ਭਾਜਪਾ ਬੁਲਾਰੇ ਗੌਰਵ ਭਾਟੀਆ ਨੇ ਮੰਗਿਆ ਸੀ.ਐਮ. ਮਾਨ ਦਾ ਅਸਤੀਫ਼ਾ
ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਨੂੰ ਲੈ ਕੇ ਚੁੱਕੇ ਸਵਾਲ
ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਅਤੇ ਹਾਲ ਹੀ ਵਿਚ ਹੋਈਆਂ ਹਿੰਸਕ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੂਬੇ ਵਿਚ ਅਪਰਾਧੀਆਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ।
ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਅਤੇ ਹਾਲ ਹੀ ਵਿਚ ਹੋਈਆਂ ਹਿੰਸਕ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੂਬੇ ਵਿਚ ਅਪਰਾਧੀਆਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ। ਭਾਜਪਾ ਬੁਲਾਰੇ ਨੇ ਸੂਬੇ ਵਿਚ ਪਿਛਲੇ 24 ਤੋਂ 36 ਘੰਟਿਆਂ ਦੌਰਾਨ ਹੋਈਆਂ ਤਿੰਨ ਵੱਡੀਆਂ ਹਿੰਸਕ ਘਟਨਾਵਾਂ ਦਾ ਜ਼ਿਕਰ ਕੀਤਾ। ਇਨ੍ਹਾਂ ਵਿਚ ਮੋਗਾ ਵਿਚ ਹੋਇਆ ਦੋਹਰਾ ਕਤਲ, ਸੰਗਰੂਰ ਵਿਚ ਨੌਜਵਾਨ ਦਾ ਅਗਵਾ ਤੇ ਕਤਲ ਤੇ ਲੁਧਿਆਣਾ ਦੇ ਡਾਬਾ ਇਲਾਕੇ ਵਿਚ ਹੋਇਆ ਖ਼ੌਫ਼ਨਾਕ ਹਮਲਾ (ਜਿੱਥੇ ਪੀੜਤ ਦਾ ਹੱਥ ਵੱਢ ਦਿੱਤਾ ਗਿਆ) ਸ਼ਾਮਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ ਤੇ ਅਪਰਾਧੀਆਂ ਨੂੰ ਸੁਰੱਖਿਆ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਕੋਲੋਂ ਪੰਜਾਬ ਦੀ ਕਾਨੂੰਨ-ਵਿਵਸਥਾ ਨਹੀਂ ਸੰਭਾਲੀ ਜਾ ਰਹੀ ਤਾਂ ਉਨ੍ਹਾਂ ਨੂੰ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।