ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਫ਼ਾਜ਼ਿਲਕਾ ਦੇ ਬਾਜ਼ਾਰਾਂ ’ਚ ਕਰਵਾਈ ਗਈ ਫੌਗਿੰਗ
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ ਅਤੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸ਼ਹਿਰ ਦੇ ਸਮੂਹ ਬਾਜ਼ਾਰਾਂ ਅਤੇ ਵੱਖ-ਵੱਖ ਇਲਾਕਿਆਂ ਵਿਚ ਫੌਗਿੰਗ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਾਜ਼ਿਲਕਾ ਡਾ.
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ ਅਤੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸ਼ਹਿਰ ਦੇ ਸਮੂਹ ਬਾਜ਼ਾਰਾਂ ਅਤੇ ਵੱਖ-ਵੱਖ ਇਲਾਕਿਆਂ ਵਿਚ ਫੌਗਿੰਗ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿਚ ਬਾਜ਼ਾਰਾਂ ’ਚ ਲੋਕਾਂ ਦੀ ਆਵਾਜਾਈ ਕਾਫ਼ੀ ਵੱਧ ਜਾਂਦੀ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਵਿਸ਼ੇਸ਼ ਸਫ਼ਾਈ ਅਤੇ ਮੱਛਰ ਰੋਕੂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ, ਛੱਤਾਂ ਉੱਤੇ ਪਏ ਟਾਇਰਾਂ, ਕੂਲਰਾਂ ਅਤੇ ਗਮਲਿਆਂ ਵਿਚ ਪਾਣੀ ਖੜ੍ਹਾ ਨਾ ਹੋਣ ਦੇਣ। ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ.ਕਰਨਵੀਰ ਕੰਬੋਜ ਨੇ ਦੱਸਿਆ ਕਿ ਡੇਂਗੂ ਦੀ ਪੱਕੀ ਰੋਕਥਾਮ ਲਈ ਮੱਛਰਾਂ ਦੇ ਪੈਦਾ ਹੋਣ ਵਾਲੇ ਸਰੋਤਾਂ ਨੂੰ ਖ਼ਤਮ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ ਹਰ ਸ਼ੁੱਕਰਵਾਰ ਨੂੰ ’ਡਰਾਈ ਡੇਅ’ ਵਜੋਂ ਮਨਾਉਂਦਿਆਂ ਪਾਣੀ ਵਾਲੇ ਭਾਂਡਿਆਂ ਨੂੰ ਸੁਕਾਇਆ ਜਾਵੇ। ਇਸ ਮੁਹਿੰਮ ਦੌਰਾਨ ਘੰਟਾ ਘਰ ਚੌਕ, ਊਨ ਬਾਜ਼ਾਰ, ਵਾਣ ਬਾਜ਼ਾਰ, ਸਾਈਕਲ ਬਾਜ਼ਾਰ, ਗਊਸ਼ਾਲਾ ਰੋਡ, ਬੱਸ ਸਟੈਂਡ ਬਾਜ਼ਾਰ, ਗੀਤਾ ਭਵਨ ਗਲੀ, ਚੌਧਰੀਆਂ ਵਾਲੀ ਗਲੀ, ਫ਼ਰਸ਼ ਨੰਬਰ 14 ਅਤੇ ਮਹਿਰੀਆਂ ਬਾਜ਼ਾਰ ਆਦਿ ਇਲਾਕਿਆਂ ਨੂੰ ਕਵਰ ਕੀਤਾ ਗਿਆ।