02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹੈਰੋਇਨ ਪੀਂਦੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਫ਼ਿਰੋਜ਼ਪੁਰ, 1 ਨਵੰਬਰ (ਰਾਕੇਸ਼ ਚਾਵਲਾ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਕਰ ਰਹੇ ਦੋ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮੁਕੱਦਮਾ 30 ਅਕਤੂਬਰ 2026 ਨੂੰ ਐੱਨ.

Ad Position 21
No active advertisement
ਅਜੀਤ ਡੈਸਕ 02-11-2026
ਫ਼ਿਰੋਜ਼ਪੁਰ, 1 ਨਵੰਬਰ (ਰਾਕੇਸ਼ ਚਾਵਲਾ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਕਰ ਰਹੇ ਦੋ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮੁਕੱਦਮਾ 30 ਅਕਤੂਬਰ 2026 ਨੂੰ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 27/61/85 (ਨਾਨ ਕਮਰਸ਼ੀਅਲ) ਤਹਿਤ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ. ਜਸਪ੍ਰੀਤ ਕੌਰ ਥਾਣਾ ਕੈਂਟ ਫ਼ਿਰੋਜ਼ਪੁਰ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਪੁਰਸ਼ਾਂ ਚੈਕਿੰਗ ਦੇ ਸਬੰਧ ਵਿਚ 7 ਨੰਬਰ ਚੁੰਗੀ ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸੀ ਤਾਂ ਉਸ ਸਮੇਂ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਹੇਸ਼ ਪੁੱਤਰ ਜੀਵਨ ਵਾਸੀ ਮਕਾਨ ਨੰਬਰ 96 ਹਾਊਸਿੰਗ ਬੋਰਡ ਫ਼ਿਰੋਜ਼ਪੁਰ ਸ਼ਹਿਰ ਤੇ ਲਖਵਿੰਦਰ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਪਿੰਡ ਮਸਤੇ ਕੇ, ਥਾਣਾ ਆਰਿਫ਼ ਕੇ, ਫ਼ਿਰੋਜ਼ਪੁਰ ਪੰਨੀ ਤੇ ਲਾਈਟਰ ਦੀ ਮਦਦ ਨਾਲ ਹੈਰੋਇਨ ਪੀ ਰਹੇ ਹਨ। ਮੁਖ਼ਬਰ ਵਲੋਂ ਦਿੱਤੀ ਗਈ ਸੂਚਨਾ ਨੂੰ ਠੋਸ ਤੇ ਭਰੋਸੇਯੋਗ ਮੰਨਦਿਆਂ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੱਸੇ ਗਏ ਸਥਾਨ ’ਤੇ ਰੇਡ ਕੀਤੀ। ਛਾਪੇਮਾਰੀ ਦੌਰਾਨ ਦੋਵਾਂ ਦੋਸ਼ੀਅਨ ਨੂੰ ਮੌਕੇ ’ਤੇ ਹੀ ਹੈਰੋਇਨ ਪੀਂਦਿਆਂ ਕਾਬੂ ਕਰ ਲਿਆ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਪੀਣ ਲਈ ਵਰਤੀ ਜਾਣ ਵਾਲੀ ਪੰਨੀ, ਲਾਈਟਰ ਤੇ ਹੋਰ ਸਮੱਗਰੀ ਬਰਾਮਦ ਕਰਕੇ ਆਪਣੇ ਕਬਜ਼ੇ ਵਿਚ ਲੈ ਲਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ’ਤੇ ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਨੇ ‘ਰਨ ਫ਼ਾਰ ਯੂਨਿਟੀ’ ਮੈਰਾਥਨ ਕਰਵਾਈ ਅਗਲੀ ਖ਼ਬਰ ਜਲਾਲਾਬਾਦ ’ਚ ਵਿਕਾਸ ਕਾਰਜ ਲਗਾਤਾਰ ਹੁੰਦੇ ਰਹਿਣਗੇ- ਵਿਧਾਇਕ ਗੋਲਡੀ ਕੰਬੋਜ
Ad Position 24