30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜ਼ਰੂਰੀ ਤੇ ਜੀਵਨ ਰੱਖਿਅਕ ਦਵਾਈਆਂ ਦੀਆਂ ਕੀਮਤਾਂ ਤੈਅ ਕਰੇ ਸਰਕਾਰ

ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਡਰੱਗ ਮਾਫ਼ੀਆ ਨੂੰ ਨੱਥ ਪਾਈ ਜਾਵੇ ਤਾਂ ਕਿ ਮਰੀਜ਼ਾਂ ਨੂੰ ਦਵਾਈਆਂ ਲਈ ਵਾਧੂ ਕੀਮਤ ਅਦਾ ਕਰਨ ਲਈ ਮਜਬੂਰ ਨਾ ਹੋਣਾ ਪਏ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਜ਼ਿਆਦਾਤਰ ਦਵਾਈਆਂ ਨੂੰ ਕੀਮਤ ਕੰਟਰੋਲ ਦੇ ਦਾਇਰੇ ਤੋਂ ਬਾਹਰ ਕਿਉਂ ਰੱਖਿਆ ਗਿਆ ਹੈ ਅਤੇ ਡਰੱਗ ਨਿਰਮਾਤਾਵਾਂ ਨੂੰ ਇੰਨਾ ਜ਼ਿਆਦਾ ਮੁਨਾਫ਼ਾ ਕਮਾਉਣ ਦੀ ਖੁੱਲ੍ਹ ਕਿਉਂ ਦਿੱਤੀ ਜਾ ਰਹੀ ਹੈ ?

Ad Position 21
No active advertisement
ਅਜੀਤ ਡੈਸਕ 30-10-2026
ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਡਰੱਗ ਮਾਫ਼ੀਆ ਨੂੰ ਨੱਥ ਪਾਈ ਜਾਵੇ ਤਾਂ ਕਿ ਮਰੀਜ਼ਾਂ ਨੂੰ ਦਵਾਈਆਂ ਲਈ ਵਾਧੂ ਕੀਮਤ ਅਦਾ ਕਰਨ ਲਈ ਮਜਬੂਰ ਨਾ ਹੋਣਾ ਪਏ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਜ਼ਿਆਦਾਤਰ ਦਵਾਈਆਂ ਨੂੰ ਕੀਮਤ ਕੰਟਰੋਲ ਦੇ ਦਾਇਰੇ ਤੋਂ ਬਾਹਰ ਕਿਉਂ ਰੱਖਿਆ ਗਿਆ ਹੈ ਅਤੇ ਡਰੱਗ ਨਿਰਮਾਤਾਵਾਂ ਨੂੰ ਇੰਨਾ ਜ਼ਿਆਦਾ ਮੁਨਾਫ਼ਾ ਕਮਾਉਣ ਦੀ ਖੁੱਲ੍ਹ ਕਿਉਂ ਦਿੱਤੀ ਜਾ ਰਹੀ ਹੈ ? ਮਲਸੀਆਂ ਨੇ ਕਿਹਾ ਕਿ ਸਿਹਤ ਸੇਵਾਵਾਂ ਮਨੁੱਖ ਦੀ ਬੁਨਿਆਦੀ ਲੋੜ ਹਨ, ਪਰ ਅੱਜ-ਕੱਲ੍ਹ ਮਾਰਕੀਟ ਵਿਚ ਦਵਾਈਆਂ ਨੂੰ ਉੱਚੀਆਂ ਕੀਮਤਾਂ ’ਤੇ ਵੇਚ ਕੇ ਆਮ ਲੋਕਾਂ ਦੀ ਲੁੱਟ ਕਰਨ ਵਾਲਾ ਦਵਾਈ ਮਾਫ਼ੀਆ ਇਕ ਗੰਭੀਰ ਸਮੱਸਿਆ ਬਣ ਚੁੱਕਾ ਹੈ। ਇਸ ਗੈਰ-ਕਾਨੂੰਨੀ ਤੇ ਅਣਮਨੁੱਖੀ ਨੈੱਟਵਰਕ ਨੂੰ ਤੋੜਨ ਅਤੇ ਇਸ ’ਤੇ ਸ਼ਿਕੰਜਾ ਕੱਸਣ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਨੂੰ ਮਿਲ ਕੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਰਕਾਰ ਨੂੰ ਸਾਰੀਆਂ ਜ਼ਰੂਰੀ ਅਤੇ ਜੀਵਨ ਰੱਖਿਅਕ ਦਵਾਈਆਂ ਦੀਆਂ ਕੀਮਤਾਂ ਤੈਅ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਕੋਈ ਵੀ ਕੰਪਨੀ ਮਨਮਰਜ਼ੀ ਦੇ ਰੇਟ ਨਾ ਵਸੂਲ ਸਕੇ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਪ੍ਰਸ਼ਾਸਨ ਨੇ ਕੀਤੀ ਕਾਰਵਾਈ ਅਗਲੀ ਖ਼ਬਰ ‘ਮੁਹੱਬਤ ਦੀ ਦੁਕਾਨ’ ਦੇ ਨਾਂਅ ’ਤੇ ਸਾਡੀ ਦੁਕਾਨਦਾਰੀ ਖ਼ਤਮ ਨਾ ਕਰੋ - ਪੰਮਾ
Ad Position 24