07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ

ਜਲੰਧਰ/ਫਿਲੌਰ, 7 ਨਵੰਬਰ (ਜਤਿੰਦਰ ਪੰਮੀ, ਵਿਪਨ ਗੈਰੀ)-ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਤੇ ਵਾਤਾਵਰਨ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿੱਥੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Ad Position 21
No active advertisement
ਬੜਾ ਪਿੰਡ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਦੇ ਹੋਏ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ। ਨਾਲ ਹਨ ਪੁਲਿਸ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ। 08-11-2026
ਜਲੰਧਰ/ਫਿਲੌਰ, 7 ਨਵੰਬਰ (ਜਤਿੰਦਰ ਪੰਮੀ, ਵਿਪਨ ਗੈਰੀ)-ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਤੇ ਵਾਤਾਵਰਨ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿੱਥੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਵਲੋਂ ਸਮੁੱਚੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਉਹ ਖੁਦ ਵੀ ਪਿੰਡਾਂ ’ਚ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਸੰਬੰਧਤ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਮੁਹਿੰਮ ਤਹਿਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ਗਤੀਵਿਧੀਆਂ ਨੂੰ ਵੀ ਪੂਰੀ ਗੰਭੀਰਤਾ ਨਾਲ ਯਕੀਨੀ ਬਣਾਇਆ ਜਾਵੇ। ਐੱਸ. ਐੱਸ. ਪੀ. ਵਿਰਕ ਨੇ ਦੱਸਿਆ ਕਿ ਪੁਲਿਸ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਸੰਬੰਧੀ ਕਾਰਵਾਈ ਕਰਦਿਆਂ ਹੁਣ ਤੱਕ 16 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਮੂਹ ਸਬ-ਡਿਵੀਜ਼ਨਾਂ ’ਚ ਸਬੰਧਤ ਡੀਐੱਸਪੀਜ਼ ਦੀ ਨਿਗਰਾਨੀ ਹੇਠ ਥਾਣਿਆਂ ਦੇ ਮੁੱਖ ਅਫ਼ਸਰਾਂ (ਐੱਸ ਐੱਚ ਓਜ਼ ) ਵਲੋਂ ਆਪਣੇ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡਾਂ ’ਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣਾ ਸਿਰਫ਼ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਬੜਾ ਪਿੰਡ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਦੇ ਹੋਏ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ। ਨਾਲ ਹਨ ਪੁਲਿਸ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਦਿਨਾਂ ’ ਚ ਪੁਲਿਸ ਸੁੱਤੀ ਕੁੰਭਕਰਨੀ ਨੀਂਦ , ਇਕ ਵੀ ਪੁਲਿਸ ਮੁਲਾਜ਼ਮ ਚੌਕ ’ ਚ ਤਾਇਨਾਤ ਨਹੀਂ ਅਗਲੀ ਖ਼ਬਰ ਲੋਕ ਇਸ ਵਾਰ ਗ੍ਰੀਨ ਦਿਵਾਲੀ ਮਨਾਉਣ-ਪਵਾਰ
Ad Position 24