03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਡੀ . ਸੀ . ਡਾ . ਆਨੰਦ ਕੁਮਾਰ ਸ਼ਰਮਾ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

ਕਰਨਾਲ, 3 ਨਵੰਬਰ (ਗੁਰਮੀਤ ਸਿੰਘ ਸੱਗੂ )- ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ 5 ਨਵੰਬਰ ਨੂੰ ਕਰਨਾਲ ਆਮਦ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਡਾ.

Ad Position 21
No active advertisement
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 5 ਨਵੰਬਰ ਨੂੰ ਕਰਨਾਲ ਆਮਦ ਦੇ ਮੱਦੇਨਜ਼ਰ ਵੀ. ਆਈ. ਪੀ. ਸੁਰੱਖਿਆ ਕਮਾਂਡੈਂਟ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਸਮਾਗਮ ਪ੍ਰਬੰਧਾਂ ਦਾ ਨਿਰੀਖਣ ਕਰਦੇ ਹੋਏ । ਤਸਵੀਰ: ਗੁਰਮੀਤ ਸਿੰਘ ਸੱਗੂ 04-11-2026
ਕਰਨਾਲ, 3 ਨਵੰਬਰ (ਗੁਰਮੀਤ ਸਿੰਘ ਸੱਗੂ )- ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ 5 ਨਵੰਬਰ ਨੂੰ ਕਰਨਾਲ ਆਮਦ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਡਾ. ਆਨੰਦ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਦੀ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਹਰਿਆਣਾ ਮੰਤਰੀ ਮੰਡਲ ਦੇ ਹੋਰ ਮੰਤਰੀ ਅਤੇ ਸਥਾਨਕ ਜਨ ਪ੍ਰਤੀਨਿਧੀ ਵੀ ਸ਼ਾਮਿਲ ਹੋਣਗੇ। ਵੀ. ਆਈ. ਪੀ. ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਲੋਂ ਸੀਨੀਅਰ ਅਧਿਕਾਰੀਆਂ ਨੂੰ ਲਾਇਜ਼ਨ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੈਡੀਕਲ ਟੀਮ, ਐਂਬੂਲੈਂਸ, ਬਿਜਲੀ ਵਿਭਾਗ, ਜਨ ਸਿਹਤ ਵਿਭਾਗ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਵੀ ਆਪੋ-ਆਪਣੀਆਂ ਜ਼ਿੰਮੇਵਾਰੀਆਂ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਦੀ ਆਮਦ ਅਤੇ ਵੱਖ-ਵੱਖ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਅਨੁਸਾਰ 4 ਅਤੇ 5 ਨਵੰਬਰ ਨੂੰ ਪ੍ਰੋਗਰਾਮ ਵਾਲੀ ਥਾਂ ਅਤੇ ਇਸ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਨੂੰ ਆਰਜ਼ੀ ਰੈੱਡ ਜ਼ੋਨ ਐਲਾਨਿਆ ਗਿਆ ਹੈ। ਇਸ ਦੌਰਾਨ ਸੁਰੱਖਿਆ ਕਾਰਨਾਂ ਕਰਕੇ ਕਿਸੇ ਵੀ ਤਰ੍ਹਾਂ ਦੇ ਮਾਨਵ ਰਹਿਤ ਹਵਾਈ ਯੰਤਰ (ਯੂ. ਏ. ਵੀ.) ਡਰੋਨ ਆਦਿ ਉਡਾਉਣ ’ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ 4 ਤੋਂ 5 ਨਵੰਬਰ ਤੱਕ ਜਿਨ੍ਹਾਂ ਥਾਵਾਂ ’ਤੇ ਕੇਂਦਰੀ ਗ੍ਰਹਿ ਮੰਤਰੀ ਜਾਣਗੇ, ਉਨ੍ਹਾਂ ਦੇ ਇਕ ਕਿਲੋਮੀਟਰ ਦੇ ਘੇਰੇ ਵਿਚ ਵੀ ਡਰੋਨ ਉਡਾਉਣ ਦੀ ਮਨਾਹੀ ਹੋਵੇਗੀ। ਮੀਟਿੰਗ ਦੌਰਾਨ ਐੱਸ. ਪੀ. ਕਰਨ ਗੋਇਲ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪਾਰਕਿੰਗ ਦੇ ਨਾਲ-ਨਾਲ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਯੋਜਨਾ ਤਿਆਰ ਕੀਤੀ ਗਈ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਹੈਲੀਪੈਡ ਤੋਂ ਲੈ ਕੇ ਸਮਾਗਮ ਵਾਲੀ ਥਾਂ ਤੱਕ ਹਰ ਨਾਕੇ ’ਤੇ ਵੱਡੀ ਗਿਣਤੀ ਵਿਚ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਡਾ. ਰਾਹੁਲ ਰਈਆ, ਸਾਰੇ ਐੱਸ. ਡੀ. ਐੱਮ., ਸੀ. ਟੀ. ਐੱਮ. ਸੁਰੇਸ਼ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਵੀ . ਆਈ . ਪੀ . ਸੁਰੱਖਿਆ ਕਮਾਂਡੈਂਟ ਨੇ ਹੈਲੀਪੈਡ ਅਤੇ ਸਮਾਗਮ ਵਾਲੀ ਥਾਂ ਦਾ ਕੀਤਾ ਨਿਰੀਖਣ -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 5 ਨਵੰਬਰ ਨੂੰ ਕਰਨਾਲ ਆਮਦ ਦੇ ਮੱਦੇਨਜ਼ਰ ਵੀ. ਆਈ. ਪੀ. ਸੁਰੱਖਿਆ ਕਮਾਂਡੈਂਟ ਨੇ ਆਪਣੀ ਟੀਮ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੈਲੀਪੈਡ ਤੋਂ ਲੈ ਕੇ ਸਮਾਗਮ ਵਾਲੀ ਥਾਂ ਤੱਕ ਸਾਰੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਹਰਿਆਣਾ ਮਾਰਕੀਟਿੰਗ ਬੋਰਡ ਦੇ ਚੇਅਰਮੈਨ ਵੇਦਪਾਲ ਐਡਵੋਕੇਟ, ਭਾਜਪਾ ਦੇ ਸੂਬਾ ਜਨਰਲ ਸਕੱਤਰ ਗੋਪਾਲ ਸ਼ਰਮਾ, ਜ਼ਿਲ੍ਹਾ ਇੰਚਾਰਜ ਜਵਾਹਰ ਯਾਦਵ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਲਾਠਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੰਨਮੈਨ ਰਾਜਪਾਲ ਸਿੰਘ ਸਮੇਤ ਦੋ ਮੁੱਖ ਸਿਪਾਹੀ ਬਣੇ ਏਐਸਆਈ ਅਗਲੀ ਖ਼ਬਰ ਕਰਨਾਲ ਸਹਿਕਾਰੀ ਖੰਡ ਮਿੱਲ ਵਲੋਂ ਪਿੜਾਈ ਸੀਜ਼ਨ 2026-27 ਲਈ ਬੁਆਇਲਰ ਪੂਜਾ ਤੇ ਹਵਨ ਕਰਵਾਇਆ
Ad Position 24