ਦੀਵਾਲੀ ਤੇ ਛੱਠ ਪੂਜਾ ਪ੍ਰਤੀ ਰੇਲਵੇ ਵਿਭਾਗ ਕਰ ਰਿਹੈ ਤਿਆਰੀਆਂ
ਨਵੀਂ ਦਿੱਲੀ, 27 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦੀਵਾਲੀ ਅਤੇ ਛੱਠ ਪੂਜਾ ਨੂੰ ਵੇਖਦੇ ਹੋਏ ਰੇਲਵੇ ਵਿਭਾਗ ਨੇ ਆਪਣੀਆਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਕਿ ਭੀੜ ਨੂੰ ਕਾਬੂ ਰੱਖਿਆ ਜਾ ਸਕੇ।
ਨਵੀਂ ਦਿੱਲੀ, 27 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦੀਵਾਲੀ ਅਤੇ ਛੱਠ ਪੂਜਾ ਨੂੰ ਵੇਖਦੇ ਹੋਏ ਰੇਲਵੇ ਵਿਭਾਗ ਨੇ ਆਪਣੀਆਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਕਿ ਭੀੜ ਨੂੰ ਕਾਬੂ ਰੱਖਿਆ ਜਾ ਸਕੇ। ਹਜ਼ਰਤ ਨਿਜ਼ਾਮੁਦੀਨ ਰੇਲਵੇ ਸਟੇਸ਼ਨ ਅਤੇ ਅਨੰਦ ਵਿਹਾਰ ਰੇਲਵੇ ਸਟੇਸ਼ਨ ’ਤੇ ਸਮੁੱਚੇ ਪ੍ਰਬੰਧ ਕੀਤੇ ਜਾ ਰਹੇ ਹਨ। ਹਜ਼ਰਤ ਨਿਜ਼ਾਮੁਦੀਨ ਰੇਲਵੇ ਸਟੇਸ਼ਨ ’ਤੇ ਹੋਰ ਰੌਸ਼ਨੀ ਦਾ ਪ੍ਰਬੰਧ ਕੀਤਾ ਜਾ ਰਿਹਾ ਅਤੇ ਅਨੰਦ ਵਿਹਾਰ ਰੇਲਵੇ ਸਟੇਸ਼ਨ ’ਤੇ ਤਕਰੀਬਨ ਚਾਰ ਹਜ਼ਾਰ ਯਾਤਰੀਆਂ ਦੀ ਸਮਰੱਥਾ ਵਾਲਾ ਇਕ ਕੈਂਪ ਤਿਆਰ ਹੋ ਰਿਹਾ ਹੈ। ਯਾਤਰੀਆਂ ਦੀ ਆਵਾਜਾਈ ਲਈ ਵੱਖਰਾ ਪ੍ਰਵੇਸ਼ ਦੁਆਰ ਬਣਾਇਆ ਜਾ ਰਿਹਾ ਹੈ। ਰੇਲਵੇ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਯਾਤਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੁਰੱਖਿਆ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਵਰਨਣਯੋਗ ਹੈ ਕਿ ਦੀਵਾਲੀ ਤੇ ਛੱਠ ਪੂਜਾ ਦੇ ਤਿਉਹਾਰ ਸਮੇਂ ’ਤੇ ਅਕਸਰ ਅਨੰਦ ਵਿਹਾਰ ਅਤੇ ਹਜ਼ਰਤ ਨਿਜ਼ਾਮੁਦੀਨ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀ ਗਿਣਤੀ ਕਾਫੀ ਵਧ ਜਾਂਦੀ ਹੈ ਜਿਸ ਕਰਕੇ ਉਪਰੋਕਤ ਵਿਵਸਥਾ ਕੀਤੀ ਜਾ ਰਹੀ ਹੈ। ਸੁਰੱਖਿਆ ਕਰਮਚਾਰੀ ਹਰ ਪਾਸੇ ਨਿਗਰਾਨੀ ਰੱਖਣਗੇ।