06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ-ਜਤਿੰਦਰ ਸਿੰਘ ਸ਼ੰਟੀ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਹਸਪਤਾਲ ਦਾ ਬਿੱਲ ਨਾ ਦੇਣ ਕਰਕੇ ਲਾਸ਼ ਨਹੀ ਰੱਖ ਸਕਦਾ

ਮੁੱਦਕੀ, 4 ਨਵੰਬਰ (ਭੁਪਿੰਦਰ ਸਿੰਘ)-ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਡਾ. ਐੱਸ.

Ad Position 21
No active advertisement
ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨਾਲ ਗੱਲਬਾਤ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ.ਐੱਸ.ਐੱਸ. ਬਰਾੜ। ਤਸਵੀਰ-ਭੁਪਿੰਦਰ ਸਿੰਘ 05-11-2026
ਮੁੱਦਕੀ, 4 ਨਵੰਬਰ (ਭੁਪਿੰਦਰ ਸਿੰਘ)-ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਡਾ.ਐੱਸ.ਐੱਸ. ਬਰਾੜ ਨਾਲ ਵਿਸ਼ੇਸ਼ ਮਿਲਣੀ ਦੌਰਾਨ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ। ਇਸ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕੋਰ ਗਰੁੱਪ ਬਣਾਏ ਗਏ ਹਨ, ਜੋ ਕਿ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ/ਡਾਇਰੈਕਟਰ ਡਾ.ਐੱਸ.ਐੱਸ.ਬਰਾੜ, ਮੈਂਬਰ ਕੋਰ ਗਰੁੱਪ ਫ਼ਰੀਦਕੋਟ ਰਾਜਿੰਦਰ ਕੁਮਾਰ ਰਿੰਕੂ, ਡਾ.ਮਨਜੀਤ ਸਿੰਘ ਢਿੱਲੋਂ ਹਾਜ਼ਰ ਸਨ। ਕਮਿਸ਼ਨ ਵਲੋਂ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿਚ 15 ਮੈਂਬਰੀ ਕੋਰ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਿਲ ਹਨ ਤਾਂ ਕਿ ਪੀੜਤਾਂ ਨੂੰ ਤੁਰੰਤ ਨਿਆਂ ਦਿਵਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਦਫ਼ਤਰੀ ਕੰਮਾਂ ਵਾਲੇ ਦਿਨ ਸੋਮਵਾਰ ਤੋਂ ਸ਼ੁੱਕਰਵਾਰ 11 ਤੋਂ 1 ਵਜੇ ਤੱਕ ਪ੍ਰਸ਼ਾਸਨਿਕ/ਪੁਲਿਸ ਅਧਿਕਾਰੀਆਂ ਨੂੰ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਇਹ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਕਿ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਲਾਸ਼ ਨੂੰ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲਿਆਂ ਵਿਚ ਲਾਸ਼ ਨੂੰ ਰੱਖ ਨਹੀਂ ਸਕਦਾ ਅਤੇ ਸਬੰਧਿਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਅਜਿਹੇ ਕੇਸਾਂ ਵਿਚ ਮ੍ਰਿਤਕ ਸਰੀਰ ਸਬੰਧਿਤ ਪਰਿਵਾਰਕ ਮੈਂਬਰਾਂ ਨੂੰ ਨਾ ਦੇਣ ਦੇ ਮਾਮਲੇ ਵਿਚ ਪੁਲਿਸ ਕੇਸ ਦਰਜ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਸੰਦੀਪ ਮਲਹੋਤਰਾ, ਡੀ.ਆਰ.ਓ ਲਵਪ੍ਰੀਤ ਕੌਰ, ਮਨਿੰਦਰਪਾਲ ਸਿੰਘ ਈ.ਓ. ਅੰਮ੍ਰਿਤ ਲਾਲ, ਬੀ.ਡੀ.ਪੀ.ਓ. ਵਿਕਾਸ ਸ਼ਰਮਾ, ਤਹਿਸੀਲਦਾਰ ਪਰਮਿੰਦਰ ਸਿੰਘ, ਐੱਸ.ਪੀ. ਨਰਿੰਦਰ ਸਿੰਘ, ਨਿਰਵੈਰ ਸਿੰਘ ਬਰਾੜ ਡਿਪਟੀ ਡਾਇਰੈਕਟਰ ਡੇਅਰੀ,ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੱਧੂ, ਸੰਦੀਪ ਕਟਾਰੀਆ, ਅਮਨਦੀਪ ਸਿੰਘ, ਜਸਵੀਰ ਸਿੰਘ ਜੱਸੀ, ਗੁਰਸੇਵਕ ਸਿੰਘ ਨਸ਼ਾ ਕੋਆਰਡੀਨੇਟਰ, ਪੀ.ਐਸ.ਪੀ.ਸੀ.ਐਲ ਇਕਬਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਵਿਸ਼ਵਦੀਪ ਗੋਇਲ, ਸਰਪੰਚ ਰਾਜਦੀਪ ਗੋਇਲ, ਪ੍ਰਵੀਨ ਕਾਲਾ, ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ ਦੇ ਨੁਮਾਇੰਦੇ ਅਤੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਰਸਾ ਸੰਭਾਲ ਮੁਹਿੰਮ ਤਹਿਤ ਐੱਸ.ਐੱਮ.ਡੀ. ਸਕੂਲ ਪਿੰਡੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਆਪਣੇ ਘਰ ਤੋਂ ਸ਼ੁਰੂਆਤ ਕਰ ਕੇ ਪਿ... ਅਗਲੀ ਖ਼ਬਰ ਦੋ ਵਿਧਾਇਕ ਉਡੀਕਦੇ ਰਹੇ, ਮੀਟਿੰਗ ਲਈ ਨਹੀਂ ਪਹੁੰਚੇ ਬਲਾਕ ਸੰਮਤੀ ਚੇਅਰਮੈਨ ਅਤੇ ਮੈਂਬਰ ਵਿਧਾਨ ਸਭਾ ਹਲਕੇ ਫ਼ਿਰੋਜ਼ਪੁਰ ਦ...
Ad Position 24