ਨੌਜਵਾਨ ਦੀ ਖੂਨ ਨਾਲ ਲੱਥਪਥ ਮਿਲੀ ਲਾਸ਼
ਨਵੀਂ ਦਿੱਲੀ, 29 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਰੇਲਾ ਇਲਾਕੇ ਵਿਚ ਇਕ ਘਟਨਾ ਸਾਹਮਣੇ ਆਈ ਹੈ।
ਨਵੀਂ ਦਿੱਲੀ, 29 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਰੇਲਾ ਇਲਾਕੇ ਵਿਚ ਇਕ ਘਟਨਾ ਸਾਹਮਣੇ ਆਈ ਹੈ। ਇੱਥੇ ਕਸਤੂਰੀ ਰਾਮ ਪਬਲਿਕ ਸਕੂਲ ਦੇ ਨਜ਼ਦੀਕ ਇਕ ਨੌਜਵਾਨ ਦੀ ਖੂਨ ਦੇ ਨਾਲ ਲਥਪਥ ਲਾਸ਼ ਪਈ ਹੋਣ ਕਰਕੇ ਪੂਰੇ ਇਲਾਕੇ ਵਿਚ ਹੜਕੰਪ ਮਚ ਗਿਆ। ਮਰਨ ਵਾਲੇ ਨੌਜਵਾਨ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਨੌਜਵਾਨ ਦੇ ਗਲੇ ਅਤੇ ਸਿਰ ’ਤੇ ਕਈ ਸੱਟਾਂ ਦੇ ਨਿਸ਼ਾਨ ਸਾਫ ਵਿਖਾਈ ਦੇ ਰਹੇ ਸਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਕਿਸੇ ਨੇ ਇਸ ਨੌਜਵਾਨ ਦੀ ਹੱਤਿਆ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਫੂਡ ਸੇਫਟੀ ਵਿਭਾਗ ਨੇ ਜਾਂਚ ਪ੍ਰਤੀ ਚਲਾਈ ਮੁਹਿੰਮ ਤਿਉਹਾਰਾਂ ਨੂੰ ਵੇਖਦੇ ਹੋਏ ਖਰਾਬ ਗੁਣਵੱਤਾ ਤੇ ਮਿਲਾਵਟੀ ਖਾਧ ਪਦਾਰਥਾਂ ਦੀ ਵਿਕਰੀ ਰੋਕਣ ਲਈ ਫੂਡ ਸੇਫਟੀ ਵਿਭਾਗ ਨੇ ਜਾਂਚ ਲਈ ਇਕ ਮੁਹਿੰਮ ਚਲਾਈ ਹੈ। ਵਿਭਾਗ ਬੇਕਰੀ ਯੂਨਿਟਸ ਅਤੇ ਖੁਦਰਾ ਦੁਕਾਨਾਂ ਦਾ ਜਾਇਜ਼ਾ ਲੈ ਰਿਹਾ ਹੈ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੇ ਨਮੂਨੇ ਵੀ ਲੈ ਰਿਹਾ ਹੈ। ਪਿਛਲੀ ਜਾਂਚ ਵਿਚ ਦੋ ਏਜੰਸੀਆਂ ਨੂੰ ਸੁਧਾਰ ਲਈ ਨੋਟਿਸ ਜਾਰੀ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਬੀਤੇ ਦਿਨੀਂ ਸਕੂਰ ਬਸਤੀ, ਗਰੇਟਰ ਕੈਲਾਸ਼ 2, ਕੈਲਾਸ਼ ਕਾਲੋਨੀ, ਮਾਇਆਪੁਰੀ, ਕਨਾਟ ਪਲੇਸ ਆਦਿ ਦੇ ਇਲਾਕਿਆਂ ਵਿਚ ਦੁਕਾਨਾਂ ਦੀ ਜਾਂਚ ਕੀਤੀ ਗਈ ਸੀ ਅਤੇ ਖਾਧ ਪਦਾਰਥਾਂ ਦੇ ਨਮੂਨੇ ਲਏ ਗਏ ਸਨ। ਛੱਠ ਪੂਜਾ ਲਈ ਬਿਹਾਰ ਜਾਣ ਲਈ 50 ਬੱਸਾਂ ਚਲਾਉਣ ਦੀ ਯੋਜਨਾ ਤਿਆਰ ਛੱਠ ਪੂਜਾ ਲਈ ਬਿਹਾਰ ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਦਿੱਲੀ ਸਰਕਾਰ ਅੰਤਰਰਾਸ਼ਟਰੀ ਬੱਸ ਸਟੈਂਡ ਤੋਂ ਬੱਸ ਸੇਵਾ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਯੋਜਨਾ ਪ੍ਰਤੀ ਦਿੱਲੀ ਤੋਂ ਬਿਹਾਰ ਲਈ 50 ਬੱਸਾਂ ਚਲਾਈਆਂ ਜਾਣਗੀਆਂ ਤਾਂ ਕਿ ਲੋਕਾਂ ਨੂੰ ਇਸ ਪੂਜਾ ਪ੍ਰਤੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਪ੍ਰਤੀ ਟਰਾਂਸਪੋਰਟ ਵਿਭਾਗ ਵਲੋਂ ਇਸ ਯੋਜਨਾ ਦਾ ਪ੍ਰਸਤਾਵ ਮਨਜ਼ੂਰੀ ਲਈ ਭੇਜ ਦਿੱਤਾ ਹੈ। ਟਰਾਂਸਪੋਰਟ ਮੰਤਰੀ ਡਾ. ਪੰਕਜ ਸਿੰਘ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਲਾਭ ਬਿਹਾਰ ਜਾਣ ਵਾਲੇ ਲੋਕਾਂ ਨੂੰ ਮਿਲੇਗਾ। ਦਿੱਲੀ ਦੇ ਚਾਂਦਨੀ ਚੌਕ ਦੇ ਸਰਾਫ਼ਾ ਬਾਜ਼ਾਰਾਂ ’ਚ ਰੌਣਕ ਵਧੀ ਤਿਉਹਾਰਾਂ ਦੇ ਮੌਸਮ ਅਤੇ ਸੋਨੇ ਦੀ ਕੀਮਤ ਵਿਚ ਆਈ ਕਮੀ ਕਾਰਨ ਚਾਂਦਨੀ ਚੌਕ ਦਿੱਲੀ ਦੇ ਸਰਾਫ਼ਾ ਬਾਜ਼ਾਰਾਂ ਵਿਚ ਰੌਣਕ ਆਉਣ ਲੱਗ ਪਈ ਹੈ ਅਤੇ ਲੋਕਾਂ ਨੇ ਗਹਿਣਿਆਂ ਦੀ ਖ਼ਰੀਦਦਾਰੀ ਵੀ ਕੀਤੀ ਹੈ, ਜਿਸ ਨਾਲ ਸਰਾਫ਼ਾ ਬਾਜ਼ਾਰ ਦੇ ਦੁਕਾਨਦਾਰਾਂ ਦਾ ਹੌਸਲਾ ਵਧਿਆ ਹੈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ ਵਧਣ ਕਰਕੇ ਲੋਕਾਂ ਨੇ ਗਹਿਣਿਆਂ ਦੀ ਖਰੀਦਦਾਰੀ ਘੱਟ ਕਰ ਦਿੱਤੀ ਸੀ। ਇੱਥੋਂ ਦੇ ਬਾਜ਼ਾਰਾਂ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕਰਵਾਚੌਥ ਦੇ ਤਿਉਹਾਰ ਦੇ ਮੌਕੇ ਉਨ੍ਹਾਂ ਦੀ ਪਹਿਲਾਂ ਨਾਲੋਂ ਜ਼ਿਆਦਾ ਵਿਕਰੀ ਹੋਈ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਸਮੇਂ ਉਨ੍ਹਾਂ ਦੀ ਹੋਰ ਵਿਕਰੀ ਵਧੇਗੀ। ਚਾਂਦਨੀ ਚੌਕ ਦੇ ਦਰੀਬਾ ਅਤੇ ਕੂਚਾ ਮਹਾਜਨੀ ਦੇ ਬਾਜ਼ਾਰਾਂ ਵਿਚ ਗਾਹਕਾਂ ਦੀ ਆਵਾਜਾਈ ਵਧ ਰਹੀ ਹੈ।