26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਝੀਂਡਾ ਦੀ ਅਗਵਾਈ ਹੇਠ ਸਿੱਖ ਸੰਸਥਾਵਾਂ ਨੂੰ ਹੋ ਰਿਹਾ ਨੁਕਸਾਨ, ਸੰਗਤ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਕਮੇਟੀ -ਕੁਲਦੀਪ ਸਿੰਘ

ਕਾਲਾਂਵਾਲੀ/ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਕੁਲਦੀਪ ਸਿੰਘ ਨੇ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਕਾਰਜਸ਼ੈਲੀ ’ਤੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਹੋਂਦ ਵਿੱਚ ਆਈ ਨਵੀਂ ਕਮੇਟੀ ਤੋਂ ਸਿੱਖ ਸੰਗਤ ਨੂੰ ਬਹੁਤ ਉਮੀਦਾਂ ਸਨ ਪਰ ਹੁਣ ਤੱਕ ਕਮੇਟੀ ਦੀ ਕਾਰਗੁਜ਼ਾਰੀ ਸੰਗਤ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ।

Ad Position 21
No active advertisement
ਕੁਲਦੀਪ ਸਿੰਘ ਫੱਗੂ 27-10-2026
ਕਾਲਾਂਵਾਲੀ/ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਕੁਲਦੀਪ ਸਿੰਘ ਨੇ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਕਾਰਜਸ਼ੈਲੀ ’ਤੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਹੋਂਦ ਵਿੱਚ ਆਈ ਨਵੀਂ ਕਮੇਟੀ ਤੋਂ ਸਿੱਖ ਸੰਗਤ ਨੂੰ ਬਹੁਤ ਉਮੀਦਾਂ ਸਨ ਪਰ ਹੁਣ ਤੱਕ ਕਮੇਟੀ ਦੀ ਕਾਰਗੁਜ਼ਾਰੀ ਸੰਗਤ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਕੁਲਦੀਪ ਸਿੰਘ ਫੱਗੂ ਨੇ ਕਿਹਾ ਕਿ ਮੀਰੀ-ਪੀਰੀ ਮੈਡੀਕਲ ਕਾਲਜ ਦੇ ਮਾਮਲੇ ਵਿੱਚ ਕੇਸ ਜਿੱਤਣ ਤੋਂ ਬਾਅਦ ਵੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਅਦਾਰੇ ਦਾ ਪ੍ਰਬੰਧ ਨਾ ਸੰਭਾਲੇ ਜਾਣ ਦੇ ਮੁੱਦੇ ਨੂੰ ਲੈ ਕੇ ਸਿੱਖ ਸੰਗਤ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਉਮੀਦ ਸੀ ਕਿ ਨਵੀਂ ਕਮੇਟੀ ਸਿੱਖ ਸੰਸਥਾਵਾਂ ਦੇ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਠੋਸ ਕਦਮ ਚੁੱਕੇਗੀ ਪਰ ਮੌਜੂਦਾ ਹਾਲਾਤ ਨੇ ਸੰਗਤ ਦੀਆਂ ਉਮੀਦਾਂ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਜਗਦੀਸ਼ ਸਿੰਘ ਝੀਂਡਾ ਕਮੇਟੀ ਦੇ ਮੈਂਬਰਾਂ ਦਾ ਵਿਸ਼ਵਾਸ ਗੁਆ ਚੁੱਕੇ ਹਨ ਤੇ ਬਹੁਮਤ ਸਾਬਤ ਕਰਨ ਵਿੱਚ ਅਸਫਲ ਰਹਿਣ ਕਾਰਨ ਕਮੇਟੀ ਦਾ ਬਜਟ ਪਾਸ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਬਜਟ ਪਾਸ ਨਾ ਹੋਣਾ ਕਮੇਟੀ ਦੇ ਪ੍ਰਬੰਧਕੀ ਕੰਮਕਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਝੀਂਡਾ ਸਿੱਖ ਸੰਗਤ ਨੂੰ ਗੁਮਰਾਹ ਕਰ ਰਹੇ ਹਨ ਤੇ ਉਨ੍ਹਾਂ ਦੀ ਕਾਰਜਸ਼ੈਲੀ ਹਰਿਆਣਾ ਦੀ ਇਸ ਸਿੱਖ ਸੰਸਥਾ ਨੂੰ ਨੁਕਸਾਨ ਪਹੁੰਚਾ ਰਹੀ ਹੈ। ਕੁਲਦੀਪ ਸਿੰਘ ਫੱਗੂ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਸੰਗਤ ਦੀ ਅਮਾਨਤ ਹੈ ਤੇ ਇਸ ਦੇ ਪ੍ਰਬੰਧ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਾ ਬੇਹੱਦ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲੇਗਾ ਲੋਕਾਂ ਦਾ ਭਰਵਾਂ ਸਮਰਥਨ- ਅਕਾਲੀ ਆਗੂ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਪੁਸ਼ਪਾਂਜਲੀ ਪੀਤਮਪੁਰਾ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਕੀਤੀ ਪੇਸ਼ਕਾਰੀ
Ad Position 24