੰ ਖਤਮ ਕਰਨ ਦੀ ਬਜਾਏ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇ। ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਭਾਵਨਾਵਾਂ ਤੇ ਸਿਹਤ ਸੇਵਾਵਾਂ ਦੀਆਂ ਅਸਲ ਜ਼ਰੂਰਤਾਂ ਦੇ ਉਲਟ ਫੈਸਲੇ ਥੋਪੇ ਗਏ ਤਾਂ ਅੰਦੋਲਨ ਨੂੰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਲੈਬ ਤੇ ਮੈਡੀਕਲ ਦੁਕਾਨਾਂ ਵਿਖੇ ਡੇਂਗੂ ਵਿਰੁੱਧ ਮੁਹਿੰਮ ਚਲਾਈ ਅਗਲੀ ਖ਼ਬਰ ਰੋਡਵੇਜ਼ ਡਰਾਈਵਰ ’ਤੇ ਹਮਲਾ ਕਰਨ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ
Ad Position 24