ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
ਯਮੁਨਾਨਗਰ, 31 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਵੱਲਭ ਭਾਈ ਪਟੇਲ ਦੇ ਜਨਮ ਦਿਨ ਤੇ ਰਾਸ਼ਟਰੀ ਏਕਤਾ ਦਿਵਸ ਮੌਕੇ ਨਸ਼ਾ ਵਿਰੋਧੀ ਜਾਗਰੂਕਤਾ ਤੇ ਤੰਬਾਕੂ ਕੰਟਰੋਲ ਸੈੱਲ ਵਲੋਂ ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਰਾਸ਼ਟਰੀ ਏਕਤਾ ਅਤੇ ਅਖੰਡਤਾ ‘ਚ ਸ.
ਯਮੁਨਾਨਗਰ, 31 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਵੱਲਭ ਭਾਈ ਪਟੇਲ ਦੇ ਜਨਮ ਦਿਨ ਤੇ ਰਾਸ਼ਟਰੀ ਏਕਤਾ ਦਿਵਸ ਮੌਕੇ ਨਸ਼ਾ ਵਿਰੋਧੀ ਜਾਗਰੂਕਤਾ ਤੇ ਤੰਬਾਕੂ ਕੰਟਰੋਲ ਸੈੱਲ ਵਲੋਂ ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਰਾਸ਼ਟਰੀ ਏਕਤਾ ਅਤੇ ਅਖੰਡਤਾ ‘ਚ ਸ. ਵੱਲਭ ਭਾਈ ਪਟੇਲ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਪ੍ਰਣ ਲਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਨਸ਼ਿਆਂ ਅਤੇ ਤੰਬਾਕੂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਤੇ ਸਮਾਜ ਨੂੰ ਨਸ਼ਾ ਅਤੇ ਤੰਬਾਕੂ ਮੁਕਤ ਬਣਾਉਣ ਦਾ ਪ੍ਰਣ ਵੀ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਮਨੋਹਰ ਗੋਇਲ ਦੀ ਅਗਵਾਈ ਅਤੇ ਡਾ. ਪੂਨਮ (ਕਨਵੀਨਰ), ਡਾ. ਪੂਜਾ ਜੈਨ ਤੇ ਡਾ. ਵਕੀਲ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਨਸ਼ਾ ਵਿਰੋਧੀ ਜਾਗਰੂਕਤਾ ਤੇ ਤੰਬਾਕੂ ਕੰਟਰੋਲ ਸੈੱਲ ਨੇ ਸਰਗਰਮ ਭੂਮਿਕਾ ਨਿਭਾਈ।