02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰਾਂ (ਮੇਲ) ਵਲੋਂ ਨਿਯੁਕਤੀ ਪੱਤਰ ਨਾ ਮਿਲਣ ’ਤੇ 7 ਨਵੰਬਰ ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਭਰਤੀ ਪ੍ਰਕਿਰਿਆ ਤਹਿਤ ਸਿਲੈੱਕਟ ਕੀਤੇ ਗਏ 270 ਮਲਟੀਪਰਪਜ਼ ਹੈਲਥ ਵਰਕਰਾਂ (ਮੇਲ) ਵਿਚੋਂ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ 7 ਨਵੰਬਰ ਨੂੰ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਿਯੁਕਤੀ ਪੱਤਰਾਂ ਦੀ ਦੇਰੀ ਤੋਂ ਦੁਖੀ ਉਮੀਦਵਾਰਾਂ ਨੇ ਇਸ ਵਾਰ ਦੀ ਦੀਵਾਲੀ ‘ਕਾਲੀ ਦੀਵਾਲੀ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ।

Ad Position 21
No active advertisement
ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰਦੇ ਹੋਏ ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਮੇਲ ਜਥੇਬੰਦੀ ਦੇ ਆਗੂ ਅਤੇ ਵਰਕਰ। ਅਜੀਤ ਤਸਵੀਰ 02-11-2026
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਭਰਤੀ ਪ੍ਰਕਿਰਿਆ ਤਹਿਤ ਸਿਲੈੱਕਟ ਕੀਤੇ ਗਏ 270 ਮਲਟੀਪਰਪਜ਼ ਹੈਲਥ ਵਰਕਰਾਂ (ਮੇਲ) ਵਿਚੋਂ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ 7 ਨਵੰਬਰ ਨੂੰ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਿਯੁਕਤੀ ਪੱਤਰਾਂ ਦੀ ਦੇਰੀ ਤੋਂ ਦੁਖੀ ਉਮੀਦਵਾਰਾਂ ਨੇ ਇਸ ਵਾਰ ਦੀ ਦੀਵਾਲੀ ‘ਕਾਲੀ ਦੀਵਾਲੀ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾਈ ਪ੍ਰਧਾਨ ਹਰਵਿੰਦਰ ਸਿੰਘ ਥੂਹੀ ਨੇ ਦੱਸਿਆ ਕਿ ਉਨ੍ਹਾਂ ਭਰਤੀ ਪ੍ਰਕਿਰਿਆ ਦੇ ਸਾਰੇ ਪੜਾਅ ਪੂਰੇ ਕਰਕੇ ਮੈਰਿਟ ’ਚ ਸਥਾਨ ਹਾਸਲ ਕੀਤਾ ਹੈ। ਸਰਕਾਰ ਵਲੋਂ 270 ਵਿਚੋਂ 137 ਉਮੀਦਵਾਰਾਂ ਨੂੰ ਕਰੀਬ ਪੰਜ ਮਹੀਨੇ ਪਹਿਲਾਂ ਨਿਯੁਕਤੀ ਪੱਤਰ ਦੇ ਦਿੱਤੇ ਗਏ ਸਨ ਪਰ ਬਾਕੀ ਉਮੀਦਵਾਰਾਂ ਨੂੰ ਬੇਲੋੜੀ ਦੇਰੀ ਕਰਕੇ ਖ਼ੱਜਲ਼-ਖ਼ੁਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਉਨ੍ਹਾਂ ਦਾ ਭਵਿੱਖ ਅਨਿਸ਼ਚਿਤਤਾ ਵਿਚ ਲਟਕ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਸਟਾਫ਼ ਦੀ ਭਾਰੀ ਘਾਟ ਹੋਣ ਦੇ ਬਾਵਜੂਦ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਤੋਂ ਵਾਂਝੇ ਰੱਖਣਾ ਸਮਝ ਤੋਂ ਬਾਹਰ ਹੈ। ਇਸੇ ਦੌਰਾਨ ਮਲਟੀਪਰਪਜ਼ ਹੈਲਥ ਇੰਪਲਾਈਜ਼ (ਮੇਲ-ਫੀ-ਮੇਲ) ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ 8 ਅਕਤੂਬਰ ਦੀ ਪੈਨਲ ਮੀਟਿੰਗ ਵਿਚ ਵਿਭਾਗ ਵੱਲੋਂ ਕੋਰਟ ਕੇਸ ਦਾ ਹਵਾਲਾ ਦਿੰਦਿਆਂ ਜਲਦ ਨਿਯੁਕਤੀ ਪੱਤਰ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਸਿਹਤ ਮੰਤਰੀ ਤੇ ਵਿਭਾਗੀ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਚੋਣ ਜ਼ਾਬਤੇ ਦੇ ਖ਼ਦਸ਼ੇ ਨੂੰ ਦੇਖਦਿਆਂ ਇਹ ਨਿਯੁਕਤੀ ਪੱਤਰ ਤੁਰੰਤ ਜਾਰੀ ਕੀਤੇ ਜਾਣ। ਉਮੀਦਵਾਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ 7 ਨਵੰਬਰ ਤੋਂ ਪਹਿਲਾਂ ਮੰਗ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀਸ਼, ਸੁਖਮਿੰਦਰ, ਨਰੇਸ਼, ਰਾਕੇਸ਼, ਕ੍ਰਿਸ਼ਨ, ਬਲਦੇਵ, ਰਾਮ ਕੁਮਾਰ, ਅਮਰਜੀਤ, ਸੁਨੀਲ, ਗਗਨਦੀਪ, ਅਤੇ ਅਵਤਾਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ’ਚ ਵਿਕਾਸ ਕਾਰਜ ਲਗਾਤਾਰ ਹੁੰਦੇ ਰਹਿਣਗੇ- ਵਿਧਾਇਕ ਗੋਲਡੀ ਕੰਬੋਜ ਅਗਲੀ ਖ਼ਬਰ ਉੱਤਰੀ ਰੇਲਵੇ ਦੇ ਦਿੱਲੀ ਡਿਵੀਜ਼ਨ ਅਤੇ ਇੰਦਰਪ੍ਰਸਥ ਗੈਸ ਲਿਮਟਿਡ ਵਿਚਕਾਰ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ
Ad Position 24