04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ਼ਹੀਦ ਭਗਤ ਸਿੰਘ ਕਾਲਜ ’ਚ ਦੀਵਾਲੀ ਮੇਲਾ ਮਨਾਇਆ

ਕਾਲਾਂਵਾਲੀ/ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ ਭਗਤ ਸਿੰਘ ਆਈ. ਟੀ.

Ad Position 21
No active advertisement
ਅਜੀਤ ਡੈਸਕ 04-11-2026
ਕਾਲਾਂਵਾਲੀ/ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ ਭਗਤ ਸਿੰਘ ਆਈ.ਟੀ.ਓ.ਟੀ. (ਸੀ.ਟੀ.ਆਈ.) ਕਾਲਾਂਵਾਲੀ ਵਿਖੇ ਦੀਵਾਲੀ ਦਾ ਤਿਉਹਾਰ ਉਤਸਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸੰਸਥਾ ਕੈਂਪਸ ਨੂੰ ਦੀਵਿਆਂ, ਰੰਗੀਨ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਗਿਆ। ਪ੍ਰੋਗਰਾਮ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਅਸ਼ੋਕ ਸਿੰਗਲਾ ਅਤੇ ਪ੍ਰਿੰਸੀਪਲ ਇੰਜੀਨੀਅਰ ਰਵਿੰਦਰ ਕੁਮਾਰ ਨੇ ਸਾਂਝੇ ਤੌਰ ’ਤੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਇਸ ਮੌਕੇ ’ਤੇ ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ਬਣਾ ਕੇ ਆਪਣੀ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ। ਰਾਮਾਇਣ ’ਤੇ ਆਧਾਰਿਤ ਇੱਕ ਵਿਸ਼ੇਸ਼ ਨਾਟਕੀ ਪੇਸ਼ਕਾਰੀ ਨੇ ਸਾਰਿਆਂ ਨੂੰ ਮੋਹਿਤ ਕਰ ਦਿੱਤਾ। ਨਾਟਕ ਨੇ ਭਗਵਾਨ ਸ਼੍ਰੀ ਰਾਮ ਦੇ ਮਾਣਮੱਤੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਭਾਵਪੂਰਨ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸਮੂਹ ਨਾਚ ਅਤੇ ਗੀਤਾਂ ਨੇ ਭਾਰਤੀ ਸੱਭਿਆਚਾਰ ਦੀ ਇੱਕ ਜੀਵੰਤ ਝਲਕ ਪੇਸ਼ ਕੀਤੀ।ਇਸ ਮੌਕੇ ’ਤੇ ਸੰਸਥਾ ਦੇ ਚੇਅਰਮੈਨ ਅਸ਼ੋਕ ਸਿੰਗਲਾ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਸਿਰਫ਼ ਦੀਵਿਆਂ ਦਾ ਤਿਉਹਾਰ ਨਹੀਂ ਹੈ, ਸਗੋਂ ਗਿਆਨ, ਪਿਆਰ ਅਤੇ ਸਦਭਾਵਨਾ ਦੀ ਰੌਸ਼ਨੀ ਦਾ ਤਿਉਹਾਰ ਹੈ। ਸਾਨੂੰ ਭਗਵਾਨ ਸ਼੍ਰੀ ਰਾਮ ਦੇ ਆਦਰਸ਼ਾਂ ਨੂੰ ਅਪਣਾ ਕੇ ਜ਼ਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ ਹੈ। ਪ੍ਰਿੰਸੀਪਲ ਇੰਜੀਨੀਅਰ ਰਵਿੰਦਰ ਕੁਮਾਰ ਨੇ ਕਿਹਾ ਕਿ ਦੀਵਾਲੀ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ ਅਤੇ ਝੂਠ ਤੋਂ ਸੱਚ ਵੱਲ ਜਾਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਮੀਰ ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਵਾਤਾਵਰਣ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਅਤ ਦੀਵਾਲੀ ਮਨਾਉਣ। ਇਸ ਮੌਕੇ ਸੰਸਥਾ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਵਿਖੇ ਰੂਹਾਨੀ ਸਤਿਸੰਗ ਆਯੋਜਿਤ ਅਗਲੀ ਖ਼ਬਰ ਸਿਟੀ ਸੈਂਟਰ ਵਿਖੇ ਚੱਲ ਰਿਹਾ ਦੀਵਾਲੀ ਮੇਲਾ ਬਣਿਆ ਸ਼ਹਿਰ ਵਾਸੀਆਂ ਦੀ ਖਿੱਚ ਦਾ ਕੇਂਦਰ
Ad Position 24