28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮਨਾਇਆ

ਯਮੁਨਾਨਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਪੁਲਿਸ ਵਿਭਾਗ ਵਲੋਂ ਡੀ. ਏ.

Ad Position 21
No active advertisement
ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਾਲਜ ਪ੍ਰਬੰਧਕ। ਤਸਵੀਰ : ਨਿਮਰ 28-10-2026
ਯਮੁਨਾਨਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਪੁਲਿਸ ਵਿਭਾਗ ਵਲੋਂ ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਰਜਕਾਰੀ ਪ੍ਰਿੰ. ਡਾ. ਸੁਰਿੰਦਰ ਕੌਰ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਅਤੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਮੁੱਖ ਮਹਿਮਾਨ ਸਨ, ਜਦੋਂ ਕਿ ਵਾਰਡ ਨੰ. 1 ਤੋਂ ਵਿਭੋਰ ਬਹੁਜਾ ਵਿਸ਼ੇਸ਼ ਮਹਿਮਾਨ ਸਨ। ਟੀਮ ਲੀਡਰ ਧਰਮਵੀਰ ਅਤੇ ਭਲਾਈ ਇੰਸਪੈਕਟਰ ਕੁਸੁਮ ਬਾਲਾ ਵੀ ਮੌਜੂਦ ਸਨ। ਇਸ ਦੌਰਾਨ ਦੀਪਕ ਕੁਮਾਰ ਨੇ ਸਮਾਗਮ ਦਾ ਸੰਚਾਲਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾਉਣ ਨਾਲ ਹੋਈ। ਇਸ ਤੋਂ ਬਾਅਦ ਹਰਿਆਣਾ ਪੁਲਿਸ ਦੇ ਸ਼ਹੀਦਾਂ ਨੂੰ ਇਕ ਵੀਡੀਓ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਬਲਜੀਤ ਸਿੰਘ, ਸੁਰੇਸ਼ ਕੁਮਾਰ, ਕਰਨ ਸਿੰਘ, ਰਾਜਵੀਰ ਸਿੰਘ, ਅਜਾਇਬ ਸਿੰਘ, ਰਘਬੀਰ ਸਿੰਘ ਅਤੇ ਸੁਰੇਸ਼ ਕੁਮਾਰ ਸਮੇਤ ਸਾਰੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਇਸ ਦੌਰਾਨ ਕਾਲਜ ਪ੍ਰਿੰ. ਡਾ. ਸੁਰਿੰਦਰ ਕੌਰ ਨੇ ਪੁਲਿਸ ਵਿਭਾਗ ਦੀ ਕੁਰਬਾਨੀ ਅਤੇ ਸਮਰਪਣ ਭਾਵਨਾ ਨੂੰ ਯਾਦ ਕਰਦੇ ਹੋਏ ਕਿਹਾ ਕਿ ਪੁਲਿਸ ਜਨਤਾ ਦੀ ਸੁਰੱਖਿਆ ਲਈ ਹਮੇਸ਼ਾ ਤਿਆਰ ਹੈ। ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਨੇ ਹਰਿਆਣਾ ਪੁਲਿਸ ਵਿਭਾਗ ਵਲੋਂ ਕਰਵਾਏ ਗਏ ਇਸ ਸ਼ਰਧਾਂਜਲੀ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਤਿਰੰਗੇ ਦਾ ਸਤਿਕਾਰ ਅਤੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਬੋਲਦਿਆਂ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਨੇ ਕਿਹਾ ਕਿ ਦੇਸ਼ ਅਤੇ ਸਮਾਜ ਪ੍ਰਤੀ ਸੈਨਿਕਾਂ ਅਤੇ ਪੁਲਿਸ ਅਧਿਕਾਰੀਆਂ ਦਾ ਸਮਰਪਣ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ 154 ਪੁਲਿਸ ਅਧਿਕਾਰੀ ਡਿਊਟੀ ਦੌਰਾਨ ਸ਼ਹੀਦ ਹੋਏ ਹਨ। ਜਨਤਾ ਨੂੰ ਪੁਲਿਸ ਦੇ ਕੰਮਾਂ ਅਤੇ ਚੁਣੌਤੀਆਂ ਬਾਰੇ ਜਾਣਕਾਰੀ ਦਿੰਦੇ ਹੋਏ , ਉਨ੍ਹਾਂ ਕਿਹਾ ਕਿ ਇਕ ਪੁਲਿਸ ਸੁਪਰਡੈਂਟ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਕਾਨੂੰਨੀ ਦਾਇਰੇ ਵਿਚ ਰਹਿੰਦੇ ਹੋਏ ਜਨਤਾ ਦੀ ਭਲਾਈ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਐਨ. ਸੀ. ਸੀ. ਇੰਚਾਰਜ ਮੇਜਰ ਗੀਤਾ ਸ਼ਰਮਾ, ਡਾ. ਅਮਨਪ੍ਰੀਤ ਕੌਰ ਅਤੇ ਰਜਨਾ ਕੰਬੋਜ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸੈਮੀਨਾਰ- ਸੁਖਵਿੰਦਰ ਸਿੰਘ ਅਗਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਨੇ ਲਗਾਤਾਰ ਪੰਜਵੀਂ ਵਾਰ ਜ਼ੋਨਲ ਯੂਥ ਫੈਸਟੀਵਲ ਦਾ ਖ਼ਿਤਾਬ ਜਿੱਤਿਆ
Ad Position 24