04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਰਵਾ ਚੌਥ ਮੌਕੇ ਯਮੁਨਾ ਵਿਚ ਛਾਲ ਮਾਰਨ ਵਾਲੇ ਨੌਜਵਾਨ ਦੀ ਲਾਸ਼ ਇੰਦਰੀ ਨੇੜਿਓਂ ਮਿਲੀ

ਯਮੁਨਾਨਗਰ, 3 ਨਵੰਬਰ (ਗੁਰਦਿਆਲ ਸਿੰਘ ਨਿਮਰ)- ਕਰਵਾ ਚੌਥ ਮੌਕੇ ਯਮੁਨਾ ਨਦੀ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਲਾਸ਼ ਅੱਜ ਕਰਨਾਲ ਜ਼ਿਲ੍ਹੇ ਦੇ ਇੰਦਰੀ ਖੇਤਰ ਦੇ ਜੈਨਪੁਰ-ਸਦਨਪੁਰ ਨੇੜੇ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਲਲਿਤ ਕੁਮਾਰ ਪੁੱਤਰ ਮਦਨ ਲਾਲ ਜੋ ਕਿ ਲੇਬਰ ਕਾਲੋਨੀ ਆਈ.

Ad Position 21
No active advertisement
ਅਜੀਤ ਡੈਸਕ 04-11-2026
ਯਮੁਨਾਨਗਰ, 3 ਨਵੰਬਰ (ਗੁਰਦਿਆਲ ਸਿੰਘ ਨਿਮਰ)- ਕਰਵਾ ਚੌਥ ਮੌਕੇ ਯਮੁਨਾ ਨਦੀ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਲਾਸ਼ ਅੱਜ ਕਰਨਾਲ ਜ਼ਿਲ੍ਹੇ ਦੇ ਇੰਦਰੀ ਖੇਤਰ ਦੇ ਜੈਨਪੁਰ-ਸਦਨਪੁਰ ਨੇੜੇ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਲਲਿਤ ਕੁਮਾਰ ਪੁੱਤਰ ਮਦਨ ਲਾਲ ਜੋ ਕਿ ਲੇਬਰ ਕਾਲੋਨੀ ਆਈ. ਟੀ. ਆਈ. ਯਮੁਨਾਨਗਰ ਦਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਯਮੁਨਾਨਗਰ ਵਿਖੇ ਜਮ੍ਹਾਂ ਕਰਵਾ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐਸ. ਆਈ. ਪਰਮਿੰਦਰ ਸਿੰਘ ਨੇ ਦੱਸਿਆ ਕਿ ਲਕਸ਼ਮੀ ਗਾਰਡਨ ਦਾ ਰਹਿਣ ਵਾਲਾ ਲਲਿਤ ਕੁਮਾਰ ਬੀਤੀ 29 ਤਰੀਕ ਨੂੰ ਲਾਪਤਾ ਹੋ ਗਿਆ ਸੀ। ਉਸ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕੀਤੀ ਗਈ ਸੀ। ਕੱਲ੍ਹ ਉਸ ਦੀ ਲਾਸ਼ ਇੰਦਰੀ ਥਾਣੇ ਦੇ ਅਧਿਕਾਰ ਖੇਤਰ ਅਧੀਨ ਜੈਨਪੁਰ-ਸਦਨਪੁਰ ਵਿਚ ਮਿਲੀ। ਇਸ ਸੰਬੰਧੀ ਏ. ਐਸ. ਆਈ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਨੌਜਵਾਨ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਉਹ 23 ਤੋਂ 29 ਤਰੀਕ ਤੱਕ ਘਰ ‘ਚ ਸੀ ਅਤੇ ਬਿਮਾਰ ਸੀ। ਉਹ ਇੰਡਸਟਰੀਅਲ ਏਰੀਆ ਵਿਚ ਇਕ ਪਲਾਸਟਿਕ-ਪੌਲੀਪਲਾਸਟਿਕ ਫੈਕਟਰੀ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਉੱਧਰ ਮ੍ਰਿਤਕ ਦੇ ਜੀਜਾ ਸੰਜੀਵ ਕੁਮਾਰ ਨੇ ਕਿਹਾ ਕਿ ਲਲਿਤ ਦੀ ਖੁਦਕੁਸ਼ੀ ਦਾ ਅਜੇ ਤੱਕ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ। ਘਰ ਵਿਚ ਉਸ ਦੇ ਵਿਆਹ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਸਨ। ਪੁਲਿਸ ਫਿਲਹਾਲ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੀ ਹੈ। ਮੌਤ ਦਾ ਸਹੀ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੌਲੀ-ਹੌਲੀ ਵਧ ਰਹੀ ਹੈ- ਡੀ. ਸੀ. ਪ੍ਰੀਤੀ ਅਗਲੀ ਖ਼ਬਰ ਸੋਨ ਤਗਮਾ ਜੇਤੂ ਸੰਦੀਪ ਜਾਖੜ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਜੋਤੀ ਸੈਣੀ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ
Ad Position 24