03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

1984 ਸਿੱਖ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਉਣ ਲਈ ਗੰਭੀਰ ਹੋਵੇ ਕੇਂਦਰ -ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ

ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੇ ਕਿ ਸਿੱਖ ਕੌਮ ਤੇ ਪੀੜਤਾਂ ਨੂੰ 1984 ਸਿੱਖ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਉਣ ਲਈ ਗੰਭੀਰਤਾ ਵਿਖਾਈ ਜਾਵੇ। ਸੰਸਥਾ ਦੇ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਕਿਹਾ ਕਿ ਸਿੱਖ ਕਤਲੇਆਮ ਦੇ 42 ਸਾਲ ਬੀਤ ਜਾਣ ਦੇ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਵਾਸਤੇ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 03-11-2026
ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੇ ਕਿ ਸਿੱਖ ਕੌਮ ਤੇ ਪੀੜਤਾਂ ਨੂੰ 1984 ਸਿੱਖ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਉਣ ਲਈ ਗੰਭੀਰਤਾ ਵਿਖਾਈ ਜਾਵੇ। ਸੰਸਥਾ ਦੇ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਕਿਹਾ ਕਿ ਸਿੱਖ ਕਤਲੇਆਮ ਦੇ 42 ਸਾਲ ਬੀਤ ਜਾਣ ਦੇ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਵਾਸਤੇ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਬਾਅਦ ਬੇਸ਼ੱਕ ਸੱਜਣ ਕੁਮਾਰ ਤੇ ਕੁੱਝ ਹੋਰ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ ਪਰ ਹਾਲੇ ਵੀ ਕਈ ਦੋਸ਼ੀ ਕਾਨੂੰਨੀ ਸ਼ਿਕੰਜੇ ਤੋਂ ਬਚੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਾਮਲੇ ’ਚ ਗੰਭੀਰਤਾ ਵਿਖਾਉਂਦੇ ਹੋਏ ਪੂਰਾ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਚੇਤਾ ਕਰਾਇਆ ਕਿ ਕਤਲੇਆਮ ਦੇ ਮੁੱਖ ਦੋਸ਼ੀ ਕਥਿਤ ਤੌਰ ‘ਤੇ ਤਤਕਾਲੀ ਸੱਤਾਧਾਰੀ ਪਾਰਟੀ (ਕਾਂਗਰਸ) ਦੇ ਕਈ ਵੱਡੇ ਅਤੇ ਪ੍ਰਭਾਵਸ਼ਾਲੀ ਸਿਆਸਤਦਾਨ ਸਨ। ਲੰਮੇ ਸਮੇਂ ਤੱਕ ਉਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਮਿਲੀ, ਜਿਸ ਕਾਰਨ ਜਾਂਚ ਏਜੰਸੀਆਂ ਅਤੇ ਪੁਲਿਸ ਉਨ੍ਹਾਂ ‘ਤੇ ਸਖ਼ਤ ਕਾਰਵਾਈ ਕਰਨ ਤੋਂ ਝਿਜਕਦੀ ਰਹੀ। ਉਨ੍ਹਾਂ ਕਿਹਾ ਕਿ ਚਾਰ ਦਹਾਕਿਆਂ ਦੇ ਲੰਮੇ ਸਮੇਂ ਦੌਰਾਨ ਮੁੱਖ ਗਵਾਹਾਂ ਅਤੇ ਪੀੜਤਾਂ ਨੂੰ ਲਗਾਤਾਰ ਡਰਾਇਆ-ਧਮਕਾਇਆ ਗਿਆ। ਕਈ ਅਹਿਮ ਗਵਾਹ ਇਨਸਾਫ਼ ਦੀ ਉਡੀਕ ਕਰਦੇ-ਕਰਦੇ ਸੰਸਾਰ ਤੋਂ ਚਲੇ ਗਏ ਜਾਂ ਉਮਰ ਦੇ ਇਸ ਪੜਾਅ ‘ਤੇ ਪਹੁੰਚ ਗਏ ਜਿੱਥੇ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਬਣਨਾ ਮੁਸ਼ਕਿਲ ਹੋ ਗਿਆ।
Ad Position 22
No active advertisement
ਪਿਛਲੀ ਖ਼ਬਰ 50 ਹਜ਼ਾਰ ਦਾ ਇਨਾਮੀ ਮੁਲਜ਼ਮ ਚੜ੍ਹਿਆ ਪੁਲਿਸ ਅੜਿੱਕੇ ਅਗਲੀ ਖ਼ਬਰ ਫ਼ਾਜ਼ਿਲਕਾ ਤੋਂ ਦੁਬਾਰਾ ਟਿਕਟ ਮਿਲਣ ’ਤੇ ਵਿਧਾਇਕ ਸਵਨਾ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ ਪਰਿਵਾਰ ਅਤੇ ਸਮਰਥਕਾਂ ਨ...
Ad Position 24