02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਜੀਵ ਨਗਰ ਵਿਚ ਬੱਚਿਆਂ ਨੂੰ ਵੰਡੀਆਂ ਖੇਡ ਕਿੱਟਾਂ, ਕਾਪੀਆਂ ਤੇ ਪੈਨਸਲਾਂ

ਅਬੋਹਰ, 1 ਨਵੰਬਰ (ਵਿਵੇਕ ਹੂੜੀਆ)- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ‘ਮੇਰਾ ਪੰਜਾਬ ਮੇਰੀ ਜ਼ਿੰਮੇਵਾਰੀ’ ਅਧੀਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ਤੋਂ ਬਚਾ ਕੇ ਖੇਡਾਂ ਅਤੇ ਸਿੱਖਿਆ ਨਾਲ ਜੋੜਨ ਦੇ ਮਕਸਦ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵਲੋਂ ਇਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਇਸੇ ਲੜੀ ਤਹਿਤ ਐੱਸ.

Ad Position 21
No active advertisement
ਅਜੀਤ ਡੈਸਕ 02-11-2026
ਅਬੋਹਰ, 1 ਨਵੰਬਰ (ਵਿਵੇਕ ਹੂੜੀਆ)- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ‘ਮੇਰਾ ਪੰਜਾਬ ਮੇਰੀ ਜ਼ਿੰਮੇਵਾਰੀ’ ਅਧੀਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ਤੋਂ ਬਚਾ ਕੇ ਖੇਡਾਂ ਅਤੇ ਸਿੱਖਿਆ ਨਾਲ ਜੋੜਨ ਦੇ ਮਕਸਦ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵਲੋਂ ਇਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਇਸੇ ਲੜੀ ਤਹਿਤ ਐੱਸ.ਐੱਸ.ਪੀ. ਫ਼ਾਜ਼ਿਲਕਾ ਗਗਨ ਅਜੀਤ ਸਿੰਘ ਨੇ ਅਬੋਹਰ ਦੇ ਨਸ਼ਾ ਪ੍ਰਭਾਵਿਤ ਖੇਤਰ ਰਾਜੀਵ ਨਗਰ ਦਾ ਦੌਰਾ ਕਰਕੇ ਬੱਚਿਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹਾਂ-ਪੱਖੀ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਨੇ ਬੱਚਿਆਂ ਨੂੰ ਖੇਡ ਕਿੱਟਾਂ, ਕਾਪੀਆਂ ਤੇ ਪੈਂਸਲਾਂ ਵੰਡੀਆਂ। ਉਨ੍ਹਾਂ ਬੱਚਿਆਂ ਨਾਲ ਬਹੁਤ ਹੀ ਪਿਆਰ ਤੇ ਅਪਣੱਤ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਨਾਲ ਹੀ ਉਨ੍ਹਾਂ ਬੱਚਿਆਂ ਨੂੰ ਆਪਣਾ ਕੀਮਤੀ ਸਮਾਂ ਪੜ੍ਹਾਈ, ਖੇਡਾਂ ਤੇ ਚੰਗੀਆਂ ਆਦਤਾਂ ਅਪਣਾਉਣ ਵਿਚ ਲਗਾਉਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਗਗਨ ਚੁੱਘ ਨੇ ਐੱਸ.ਐੱਸ.ਪੀ. ਫ਼ਾਜ਼ਿਲਕਾ ਨੂੰ ਰਾਜੀਵ ਨਗਰ ਵਿਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਯਤਨਾਂ ਤੇ ਬੱਚਿਆਂ ਨੂੰ ਸਕਾਰਾਤਮਿਕ ਗਤੀਵਿਧੀਆਂ ਨਾਲ ਜੋੜਨ ਲਈ ਚਲਾਏ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣ ਲਈ ਰਾਜੀਵ ਨਗਰ ਦੇ ਗਰਾਊਂਡ ਵਿਚ ਇੱਕ ਬੈਡਮਿੰਟਨ ਕੋਰਟ ਵੀ ਤਿਆਰ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਬੂਟੇ ਵੀ ਲਗਾਏ ਗਏ। ਸ੍ਰੀ ਬਾਲਾ ਜੀ ਸੇਵਕ ਦਲ ਦੇ ਪ੍ਰਧਾਨ ਰਣਜੀਤ ਚੌਹਾਨ ਨੇ ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਦਾ ਧੰਨਵਾਦ ਕੀਤਾ। ਇਸ ਮੌਕੇ ਡੀ.ਐੱਸ.ਪੀ. ਹਰੀਸ਼ ਕੁਮਾਰ, ਥਾਣਾ ਸਿਟੀ-2 ਦੇ ਇੰਚਾਰਜ ਸੁਖਮੰਦਰ ਸਿੰਘ, ਸਬ-ਇੰਸਪੈਕਟਰ ਨਵਦੀਪ ਸ਼ਰਮਾ, ਪ੍ਰਤਿਮਾ ਰਾਣੀ, ਰਾਧੇ ਸ਼ਿਆਮ, ਅਜੇ, ਅਸ਼ੋਕ ਅਰੋੜਾ, ਖ਼ੁਸ਼ੀ, ਕ੍ਰਿਤੀ, ਸਚਿਨ, ਕਰਨ, ਵਿਸ਼ੂ, ਲਵ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ’ਚ ਜਣੇਪੇ ਦੌਰਾਨ ਗਰਭਵਤੀ ਔਰਤ ਦੀ ਮੌਤ ਪਤੀ ਨੇ ਇਲਾਜ ਦੌਰਾਨ ਪਤਨੀ ਦੀ ਹਾਲਤ ਬਾਰੇ ਸਮੇਂ ਸਿਰ ਜਾਣਕਾਰੀ... ਅਗਲੀ ਖ਼ਬਰ ਪੈਰਾਮੈਡੀਕਲ ਯੂਨੀਅਨ ਵਲੋਂ ਫੂਡ ਸੇਫਟੀ ਵਿੰਗ ਫ਼ਿਰੋਜ਼ਪੁਰ ਦਾ ਵਿਸ਼ੇਸ਼ ਸਨਮਾਨ
Ad Position 24