28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਯੂਨੀਵਰਸਿਟੀ ਦੀ ਜ਼ਮੀਨ ਨਿੱਜੀ ਬਿਲਡਰਾਂ ਨੂੰ ਸੌਂਪਣ ਦੇ ਇਰਾਦੇ ਨੂੰ ਨਾਕਾਮ ਕਰਨ ਲਈ ਕਾਨੂੰਨੀ ਲੜਾਈ ਲੜਾਂਗੇ- ਚੌਟਾਲਾ

ਸਿਰਸਾ, 27 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜਨਨਾਇਕ ਜਨਤਾ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਦਿਗਵਿਜੇ ਸਿੰਘ ਚੌਟਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੀ 52 ਏਕੜ ਜ਼ਮੀਨ ਨਿਜੀ ਬਿਲਡਰਾਂ ਨੂੰ ਥੋੜ੍ਹੇ ਜਿਹੇ ਭਾਅ ’ਤੇ ਦੇਣਾ ਚਾਹੁੰਦੀ ਹੈ ਪਰ ਜੇ. ਜੇ.

Ad Position 21
No active advertisement
ਅਜੀਤ ਡੈਸਕ 28-10-2026
ਸਿਰਸਾ, 27 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜਨਨਾਇਕ ਜਨਤਾ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਦਿਗਵਿਜੇ ਸਿੰਘ ਚੌਟਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੀ 52 ਏਕੜ ਜ਼ਮੀਨ ਨਿਜੀ ਬਿਲਡਰਾਂ ਨੂੰ ਥੋੜ੍ਹੇ ਜਿਹੇ ਭਾਅ ’ਤੇ ਦੇਣਾ ਚਾਹੁੰਦੀ ਹੈ ਪਰ ਜੇ.ਜੇ.ਪੀ. ਇਸ ਸਾਜ਼ਿਸ਼ ਨੂੰ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦੇਵੇਗੀ। ਇੱਕ ਜਾਰੀ ਬਿਆਨ ਵਿੱਚ ਜੇ.ਜੇ.ਪੀ. ਯੂਥ ਵਿੰਗ ਦੇ ਸੂਬਾ ਪ੍ਰਧਾਨ ਦਿਗਵਿਜੇ ਸਿੰਘ ਚੌਟਾਲਾ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਇਸ ਲਈ ਬਣਾਈ ਸੀ ਤਾਂ ਜੋ ਪੇਂਡੂ ਖੇਤਰਾਂ ਦੇ ਵਿਦਿਆਰਥੀ ਚੰਗੀ ਸਿੱਖਿਆ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਕਥਿਤ ਭੂ-ਮਾਫੀਆ ਮਿਲੀਭੁਗਤ ਕਰਕੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੀ 52 ਏਕੜ ਜ਼ਮੀਨ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਨਨਾਇਕ ਜਨਤਾ ਪਾਰਟੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੀ ਕੀਮਤੀ ਜ਼ਮੀਨ ਨੂੰ ਬਚਾਉਣ ਲਈ ਨਾ ਸਿਰਫ਼ ਇੱਕ ਵਿਸ਼ਾਲ ਅੰਦੋਲਨ ਸ਼ੁਰੂ ਕਰੇਗ, ਸਗੋਂ ਕਾਨੂੰਨੀ ਕਾਰਵਾਈ ਵੀ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆਂ ਨੇ ਕਮੇਟੀ ਵਲੋਂ ਲਾਇਸੈਂਸ ਮੁਅੱਤਲ ਕਰਨ ਖ਼ਿਲਾਫ਼ ਦਿੱਤਾ ਧਰਨਾ ਅਗਲੀ ਖ਼ਬਰ ਏਸ਼ੀਅਨ ਪੈਰਾ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਪ੍ਰਮੋਦ ਬਿਜਾਰਾਨੀਆ ਦਾ ਸਨਮਾਨ
Ad Position 24