03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਯਾਦਗਾਰ ਦੀ ਉਸਾਰੀ ਵਾਸਤੇ ਮੰਗ ਪੱਤਰ ਦੇਣ ਲਈ ਪੀ.ਐਮ. ਦਫ਼ਤਰ ਨਹੀਂ ਜਾਣ ਦਿੱਤਾ ਗਿਆ -ਭੋਗਲ

ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕਰਕੇ 1984 ਸਿੱਖ ਕਤਲੇਆਮ ਦੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਮੁਖੀ ਜਥੇਦਾਰ ਕੁਲਦੀਪ ਸਿੰਘ ਭੋਗਲ ,ਜਗਜੀਤ ਸਿੰਘ ਬਿੰਦਰਾ,ਜਤਿੰਦਰ ਸਿੰਘ ਸਾਹਨੀ ਤੇ ਪੀੜਤ ਪਰਿਵਾਰ ਵੀ ਸ਼ਾਮਲ ਸਨ।

Ad Position 21
No active advertisement
ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ’ਚ ਹਾਜ਼ਰ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਮੁਖੀ ਕੁਲਦੀਪ ਸਿੰਘ ਭੋਗਲ,ਜਗਜੀਤ ਸਿੰਘ ਬਿੰਦਰਾ, ਜਤਿੰਦਰ ਸਿੰਘ ਸਾਹਨੀ ਤੇ ਹੋਰ। -ਅਜੀਤ ਤਸਵੀਰ 03-11-2026
ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕਰਕੇ 1984 ਸਿੱਖ ਕਤਲੇਆਮ ਦੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਮੁਖੀ ਜਥੇਦਾਰ ਕੁਲਦੀਪ ਸਿੰਘ ਭੋਗਲ ,ਜਗਜੀਤ ਸਿੰਘ ਬਿੰਦਰਾ,ਜਤਿੰਦਰ ਸਿੰਘ ਸਾਹਨੀ ਤੇ ਪੀੜਤ ਪਰਿਵਾਰ ਵੀ ਸ਼ਾਮਲ ਸਨ। ਭੋਗਲ ਨੇ ਦੱਸਿਆ ਕਿ ਕਾਂਗਰਸੀ ਸਰਕਾਰ ਸਮੇਂ ਹੋਇਆ ਸਿੱਖ ਕਤਲੇਆਮ ਦਾ ਇਨਸਾਫ਼ 42 ਸਾਲ ਬੀਤਣ ਦੇ ਬਾਅਦ ਵੀ ਨਹੀਂ ਮਿਲ ਸਕਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੰਸਥਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫ਼ਤਰ ਵਿਚ ਇੱਕ ਮੰਗ ਪੱਤਰ ਵੀ ਦੇਣਾ ਸੀ,ਜਿਸ ਵਿਚ ਸਿੱਖ ਕਤਲੇਆਮ ਦੀ ਯਾਦਗਾਰ ਦਿੱਲੀ ਵਿਚ ਕਿਸੇ ਢੁਕਵੀਂ ਥਾਂ ’ਤੇ ਬਣਾਉਣ ਦੀ ਮੰਗ ਕੀਤੀ ਗਈ ਹੈ। ਭੋਗਲ ਨੇ ਦੱਸਿਆ ਕਿ ਇਸ ਬਾਬਤ ਪੁਲਿਸ ਨੂੰ ਬਕਾਇਦਾ ਚਿੱਠੀ ਰਾਹੀਂ ਜਾਣਕਾਰੀ ਦੇ ਦਿੱਤੀ ਗਈ ਸੀ। ਪਰ ਹੈਰਾਨੀ ਦੀ ਗੱਲ ਹੈ ਕਿ ਸਾਡੀ ਸੰਸਥਾ ਦੇ ਨੁਮਾਇੰਦਿਆਂ ਨੂੰ ਪੀਐਮ ਦਫ਼ਤਰ ਵਿਚ ਮੰਗ ਪੱਤਰ ਦੇਣ ਵਾਸਤੇ ਨਹੀਂ ਜਾਣ ਦਿੱਤਾ ਗਿਆ। ਇਸ ਨਾਲ ਪੀੜਤਾਂ ’ਚ ਕਾਫ਼ੀ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮੀਡੀਆ ਰਾਹੀਂ ਪੀਐਮ ਮੋਦੀ ਨੂੰ ਅਪੀਲ ਕਰਦੇ ਹਾਂ ਕਿ ਰਾਜਧਾਨੀ ਵਿਚ ਕਿਸੀ ਢੁਕਵੀਂ ਥਾਂ ਸਿੱਖ ਕਤਲੇਆਮ ਦੀ ਯਾਦਗਾਰ ਸਰਕਾਰੀ ਪੱਧਰ ’ਤੇ ਬਣਾਈ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਜ਼ੁਲਮਾਂ ਨੂੰ ਮਹਿਸੂਸ ਕਰ ਸਕੇ।
Ad Position 22
No active advertisement
ਪਿਛਲੀ ਖ਼ਬਰ ਜਨਮ ਸ਼ਤਾਬਦੀ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ, ਮਹੱਲਾ ਅਤੇ ਖ਼ਾਲਸਾਈ ਖੇਡਾਂ ਦਾ ਆਯੋਜਨ ਅਗਲੀ ਖ਼ਬਰ ਪੁਲਿਸ ਨੇ ਦੋ ਸਰਗਰਮ ਚੋਰਾਂ ਨੂੰ ਕੀਤਾ ਗ੍ਰਿਫ਼ਤਾਰ
Ad Position 24