03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰੂ ਨਾਨਕ ਸੇਵਕ ਜਥੇ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਕਰਨਾਲ, 2 ਨਵੰਬਰ ( ਗੁਰਮੀਤ ਸਿੰਘ ਸੱਗੂ)- ਗੁਰਦੁਆਰਾ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਗੁਰੂ ਨਾਨਕ ਸੇਵਕ ਜਥੇ ਵਲੋਂ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖਰੇਖ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਖੁੱਲੇ ਪੰਡਾਲਾਂ ਵਿਚ ਫੁੱਲਾਂ ਨਾਲ ਸਜੀ ਸੋਹਣੀ ਸਟੇਜ ’ਤੇ ਸੁਸ਼ੋਭਿਤ ਕਰ ਕੀਰਤਨ ਸਮਾਗਮ ਕਰਵਾਇਆ ਗਿਆ।

Ad Position 21
No active advertisement
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ। ਤਸਵੀਰ : ਗੁਰਮੀਤ ਸਿੰਘ ਸੱਗੂ 03-11-2026
ਕਰਨਾਲ, 2 ਨਵੰਬਰ ( ਗੁਰਮੀਤ ਸਿੰਘ ਸੱਗੂ)- ਗੁਰਦੁਆਰਾ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਗੁਰੂ ਨਾਨਕ ਸੇਵਕ ਜਥੇ ਵਲੋਂ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖਰੇਖ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਖੁੱਲੇ ਪੰਡਾਲਾਂ ਵਿਚ ਫੁੱਲਾਂ ਨਾਲ ਸਜੀ ਸੋਹਣੀ ਸਟੇਜ ’ਤੇ ਸੁਸ਼ੋਭਿਤ ਕਰ ਕੀਰਤਨ ਸਮਾਗਮ ਕਰਵਾਇਆ ਗਿਆ। ਸੰਗਤਾਂ ਵੱਡੀ ਗਿਣਤੀ ਵਿਚ ਸਵੇਰ ਤੋਂ ਹੀ ਹੁੰਮ ਹੁਮਾ ਕੇ ਗੁਰਦੁਆਰਾ ਸਾਹਿਬ ਪਹੁੰਚੀਆਂ। ਅੱਜ ਦੇ ਕੀਰਤਨ ਸਮਾਗਮ ਵਿਚ ਪੰਥ ਦੇ ਮਹਾਨ ਪ੍ਰਚਾਰਕ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਜਗਰੂਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਸਿਮਰਨਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਅਮਰਜੀਤ ਸਿੰਘ ਪਟਿਆਲਾ ਵਾਲਿਆਂ ਨੇ ਸੰਗਤ ਨੂੰ ਰਸਭਿੰਨਾ ਕੀਰਤਨ ਕਰਕੇ ਨਿਹਾਲ ਕੀਤਾ। ਗੁਰੂ ਨਾਨਕ ਸੇਵਕ ਜਥੇ ਦੇ ਪ੍ਰਧਾਨ ਰਤਨ ਸਿੰਘ ਸੱਗੂ ਵਲੋਂ ਸਾਰਿਆਂ ਪ੍ਰਚਾਰਕਾਂ-ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਦੇ ਮਹਾਨ ਪ੍ਰਚਾਰਕਾਂ ਨੇ ਰਸਮਈ ਕੀਰਤਨ ਕਰ ਅਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ, ਗੁਰਦੁਆਰਾ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਸੀ। ਗੁਰੂ ਨਾਨਕ ਸੇਵਕ ਜਥੇ ਵਲੋਂ ਗੁਰੂ ਕੇ ਅਟੁੱਟ ਲੰਗਰ ਵਰਤਾਏ ਗਏ ਸਮੂਹ ਮੈਂਬਰਾਂ ਨੇ ਵੱਧ ਚੜ ਕੇ ਸੇਵਾ ਕੀਤੀ। ਗੁਰੂ ਨਾਨਕ ਸੇਵਕ ਜਥੇ ਦੇ ਮੈਂਬਰਾਂ ਨੇ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ । ਇਸ ਮੌਕੇ ਗੁਰੂ ਨਾਨਕ ਸੇਵਕ ਜਥੇ ਦੇ ਸਮੂਹ ਮੈਂਬਰ, ਗੁਰਨਾਮ ਸਿੰਘ ਰਾਮਗੜੀਆ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹ ਿਬ ਨਿਊ ਰਾਮਨਗਰ, ਦਵਿੰਦਰ ਸਿੰਘ ਕਾਲਾ, ਇੰਦਰਜੀਤ ਸਿੰਘ ਦੂਆ, ਰਤਨ ਸਿੰਘ ਸੱਗੂ, ਜਸਵਿੰਦਰ ਸਿੰਘ ਬਿੱਲਾ ਅਤੇ ਹੋਰ ਮੈਂਬਰ ਅਤੇ ਸੇਵਾਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੇਅਰ ਸੁਮਨ ਬਾਹਮਣੀ , ਸਾਬਕਾ ਵਿਧਾਇਕ ਬਲਵੰਤ ਸਿੰਘ ਅਤੇ ਕੌਂਸਲਰ ਰੀਨਾ ਰਸਤੋਗੀ ਨੇ ਨਾਰੀਅਲ ਤੋੜ ਕੇ ਉਸਾਰੀ ਕਾਰਜਾਂ ਦਾ ਕ... ਅਗਲੀ ਖ਼ਬਰ ਨਾਇਬ ਤਹਿਸੀਲਦਾਰ ਸੁਨੀਲ ਕੁਮਾਰ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Ad Position 24