07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜਨਤਕ ਸਿਹਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇ-ਸੁਰਿੰਦਰ ਕੁਮਾਰ

ਯਮੁਨਾਨਗਰ, 7 ਨਵੰਬਰ (ਗੁਰਦਿਆਲ ਸਿੰਘ ਨਿਮਰ)-ਪੀ. ਡਬਲਿਊ.

Ad Position 21
No active advertisement
ਅਜੀਤ ਡੈਸਕ 08-11-2026
ਯਮੁਨਾਨਗਰ, 7 ਨਵੰਬਰ (ਗੁਰਦਿਆਲ ਸਿੰਘ ਨਿਮਰ)-ਪੀ. ਡਬਲਿਊ. ਡੀ. ਮਕੈਨੀਕਲ ਵਰਕਸ ਯੂਨੀਅਨ (ਰਜਿ. ਨੰ. 41) ਦੀ ਸ਼ਾਖਾ ਜਗਾਧਰੀ ਨਾਲ ਸੰਬੰਧਿਤ ਕਰਮਚਾਰੀਆਂ ਵਲੋਂ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਚੌਥੇ ਦਿਨ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਯੁਕਤ ਸਕੱਤਰ ਰਾਮ ਲਾਲ ਦੀ ਦੇਖ-ਰੇਖ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਸਕੱਤਰ ਪ੍ਰੇਮ ਪ੍ਰਕਾਸ਼ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਸਕੱਤਰ ਪ੍ਰੇਮ ਪ੍ਰਕਾਸ਼ ਨੇ ਕਿਹਾ ਕਿ ਜਗਾਧਰੀ ਸ਼ਾਖਾ ਨੇ ਕਾਰਜਕਾਰੀ ਇੰਜੀਨੀਅਰ ਨੂੰ ਕਰਮਚਾਰੀਆਂ ਦੀਆਂ ਮੰਗਾਂ ਬਾਬਤ ਮੰਗ-ਪੱਤਰ ਸੌਂਪਿਆ ਸੀ, ਪਰ ਕਾਫ਼ੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਕਾਰਜਕਾਰੀ ਇੰਜੀਨੀਅਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਉੱਚ ਅਧਿਕਾਰੀ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹਨ ਅਤੇ ਅੱਜ 7 ਨਵੰਬਰ ਤੱਕ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਭੁਗਤਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰਮਚਾਰੀ ਆਪਣੀਆਂ ਮੰਗਾਂ ਹੱਲ ਨਾ ਹੋਣ ਅਤੇ ਤਨਖਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਗੁੱਸੇ ‘ਚ ਹਨ ਕਿਉਂਕਿ ਅਜਿਹੇ ਹਾਲਾਤਾਂ ‘ਚ ਉਹ ਦੀਵਾਲੀ ਕਿਵੇਂ ਮਨਾਉਣਗੇ। ਉਨ੍ਹਾ ਕਿਹਾ ਕਿ ਅਧਿਕਾਰੀਆਂ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਕਰਮਚਾਰੀ 12 ਦਸੰਬਰ ਨੂੰ ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ‘ ਚ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕਰਨ ਜਾ ਰਹੇ ਹਨ, ਜਿਸ ‘ਚ ਉਨ੍ਹਾਂ ਦੀ ਯੂਨੀਅਨ ਸਰਗਰਮੀ ਨਾਲ ਹਿੱਸਾ ਲਵੇਗੀ। ਇਸੇ ਦੌਰਾਨ ਜ਼ਿਲ੍ਹਾ ਖ਼ਜ਼ਾਨਚੀ ਸੁਰੇਸ਼ ਪਾਲ, ਯਮੁਨਾਨਗਰ ਸ਼ਾਖਾ ਦੇ ਸਕੱਤਰ ਮਹਿੰਦਰ ਕੁਮਾਰ, ਖ਼ਜ਼ਾਨਚੀ ਯਸ਼ਪਾਲ ਅਤੇ ਰਿਟਾ. ਕਰਮਚਾਰੀ ਯੂਨੀਅਨ ਦੇ ਬਲਾਕ ਮੁਖੀ ਅਸ਼ੋਕ ਵਰਮਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਪਣੇ ਗਣਨਾ ਫਾਰਮ ਵਾਪਸ ਜਮ੍ਹਾਂ ਕਰਵਾਉਣ ’ਚ ਅਸਫ਼ਲ ਰਹਿਣ ਵਾਲੇ ਵੋਟਰਾਂ ਨੂੰ ਦਿੱਤਾ ਇਕ ਹੋਰ ਮੌਕਾ-ਜ਼ਿਲ੍ਹਾ ਚੋਣ ਅਧਿਕਾਰੀ ਅਗਲੀ ਖ਼ਬਰ ਹਰਿਆਣਾ ਸਰਕਾਰ ਨੂੰ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਨੀ ਚਾਹੀਦੀ ਹੈ: ਮਹੇਸ਼ ਆਜ਼ਾਦ
Ad Position 24