27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਬੀਤੇ ਦਿਨੀਂ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਪਏ ਗੜਿਆਂ ਦੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਹੈ। ਚੇਤੇ ਰਹੇ ਕਿ ਬੀਤੇ ਦਿਨੀਂ ਮੀਂਹ, ਝੱਖੜ ਤੇ ਗੜਿਆਂ ਨਾਲ ਜ਼ਿਲ੍ਹੇ ਦੇ ਪਿੰਡ ਦੜਬੀ, ਭਰੋਖਾਂ, ਬਰੂਵਾਲੀ ਸਮੇਤ ਇੱਕ ਦਰਜਨ ਤੋਂ ਵੱਧ ਪਿੰਡਾਂ ’ਚ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 27-10-2026
ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਬੀਤੇ ਦਿਨੀਂ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਪਏ ਗੜਿਆਂ ਦੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਹੈ। ਚੇਤੇ ਰਹੇ ਕਿ ਬੀਤੇ ਦਿਨੀਂ ਮੀਂਹ, ਝੱਖੜ ਤੇ ਗੜਿਆਂ ਨਾਲ ਜ਼ਿਲ੍ਹੇ ਦੇ ਪਿੰਡ ਦੜਬੀ, ਭਰੋਖਾਂ, ਬਰੂਵਾਲੀ ਸਮੇਤ ਇੱਕ ਦਰਜਨ ਤੋਂ ਵੱਧ ਪਿੰਡਾਂ ’ਚ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਬੀਤੇ ਦਿਨੀਂ ਹੋਏ ਬੇਮੌਸਮੀ ਮੀਂਹ ਤੇ ਗੜਿਆਂ ਨਾਲ ਪਿੰਡ ਦੜਬੀ, ਭਰੋਖਾਂ, ਬਰੂਵਾਲੀ ਸਮੇਤ ਕਈ ਪਿੰਡਾਂ ’ਚ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਹੋਇਆ ਹੈ। ਸਬਜ਼ੀਆਂ ਦੀਆਂ ਫ਼ਸਲਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਤੇ ਸਰਬਜੀਤ ਕੰਬੋਜ ਨੇ ਦੱਸਿਆ ਹੈ ਕਿ ਦੱਸਿਆ ਕਿ ਬਰੂਵਾਲੀ ਅਤੇ ਭਰੋਖਾਂ ਪਿੰਡਾਂ ਵਿੱਚ ਜਿਥੇ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਹੋਇਆ ਹੈ ਉਥੇ ਹੀ ਹਾੜੀ ਲਈ ਬੀਜੀ ਗਈ ਕਣਕ, ਸਰ੍ਹੋਂ ਤੇ ਜੌਂ ਦੀਆਂ ਫਸਲਾਂ ਨੂੰ ਵੀ ਗੜੇਮਾਰੀ ਨਾਲ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਏ। ਇਸ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਉਧਰ ਇੰਡੀਅਨ ਨੈਸ਼ਨਲ ਲੋਕਦਲ ਤੇ ਕਿਸਾਨ ਸਭਾ ਨੇ ਵੀ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਮੌਕੇ ਧੀਰਜ ਮਹਿਰੋਕ, ਵਿਕਰਮ, ਰਮੇਸ਼ ਕੁਮਾਰ, ਦੇਵਰਾਜ ਨੰਬਰਦਾਰ, ਕ੍ਰਿਸ਼ਨ ਭਾਂਭੂ, ਅਸ਼ੋਕ ਕੁਮਾਰ, ਗੁਰਜੀਤ, ਗੋਕੁਲ, ਸੰਦੀਪ , ਪਵਨ ਕੁਮਾਰ ਆਦਿ ਸਮੇਤ ਕਈ ਕਿਸਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਰਨ ਉਤਸਵ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹੋਣਗੇ ਵਿਧਾਇਕ ਜਗਮੋਹਨ ਆਨੰਦ ਅਗਲੀ ਖ਼ਬਰ ਸ਼ਾਨਦਾਰ ਪ੍ਰਾਪਤੀਆਂ ਵਾਲੀਆਂ ਔਰਤਾਂ ਵੱਖ-ਵੱਖ ਪੁਰਸਕਾਰਾਂ ਲਈ 5 ਨਵੰਬਰ ਤੱਕ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਜਮ੍ਹਾਂ ਕਰਵਾ...
Ad Position 24