27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼ਾਨਦਾਰ ਪ੍ਰਾਪਤੀਆਂ ਵਾਲੀਆਂ ਔਰਤਾਂ ਵੱਖ-ਵੱਖ ਪੁਰਸਕਾਰਾਂ ਲਈ 5 ਨਵੰਬਰ ਤੱਕ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੀਆਂ

ਯਮੁਨਾਨਗਰ, 26 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਹਿਲਾ ਅਤੇ ਬਾਲ ਵਿਕਾਸ ਮੀਸ਼ਾ ਰੰਗਾ ਨੇ ਦੱਸਿਆ ਕਿ ਵੱਖ-ਵੱਖ ਖੇਤਰਾਂ ‘ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਨੂੰ ਸ੍ਰੀਮਤੀ ਸੁਸ਼ਮਾ ਸਵਰਾਜ ਪੁਰਸਕਾਰ ਲਈ 5 ਲੱਖ ਰੁ. ਤੇ ਪ੍ਰਸ਼ੰਸਾ ਪੱਤਰ, ਸ੍ਰੀਮਤੀ ਇੰਦਰਾ ਗਾਂਧੀ ਮਹਿਲਾ ਸ਼ਕਤੀ ਪੁਰਸਕਾਰ ਲਈ 1.

Ad Position 21
No active advertisement
ਅਜੀਤ ਡੈਸਕ 27-10-2026
ਯਮੁਨਾਨਗਰ, 26 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਹਿਲਾ ਅਤੇ ਬਾਲ ਵਿਕਾਸ ਮੀਸ਼ਾ ਰੰਗਾ ਨੇ ਦੱਸਿਆ ਕਿ ਵੱਖ-ਵੱਖ ਖੇਤਰਾਂ ‘ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਨੂੰ ਸ੍ਰੀਮਤੀ ਸੁਸ਼ਮਾ ਸਵਰਾਜ ਪੁਰਸਕਾਰ ਲਈ 5 ਲੱਖ ਰੁ. ਤੇ ਪ੍ਰਸ਼ੰਸਾ ਪੱਤਰ, ਸ੍ਰੀਮਤੀ ਇੰਦਰਾ ਗਾਂਧੀ ਮਹਿਲਾ ਸ਼ਕਤੀ ਪੁਰਸਕਾਰ ਲਈ 1.5 ਲੱਖ ਰੁ. ਤੇ ਪ੍ਰਸ਼ੰਸਾ ਪੱਤਰ, ਕਲਪਨਾ ਚਾਵਲਾ ਸ਼ੌਰਿਆ ਪੁਰਸਕਾਰ ਲਈ 1 ਲੱਖ ਰੁ. ਤੇ ਪ੍ਰਸ਼ੰਸਾ ਪੱਤਰ ਅਤੇ ਬੇਹਨ ਸ਼ੰਨੋ ਦੇਵੀ ਪੰਚਾਇਤੀ ਰਾਜ ਪੁਰਸਕਾਰ ਲਈ 1 ਲੱਖ ਰੁ. ਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲਾਈਫ਼ ਟਾਈਮ ਅਚੀਵਮੈਂਟ ਪੁਰਸਕਾਰ ਲਈ 51 ਹਜ਼ਾਰ ਰੁ. ਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ ਜਦਕਿ ਏ. ਐਨ. ਐਮ., ਐਮ. ਪੀ. ਐਚ. ਡਬਲਿਊ. ਤੇ ਨਰਸ, ਮਹਿਲਾ ਖਿਡਾਰੀ, ਸਰਕਾਰੀ ਕਰਮਚਾਰੀ, ਸਮਾਜ ਸੇਵਿਕਾ ਤੇ ਮਹਿਲਾ ਉੱਦਮੀ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਪ੍ਰਦਰਸ਼ਨ ਦਿਖਾਇਆ ਹੈ, ਨੂੰ 21 ਹਜ਼ਾਰ ਰੁ. ਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਅੱਗੇ ਦੱਸਿਆ ਕਿ ਵੱਖ-ਵੱਖ ਖੇਤਰਾਂ ‘ਚ ਸ਼ਾਨਦਾਰ ਪ੍ਰਾਪਤੀਆਂ ਵਾਲੀਆਂ ਔਰਤਾਂ 5 ਨਵੰਬਰ ਤੱਕ ਆਨਲਾਈਨ ਪੋਰਟਲ ਰਾਹੀਂ ਇਨ੍ਹਾਂ ਪੁਰਸਕਾਰਾਂ ਲਈ ਅਰਜ਼ੀਆਂ ਦੇ ਸਕਦੀਆਂ ਹਨ। ਡਾਕ, ਕੋਰੀਅਰ ਜਾਂ ਆਫ਼ਲਾਈਨ ਰਾਹੀਂ ਭੇਜੀਆਂ ਗਈਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਤੇ ਦਿਸ਼ਾ-ਨਿਰਦੇਸ਼ ਵਿਭਾਗੀ ਵੈੱਬਸਾਈਟ www.wcdhry.gov.in ‘ ਤੇ ਉਪਲੱਬਧ ਹਨ, ਜਦਕਿ ਜ਼ਿਲ੍ਹਾ ਪੱਧਰ ‘ਤੇ ਪ੍ਰਾਪਤ ਅਰਜ਼ੀਆਂ ਜ਼ਿਲ੍ਹਾ ਪੱਧਰੀ ਸਿਫਾਰਸ਼ ਕਮੇਟੀ ਦੀ ਸਿਫ਼ਾਰਸ਼ ਤੋਂ ਬਾਅਦ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹੈੱਡਕੁਆਰਟਰ ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਕੋਈ ਵੀ ਵਿਅਕਤੀ ਕਿਸੇ ਵੀ ਕੰਮ ਵਾਲੇ ਦਿਨ ਅਰਜੁਨ ਨਗਰ ਦੇ ਗੁਰਦੁਆਰਾ ਸਾਹਿਬ ਨੇੜੇ ਸਥਿਤ ਮਹਿਲਾ ਤੇ ਬਾਲ ਵਿਕਾਸ ਵਿਭਾਗ ਯਮੁਨਾਨਗਰ ਦੇ ਦਫ਼ਤਰ ਜਾ ਸਕਦਾ ਹੈ ਤੇ ਨਾਲ ਹੀ ਅਰਜ਼ੀ, ਯੋਗਤਾ ਅਤੇ ਪੁਰਸਕਾਰ ਲਈ ਸ਼ਰਤਾਂ ਨਾਲ ਸੰਬੰਧਿਤ ਵਧੇਰੇ ਜਾਣਕਾਰੀ WCDHRY.GOV.IN www.wcdhry.gov.in ’ ਤੇ ਜਾ ਕੇ ਡਾਊਨਲੋਡ ਕਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਕਿਸਾਨਾਂ ਨੂੰ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਲਈ ਪ੍ਰਤੀ ਏਕੜ 1 ਲੱਖ ਰੁਪਏ ਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ–ਸ਼ੀਸ਼ਪਾਲ ਕੇ...
Ad Position 24