01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

1984 ਦੇ ਸਿੱਖ ਕਤਲੇਆਮ ਪੀੜਤਾਂ ਦੀ ਯਾਦ ’ਚ ਭਾਜਪਾ ਘੱਟ ਗਿਣਤੀ ਮੋਰਚੇ ਵਲੋਂ ਰੋਸ ਮਾਰਚ

ਕਾਲਾਂਵਾਲੀ/ਸਿਰਸਾ, 31 ਅਕਤੂਬਰ (ਭੁਪਿੰਦਰ ਪੰਨੀਵਾਲੀਆ)- 1984 ਦੇ ਸਿੱਖ ਕਤਲੇਆਮ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਕਾਂਗਰਸ ਪ੍ਰਤੀ ਰੋਸ ਪ੍ਰਗਟਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਘੱਟ ਗਿਣਤੀ ਮੋਰਚਾ ਹਰਿਆਣਾ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਭਾਜਪਾ ਘੱਟ ਗਿਣਤੀ ਮੋਰਚੇ ਦੇ ਸੂਬਾ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 01-11-2026
ਕਾਲਾਂਵਾਲੀ/ਸਿਰਸਾ, 31 ਅਕਤੂਬਰ (ਭੁਪਿੰਦਰ ਪੰਨੀਵਾਲੀਆ)- 1984 ਦੇ ਸਿੱਖ ਕਤਲੇਆਮ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਕਾਂਗਰਸ ਪ੍ਰਤੀ ਰੋਸ ਪ੍ਰਗਟਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਘੱਟ ਗਿਣਤੀ ਮੋਰਚਾ ਹਰਿਆਣਾ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਭਾਜਪਾ ਘੱਟ ਗਿਣਤੀ ਮੋਰਚੇ ਦੇ ਸੂਬਾ ਪ੍ਰਧਾਨ ਡਾ. ਅਵਨੀਤ ਸਿੰਘ ਵੜੈਚ ਨੇ ਕੀਤੀ ਜਦਕਿ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੇਸੂਜੋਧਾ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ। ਇਹ ਰੋਸ ਮਾਰਚ ਤਿਲੋਕੇਵਾਲਾ ਕੈਂਚੀਆਂ ਤੋਂ ਸ਼ੁਰੂ ਹੋ ਕੇ ਕਾਲਾਂਵਾਲੀ ਤੱਕ ਕੱਢਿਆ ਗਿਆ। ਇਸ ਮੋਟਰਸਾਈਕਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਹਿੱਸਾ ਲਿਆ। ਕਾਲਾਂਵਾਲੀ ਪਹੁੰਚਣ ਉਪਰੰਤ ਮੋਮਬੱਤੀ ਮਾਰਚ ਕੱਢ ਕੇ 1984 ਦੇ ਸਿੱਖ ਕਤਲੇਆਮ ਵਿੱਚ ਮਾਰੇ ਗਏ ਬੇਕਸੂਰ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹਾਜ਼ਰ ਲੋਕਾਂ ਨੇ ਵਿਛੜੀਆਂ ਰੂਹਾਂ ਨੂੰ ਯਾਦ ਕਰਦਿਆਂ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟਾਈ। ਸੂਬਾ ਪ੍ਰਧਾਨ ਡਾ. ਅਵਨੀਤ ਸਿੰਘ ਵੜੈਚ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਦੇਸ਼ ਦੇ ਇਤਿਹਾਸ ਦੀਆਂ ਸਭ ਤੋਂ ਦਰਦਨਾਕ ਅਤੇ ਦੁਖਦਾਈ ਘਟਨਾਵਾਂ ਵਿੱਚੋਂ ਇੱਕ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਅੰਗਰੇਜ਼ ਸਿੰਘ ਔਲਖ, ਸਰਬਜੀਤ ਸਿੰਘ, ਜੋਤੀ ਸਰਾਂ, ਸੁਭਾਸ਼ ਸਿੰਘ ਠਾਕੁਰ, ਬਲਰਾਜ ਸਿੰਘ ਸਰਪੰਚ ਤਿਰਲੋਕੇਵਾਲਾ, ਨਰਿੰਦਰ ਸਿੰਘ ਢਿੱਲੋਂ, ਕਰਮਜੀਤ ਸਿੰਘ ਗਿੱਲ, ਮੰਡਲ ਪ੍ਰਧਾਨ ਹਰਪਲਾਸ ਸਿੰਘ ਹੈਪੀ, ਕਾਲਾਂਵਾਲੀ ਮੰਡਲ ਪ੍ਰਧਾਨ ਲਵਲੀ ਗਰਗ, ਬੜਾਗੁੜ੍ਹਾ ਦੇ ਸਰਪੰਚ ਜਗਦੀਸ਼, ਦੇਸੂ ਦੇ ਸਰਪੰਚ ਕੁਲਵੰਤ ਸਿੰਘ, ਜਸਕਰਨ ਸਿੰਘ ਰੋੜੀ, ਸੁਨੀਲ ਕੁਮਾਰ ਟਿਸ਼ੂ ਪ੍ਰਧਾਨ, ਰੁਲਦੂ ਸਿੰਘ ਨੰਬਰਦਾਰ, ਜਿੰਦਰ ਸਿੰਘ, ਗੁਰਨਾਮ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਰਟ ਬੈਂਕਿੰਗ ਤੇ ਡਿਜੀਟਲ ਸੁਰੱਖਿਆ ’ਤੇ ਕਰਵਾਇਆ ਐਕਸਟੈਨਸ਼ਨ ਲੈਕਚਰ ਅਗਲੀ ਖ਼ਬਰ ਮਹਾਰਾਜਾ ਅਗਰਸੇਨ ਸਕੂਲ ਵਿਖੇ ਬਾਂਸਲ ਕਲਾਸਾਂ ਨਾਲ ਏਕੀਕ੍ਰਿਤ ਪ੍ਰੋਗਰਾਮ ਸ਼ੁਰੂ
Ad Position 24