02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਡੀ.ਟੀ.ਐੱਫ. ਅਤੇ 6635 ਈ.ਟੀ.ਟੀ. ਯੂਨੀਅਨ ਨੇ ਡੀ.ਈ.ਓ. ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 1 ਨਵੰਬਰ (ਗੁਰਿੰਦਰ ਸਿੰਘ)- ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਤੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਤੇ ਲੰਮੇ ਸਮੇਂ ਤੋਂ ਲਟਕ ਰਹੇ ਵਿਭਾਗੀ ਮਸਲਿਆਂ ਦੇ ਹੱਲ ਲਈ ਡੀ. ਟੀ.

Ad Position 21
No active advertisement
ਅਜੀਤ ਡੈਸਕ 02-11-2026
ਫ਼ਿਰੋਜ਼ਪੁਰ, 1 ਨਵੰਬਰ (ਗੁਰਿੰਦਰ ਸਿੰਘ)- ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਤੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਤੇ ਲੰਮੇ ਸਮੇਂ ਤੋਂ ਲਟਕ ਰਹੇ ਵਿਭਾਗੀ ਮਸਲਿਆਂ ਦੇ ਹੱਲ ਲਈ ਡੀ.ਟੀ.ਐੱਫ. ਦੀ ਜ਼ਿਲ੍ਹਾ ਇਕਾਈ ਫ਼ਿਰੋਜ਼ਪੁਰ ਤੇ 6635 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਆਗੂਆਂ ਦੇ ਸਾਂਝੇ ਵਫ਼ਦ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਵਫ਼ਦ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਤੇ ਸ਼ਲਿੰਦਰ ਕੰਬੋਜ ਨੇ ਕੀਤੀ। ਇਸ ਮੌਕੇ ਆਗੂਆਂ ਨੇ ਅਧਿਆਪਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ ਉਠਾਈ। ਵਫ਼ਦ ਨੇ ਮੰਗ ਕੀਤੀ ਕਿ ਪ੍ਰਾਇਮਰੀ ਕਾਡਰ ਦੀਆਂ ਪਦਉਨਤੀਆਂ ਕਰਨ ਤੋਂ ਪਹਿਲਾਂ ਨਵੀਂ ਸੀਨੀਆਰਤਾ ਸੂਚੀ ਜਨਤਕ ਕੀਤੀ ਜਾਵੇ ਤਾਂ ਜੋ ਕਿਸੇ ਵੀ ਅਧਿਆਪਕ ਨਾਲ ਬੇਇਨਸਾਫ਼ੀ ਨਾ ਹੋਵੇ। ਇਸ ’ਤੇ ਡੀ.ਈ.ਓ. ਨੇ ਭਰੋਸਾ ਦਿੱਤਾ ਕਿ ਸੀਨੀਆਰਤਾ ਸੂਚੀ ਜਨਤਕ ਕਰਨ ਤੋਂ ਬਾਅਦ ਹੀ ਪਦਉਨਤੀਆਂ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾਵੇਗੀ। ਇਸੇ ਤਰ੍ਹਾਂ ਸੀਨੀਅਰ ਤੇ ਜੂਨੀਅਰ ਅਧਿਆਪਕਾਂ ਦੇ ਤਨਖ਼ਾਹੀ ਅੰਤਰ (ਪੇਅ ਇਨਇਕੁਐਲਿਟੀ) ਨੂੰ ਦੂਰ ਕਰਨ ਸਬੰਧੀ ਵਿਭਾਗੀ ਪੱਤਰ ਬਲਾਕਾਂ ਨੂੰ ਭੇਜਣ ਦੀ ਮੰਗ ’ਤੇ ਉਨ੍ਹਾਂ ਦੱਸਿਆ ਕਿ ਸੂਬਾ ਪੱਧਰ ਤੋਂ ਜਾਰੀ ਪੱਤਰ ਅਨੁਸਾਰ ਜ਼ਿਲ੍ਹਾ ਦਫ਼ਤਰ ਵਲੋਂ ਬਲਾਕਾਂ ਨੂੰ ਹਦਾਇਤਾਂ ਭੇਜ ਦਿੱਤੀਆਂ ਗਈਆਂ ਹਨ। ਹੈੱਡ ਟੀਚਰ ਰੀਟਾ ਸਮੇਤ ਹੋਰਨਾਂ ਅਧਿਆਪਕਾਂ ਦੀ ਮਾਸਟਰ ਕਾਡਰ ਵਿਚ ਪਦਉਨਤੀ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਦੱਸਿਆ ਕਿ ਸਬੰਧਤ ਕੇਸ ਹੋਰ ਕੇਸਾਂ ਸਮੇਤ ਮੁੱਖ ਦਫ਼ਤਰ ਨੂੰ ਭੇਜ ਦਿੱਤੇ ਗਏ ਹਨ। ਵਫ਼ਦ ਵਲੋਂ ਪਦਉਨਤੀਆਂ ਕਾਰਨ ਖਾਲੀ ਹੋਏ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ, ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਵੱਖਰੇ ਅਧਿਆਪਕਾਂ ਦਾ ਪ੍ਰਬੰਧ ਕਰਨ ਅਤੇ ਬੀ.ਪੀ.ਈ.ਓ., ਸੀ.ਐੱਚ.ਟੀ. ਤੇ ਹੈੱਡ ਟੀਚਰ ਦੀਆਂ ਪਦਉਨਤੀਆਂ ਨਿਯਮਾਂ ਅਨੁਸਾਰ ਕ੍ਰਮਵਾਰ ਕਰਨ ਦੀ ਮੰਗ ਵੀ ਉਠਾਈ ਗਈ। ਡੀ.ਈ.ਓ. ਨੇ ਭਰੋਸਾ ਦਿੱਤਾ ਕਿ ਅਗਲੇ ਹਫ਼ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਤੋਂ ਪ੍ਰਸਤਾਵ ਮੰਗ ਕੇ ਅਧਿਆਪਕਾਂ ਦੀ ਘਾਟ ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਨਾਲ ਸਬੰਧਤ ਮਸਲਿਆਂ ਦਾ ਢੁੱਕਵਾਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਬੀ.ਪੀ.ਈ.ਓ. ਦੀਆਂ ਪਦਉਨਤੀਆਂ ਸਬੰਧੀ ਮੁੱਖ ਦਫ਼ਤਰ ਨੂੰ ਲਿਖਣ ਤੇ ਬਾਕੀ ਪਦਉਨਤੀਆਂ ਜ਼ਿਲ੍ਹਾ ਪੱਧਰ ’ਤੇ ਕਰਨ ਬਾਰੇ ਵੀ ਉਨ੍ਹਾਂ ਜਾਣਕਾਰੀ ਦਿੱਤੀ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਤੇ ਵਿਭਾਗੀ ਮਸਲਿਆਂ ਦਾ ਸਮਾਂਬੱਧ ਨਿਪਟਾਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਡੀ.ਈ.ਓ. ਵਲੋਂ ਦਿੱਤੇ ਭਰੋਸਿਆਂ ਨੂੰ ਜਲਦ ਅਮਲੀ ਰੂਪ ਦੇਣ ਦੀ ਮੰਗ ਵੀ ਕੀਤੀ। ਇਸ ਮੌਕੇ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਤੋਂ ਲਖਵਿੰਦਰ ਸਿੰਘ ਸਿਮਕ, ਗੁਰਵਿੰਦਰ ਸਿੰਘ ਖੋਸਾ, ਸਰਬਜੀਤ ਸਿੰਘ ਭਾਵੜਾ, ਅਮਿਤ ਸ਼ਰਮਾ, ਸਵਰਨ ਸਿੰਘ ਜੋਸਨ, ਵਰਿੰਦਰਪਾਲ ਸਿੰਘ ਖਾਲਸਾ, ਰਾਮ ਕੁਮਾਰ, ਬਿਕਰਮਜੀਤ ਉੱਪਲ, ਕਿਰਪਾਲ ਸਿੰਘ, ਸੰਦੀਪ ਕੁਮਾਰ, ਕੇਤਿਕ ਤੇ ਮਨੋਜ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਹਲਵਾਈਆਂ ਨਾਲ ਫੂਡ ਸੇਫ਼ਟੀ ਵਿਭਾਗ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ 42 ਸਾਲ ਬੀਤਣ ’ਤੇ ਬਾਅਦ ਵੀ ‘1984 ਸਿੱਖ ਨਸਲਕੁਸ਼ੀ’ ਦਾ ਨਹੀਂ ਮਿਲਿਆ ਪੂਰਾ ਇਨਸਾਫ਼ - ਰਾਮ ਸਿੰਘ ‘ਬੰਬੇ’
Ad Position 24