29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

31 ਅਕਤੂਬਰ ਤੋਂ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਹੋਵੇਗੀ-ਰਣਬੀਰ ਸਿੰਘ ਹੋਰਾ

ਇੰਦੌਰ, 29 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਤੇ ਆਜ਼ਾਦ ਭਾਰਤ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭਭਾਈ ਪਟੇਲ ਦੇ ਆਦਰਸ਼ਾਂ ਤੇ ਸਿਧਾਂਤਾਂ ਨੂੰ ਸਮਰਪਿਤ ਇਕ ਨਵੀਂ ਸਿਆਸੀ ਪਾਰਟੀ ਦਾ ਉਭਾਰ ਹੋਇਆ ਹੈ। ਇੰਦੌਰ ਵਿਚ ਸਰਦਾਰ ਵੱਲਭਭਾਈ ਪਟੇਲ ਦੇ ਵਿਚਾਰਾਂ ਤੋਂ ਪ੍ਰਭਾਵਿਤ ਵੱਡੀ ਗਿਣਤੀ ਵਿਚ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ।

Ad Position 21
No active advertisement
ਅਜੀਤ ਡੈਸਕ 30-10-2026
ਇੰਦੌਰ, 29 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਤੇ ਆਜ਼ਾਦ ਭਾਰਤ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭਭਾਈ ਪਟੇਲ ਦੇ ਆਦਰਸ਼ਾਂ ਤੇ ਸਿਧਾਂਤਾਂ ਨੂੰ ਸਮਰਪਿਤ ਇਕ ਨਵੀਂ ਸਿਆਸੀ ਪਾਰਟੀ ਦਾ ਉਭਾਰ ਹੋਇਆ ਹੈ। ਇੰਦੌਰ ਵਿਚ ਸਰਦਾਰ ਵੱਲਭਭਾਈ ਪਟੇਲ ਦੇ ਵਿਚਾਰਾਂ ਤੋਂ ਪ੍ਰਭਾਵਿਤ ਵੱਡੀ ਗਿਣਤੀ ਵਿਚ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ। 31 ਅਕਤੂਬਰ ਨੂੰ ਸਰਦਾਰ ਪਟੇਲ ਦੀ 151ਵੀਂ ਜੈਅੰਤੀ ਮੌਕੇ ਪਾਰਟੀ ਵਲੋਂ ਦੇਸ਼ ਭਰ ਵਿਚ ਸਾਲ ਭਰ ਚੱਲਣ ਵਾਲੀ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪਾਰਟੀ ਦੇ ਕੌਮੀ ਪ੍ਰਧਾਨ ਦਸ਼ਰਥਭਾਈ ਪਾਰੇਖ ਤੇ ਇੰਦੌਰ ਵਿਚ ਕੌਮੀ ਸੰਗਠਨ ਮੰਤਰੀ ਰਣਬੀਰ ਸਿੰਘ ਹੋਰਾ ਨੇ ਦੱਸਿਆ ਕਿ ਇੰਦੌਰ ਵਿਚ ਪਾਰਟੀ ਨਾਲ ਜੁੜਨ ਲਈ ਵੱਡੀ ਗਿਣਤੀ ਵਿਚ ਲੋਕ ਸੰਪਰਕ ਕਰ ਰਹੇ ਹਨ। ਇਹ ਲੋਕ ਸਰਦਾਰ ਪਟੇਲ ਦੇ ਆਦਰਸ਼ਾਂ ਤੇ ਸਿਧਾਂਤਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਦੇ ਪ੍ਰਸ਼ੰਸਕਾਂ ਅਤੇ ਉਨ੍ਹਾਂ ਦੇ ਵਿਚਾਰਾਂ ’ਤੇ ਚੱਲਣ ਵਾਲੇ ਹਰ ਵਿਅਕਤੀ ਦਾ ਪਾਰਟੀ ਵਿਚ ਸਵਾਗਤ ਹੈ। ਸ੍ਰੀ ਹੋਰਾ ਨੇ ਦੱਸਿਆ ਕਿ ਵਿਸ਼ਵ ਦੇ ਮਹਾਨ ਬੁੱਧੀਜੀਵੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਕਾਰਜਕਾਰਨੀ ਨੇ ਫ਼ੈਸਲਾ ਕੀਤਾ ਹੈ ਕਿ ਹਰ 45 ਦਿਨਾਂ ਬਾਅਦ ਦੇਸ਼ ਦੇ ਕਿਸੇ ਵੱਡੇ ਸ਼ਹਿਰ ਵਿਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਜਾਵੇਗਾ। ਇਨ੍ਹਾਂ ਸੈਮੀਨਾਰਾਂ ਵਿਚ ਨੌਜਵਾਨਾਂ ਨੂੰ ਸੱਦਾ ਦੇ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪਾਰਟੀ ਵਲੋਂ ਲਗਾਤਾਰ ਨਸ਼ਾ ਵਿਰੋਧੀ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਇੰਦੌਰ ਤੋਂ ਕੀਤੀ ਜਾਵੇਗੀ, ਜਿਥੇ ਇਕ ਵਿਸ਼ਾਲ ਯੁਵਾ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਦਸ਼ਰਥਭਾਈ ਪਾਰੇਖ ਸਮੇਤ ਕੌਮੀ ਕਾਰਜਕਾਰਨੀ ਦੇ ਸਾਰੇ ਪ੍ਰਮੁੱਖ ਮੈਂਬਰ ਸ਼ਾਮਿਲ ਹੋਣਗੇ। ਸ੍ਰੀ ਹੋਰਾ ਨੇ ਦੱਸਿਆ ਕਿ ਜਲਦੀ ਹੀ ਮੱਧ ਪ੍ਰਦੇਸ਼ ਵਿਚ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ। ਇਸ ਵਿਚ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸੇ ਲੜੀ ਤਹਿਤ 15 ਦਸੰਬਰ ਨੂੰ ਸਰਦਾਰ ਪਟੇਲ ਦੀ ਬਰਸੀ ਮੌਕੇ ਓਜੈਨ ਵਿਚ ਨਸ਼ਾ ਵਿਰੋਧੀ ਵਿਸ਼ਾਲ ਸੰਮੇਲਨ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਬਲਪੁਰ, ਭੋਪਾਲ, ਲਖਨਊ, ਪ੍ਰਯਾਗਰਾਜ ਸਮੇਤ ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਵਿਚ ਵੀ ਸੰਮੇਲਨ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਲੋਕ ਸੰਪਰਕ ਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਅੱਜ-ਡੀ. ਸੀ. ਪ੍ਰੀਤੀ ਅਗਲੀ ਖ਼ਬਰ ਮੁੱਖ ਮੰਤਰੀ ਦੇ ਨੇੜਲੇ ਚੇਅਰਮੈਨ ਦੇਵਕੁਮਾਰ ਸ਼ਰਮਾ ਦਾ ਮੋਟਰਸਾਈਕਲ ਚੋਰੀ, ਕਾਨੂੰਨ ਵਿਵਸਥਾ ’ਤੇ ਉੱਠੇ ਸਵਾਲ
Ad Position 24