ਰੇਲਵੇ ਪਾਰਕ ’ਚੋਂ ਨੌਜਵਾਨ ਦੀ ਲਾਸ਼ ਮਿਲੀ
ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੀ ਦਾਣਾ ਮੰਡੀ ਦੇ ਨਜ਼ਦੀਕ ਬਣੇ ਛੋਟੇ ਰੇਲਵੇ ਪਾਰਕ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ।
ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੀ ਦਾਣਾ ਮੰਡੀ ਦੇ ਨਜ਼ਦੀਕ ਬਣੇ ਛੋਟੇ ਰੇਲਵੇ ਪਾਰਕ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਦੇ ਦੂਜੇ ਪਾਸੇ ਸਥਿਤ ਦਾਣਾ ਮੰਡੀ ਨੇੜੇ ਬਣੇ ਰੇਲਵੇ ਪਾਰਕ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸਬੰਧੀ ਪਤਾ ਚੱਲਦਿਆਂ ਪੁਲਿਸ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਅਤੇ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਵਲੋਂ ਫਿਲਹਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।