25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਔਢਾਂ ਵਿਚ ਸਰਕਾਰੀ ਬੀਜ ਵਿਕਰੀ ਕੇਂਦਰ ਦਾ ਉਦਘਾਟਨ

ਕਾਲਾਂਵਾਲੀ/ਸਿਰਸਾ, 25 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਨੇ ਕਸਬਾ ਔਢਾਂ ਦੀ ਨਵੀਂ ਅਨਾਜ ਮੰਡੀ ਵਿੱਚ ਦੁਕਾਨ ਨੰਬਰ 15 ਵਿਖੇ ਸਰਕਾਰੀ ਬੀਜ ਵਿਕਰੀ ਕੇਂਦਰ ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਡੱਬਵਾਲੀ ਭਾਜਪਾ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 26-10-2026
ਕਾਲਾਂਵਾਲੀ/ਸਿਰਸਾ, 25 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਨੇ ਕਸਬਾ ਔਢਾਂ ਦੀ ਨਵੀਂ ਅਨਾਜ ਮੰਡੀ ਵਿੱਚ ਦੁਕਾਨ ਨੰਬਰ 15 ਵਿਖੇ ਸਰਕਾਰੀ ਬੀਜ ਵਿਕਰੀ ਕੇਂਦਰ ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਡੱਬਵਾਲੀ ਭਾਜਪਾ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਨੇ ਕੀਤੀ। ਇਸ ਮੌਕੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਮਾਰਗਦਰਸ਼ਨ ਵਿੱਚ ਰਾਜ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਉਨ੍ਹਾਂ ਦੇ ਨੇੜਲੇ ਖੇਤਰ ਵਿੱਚ ਜ਼ਰੂਰੀ ਖੇਤੀਬਾੜੀ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਔਢਾਂ ਵਿੱਚ ਸਰਕਾਰੀ ਬੀਜ ਵਿਕਰੀ ਕੇਂਦਰ ਖੁੱਲ੍ਹਣ ਨਾਲ ਇਲਾਕੇ ਦੇ ਕਿਸਾਨਾਂ ਨੂੰ ਸਥਾਨਕ ਤੌਰ ’ਤੇ ਉੱਚ-ਗੁਣਵੱਤਾ ਵਾਲੇ ਪ੍ਰਮਾਣਿਤ ਬੀਜਾਂ ਤੱਕ ਆਸਾਨ ਪਹੁੰਚ ਮਿਲੇਗੀ। ਹੁਣ ਕਿਸਾਨਾਂ ਨੂੰ ਬੀਜ ਖਰੀਦਣ ਲਈ ਦੂਰ-ਦੁਰਾਡੇ ਦੇ ਇਲਾਕਿਆਂ ’ਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਬੀਜ ਵਿਕਰੀ ਕੇਂਦਰ ਖੁੱਲ੍ਹਣ ਨਾਲ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਇਸ ਮੌਕੇ ਡਾ. ਭੀਮ ਸੇਨ ਸ਼ਰਮਾ, ਪਵਨ ਕੁਮਾਰ ਔਢਾਂ, ਹਰਜਿੰਦਰ ਸਿੰਘ, ਸਤਿੰਦਰ ਗਰਗ, ਜਗਦੀਸ਼ ਚੋਰਮਾਰ, ਸੁਨੀਲ ਵਰਮਾ (ਮੈਨੇਜਰ), ਸਹਾਇਕ ਮਾਰਕੀਟਿੰਗ ਅਫ਼ਸਰ ਸੰਜੂ ਡੂਡੀ, ਵਿਕਾਸ ਸ਼ਰਮਾ, ਹਰਮਨ ਸਿੰਘ, ਸੇਲਜ਼ਮੈਨ ਆਤਮਾ ਰਾਮ ਅਤੇ ਕਲਰਕ ਮਹੇਸ਼ ਕੁਮਾਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਵਿਸ਼ਵ ਖੁਰਾਕ ਦਿਵਸ ’ਤੇ ਵਿਦਿਆਰਥੀਆਂ ਨੇ ਸਵੈ-ਨਿਰਭਰਤਾ ਦੇ ਗੁਣ ਸਿੱਖੇ
Ad Position 24