ਹੈਰੋਇਨ ਸਮੇਤ ਇੱਕ ਗਿ੍ਫਤਾਰ
ਕਾਲਾਂਵਾਲੀ/ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ ਪੁਲੀਸ ਨੇ ਪਿੰਡ ਤਾਰੂਆਣਾ ਦੇ ਕੋਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ ਅਤੇ ਉਸ ਦੇ ਖਿਲਾਫ ਥਾਣਾ ਕਾਲਾਂਵਾਲੀ ’ਚ ਨਸ਼ਾ ਵਿਰੋਧੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਦਲਬੀਰ ਸਿੰਘ ਦੀ ਅਗਵਾਈ ਵਿੱਚ ਸੀਆਈਏ ਸਟਾਫ ਪੁਲੀਸ ਪਿੰਡ ਤਾਰੂਆਣਾ ਖੇਤਰ ਵਿੱਚ ਗਸ਼ਤ ਕਰ ਰਹੀ ਸੀ, ਇਸ ਦੌਰਾਨ ਉਨ੍ਹਾਂ ਦੀ ਟੀਮ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਫੜ ਲਿਆ।
ਕਾਲਾਂਵਾਲੀ/ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ ਪੁਲੀਸ ਨੇ ਪਿੰਡ ਤਾਰੂਆਣਾ ਦੇ ਕੋਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ ਅਤੇ ਉਸ ਦੇ ਖਿਲਾਫ ਥਾਣਾ ਕਾਲਾਂਵਾਲੀ ’ਚ ਨਸ਼ਾ ਵਿਰੋਧੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਦਲਬੀਰ ਸਿੰਘ ਦੀ ਅਗਵਾਈ ਵਿੱਚ ਸੀਆਈਏ ਸਟਾਫ ਪੁਲੀਸ ਪਿੰਡ ਤਾਰੂਆਣਾ ਖੇਤਰ ਵਿੱਚ ਗਸ਼ਤ ਕਰ ਰਹੀ ਸੀ, ਇਸ ਦੌਰਾਨ ਉਨ੍ਹਾਂ ਦੀ ਟੀਮ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਫੜ ਲਿਆ। ਉਸ ’ਤੇ ਨਸ਼ੀਲੇ ਪਦਾਰਥ ਰੱਖਣ ਦਾ ਸ਼ੱਕ ਹੋਣ ’ਤੇ ਨਿਯਮਾਂ ਅਨੁਸਾਰ ਉਸਦੀ ਤਲਾਸ਼ੀ ਲਈ ਗਈ। ਜਿਸ ’ਤੇ ਉਸਦੇ ਕਬਜ਼ੇ ਵਿੱਚੋਂ 10 ਗ੍ਰਾਮ 360 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਰਦੀਪ ਸਿੰਘ ਵਿਰੁੱਧ ਕਾਲਾਂਵਾਲੀ ਥਾਣੇ ਵਿੱਚ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।