27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਅਫੀਮ ਤਸਕਰੀ ਦੇ ਮਾਮਲੇ ’ਚ ਭਗੌੜਾ ਗ੍ਰਿਫ਼ਤਾਰ

ਕਾਲਾਂਵਾਲੀ/ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੀ. ਆਈ.

Ad Position 21
No active advertisement
ਅਜੀਤ ਡੈਸਕ 27-10-2026
ਕਾਲਾਂਵਾਲੀ/ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ. ਸਟਾਫ ਕਾਲਾਂਵਾਲੀ ਅਤੇ ਕਾਲਾਂਵਾਲੀ ਪੁਲਿਸ ਚੌਕੀ ਦੀ ਇੱਕ ਸਾਂਝੀ ਟੀਮ ਨੇ ਅਫੀਮ ਜ਼ਬਤੀ ਮਾਮਲੇ ਵਿੱਚ ਫਰਾਰ ਚੌਥੇ ਮੁਲਜ਼ਮ ਸਪਲਾਇਰ ਮੱਖਣ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੇਤੇ ਰਹੇ ਕਿ ਪੁਲੀਸ ਨੇ ਬੀਤੀ 13 ਅਕਤੂਬਰ 2026 ਨੂੰ ਕਾਲਾਂਵਾਲੀ ਪੁਲਿਸ ਚੌਕੀ ਨੇ 10,000 ਰੁਪਏ ਦੀ ਨਕਦੀ ਚੋਰੀ ਦੇ ਮਾਮਲੇ ਵਿੱਚ ਪਿੰਡ ਅਸੀਰ ਵਿੱਚ ਮੁਲਜ਼ਮ ਗੁਰਦਾਸ ਦੇ ਘਰੋਂ 84.54 ਗ੍ਰਾਮ ਅਫੀਮ ਬਰਾਮਦ ਕੀਤੀ। ਥਾਣਾ ਕਾਲਾਂਵਾਲੀ ਵਿੱਚ ਮੁਲਜ਼ਮ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ ਗਈ ਸੀ। ਇਸ ਜਾਂਚ ਦੌਰਾਨ ਇਸ ਮਾਮਲੇ ਵਿੱਚ ਸਪਲਾਇਰ ਮੁਲਜ਼ਮ ਕੁਲਦੀਪ ਸਿੰਘ ਨੂੰ 14 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਮਾਮਲੇ ਦੀ ਹੋਰ ਜਾਂਚ ਕਰਦੇ ਹੋਏ ਪੁਲਿਸ ਟੀਮ ਨੇ 21 ਅਕਤੂਬਰ ਨੂੰ ਇਸ ਮਾਮਲੇ ਵਿੱਚ ਸਪਲਾਇਰ ਰਵੀ ਸਿੰਘ ਨੂੰ ਗ੍ਰਿਫਤਾਰ ਕੀਤਾ। ਮਾਮਲੇ ਨਾਲ ਸਬੰਧਤ ਹੋਰ ਸਬੂਤਾਂ ਤੇ ਪੁੱਛਗਿੱਛ ਦੌਰਾਨ ਪ੍ਰਾਪਤ ਮਹੱਤਵਪੂਰਨ ਜਾਣਕਾਰੀ ਦੇ ਆਧਾਰ ’ਤੇ ਮਹੱਤਵਪੂਰਨ ਸੁਰਾਗਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਟੀਮ ਨੇ ਇਸ ਮਾਮਲੇ ਵਿੱਚ ਫਰਾਰ ਚੌਥੇ ਦੋਸ਼ੀ ਮੱਖਣ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਮੱਖਣ ਸਿੰਘ ਦੇ ਅਪਰਾਧਿਕ ਰਿਕਾਰਡ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਉਸ ਵਿਰੁੱਧ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ 17 ਪੁਰਾਣੇ ਕੇਸ ਦਰਜ ਹਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਲਈ ਪ੍ਰਤੀ ਏਕੜ 1 ਲੱਖ ਰੁਪਏ ਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ–ਸ਼ੀਸ਼ਪਾਲ ਕੇ... ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਮੁੱਖ ਤਸਕਰ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
Ad Position 24