ਅੱਖਾਂ ਦਾ ਜਾਂਚ ਕੈਂਪ ਲਗਾਇਆ
ਫਤਿਹਾਬਾਦ, 28 ਅਕਤੂਬਰ (ਹਰਬੰਸ ਸਿੰਘ ਮੰਡੇਰ)- ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵਿਸ਼ੇਸ਼ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਇਹ ਕੈਂਪ ਬਹੁਤ ਲਾਭਦਾਇਕ ਹਨ।
ਫਤਿਹਾਬਾਦ, 28 ਅਕਤੂਬਰ (ਹਰਬੰਸ ਸਿੰਘ ਮੰਡੇਰ)- ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵਿਸ਼ੇਸ਼ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਇਹ ਕੈਂਪ ਬਹੁਤ ਲਾਭਦਾਇਕ ਹਨ। ਇਹ ਲੋਕਾਂ ਨੂੰ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਤੇ ਅੱਖਾਂ ਨਾਲ ਸਬੰਧਿਤ ਸਮੱਸਿਆਵਾਂ ਬਾਰੇ ਜਾਗਰੂਕਤਾ ਵੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕੈਂਪ ਦਾ ਮੁੱਖ ਉਦੇਸ਼ ਅੱਖਾਂ ਦੀ ਸਿਹਤ ਬਾਰੇ ਜਾਗਰੂਕਤਾ ਤੇ ਸਮੇਂ ਸਿਰ ਅੱਖਾਂ ਦੀ ਜਾਂਚ ਕਰਵਾਉਣ ਲਈ ਉਤਸ਼ਾਹਿਤ ਕਰਨਾ ਸੀ। ਕੈਂਪ ਦੌਰਾਨ ਕਰਮਚਾਰੀਆਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ ਅਤੇ ਅੱਖਾਂ ਦੀ ਦੇਖਭਾਲ ਬਾਰੇ ਜ਼ਰੂਰੀ ਜਾਣਕਾਰੀ ਪ੍ਰਾਪਤ ਕੀਤੀ। ਆਈ.ਕਿਊ. ਹਸਪਤਾਲ ਤੋਂ ਸੀਨੀਅਰ ਡਾ. ਆਂਚਲ ਤੇ ਡਾ. ਵਿਨੋਦ ਨੇ ਕੈਂਪ ’ਚ ਸੇਵਾਵਾਂ ਪ੍ਰਦਾਨ ਕੀਤੀਆਂ ਜਿਸ ’ਚ ਲਗਭਗ 50 ਮਰੀਜ਼ਾਂ ਨੇ ਹਿੱਸਾ ਲਿਆ। ਇਸ ਮੌਕੇ ਸੈਂਟਰ ਮੈਨੇਜਰ ਆਰਤੀ, ਮਾਰਕੀਟਿੰਗ ਮੈਨੇਜਰ ਅਸ਼ਵਨੀ, ਨੇਹਾ, ਦਿਨੇਸ਼ ਰੋਹਿਤ ਆਦਿ ਹਾਜ਼ਰ ਸਨ।