ਸਰਨਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਆਪਣਾ ਦਲ ਭੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਵਾਸਤੇ ਦੇਣ ਯੋਗਦਾਨ
ਨਵੀਂ ਦਿੱਲੀ,7ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ(ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਆਉਣ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਥਕ ਏਕਤਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਹ ਸ਼ਲਾਘਾਯੋਗ ਫ਼ੈਸਲਾ ਹੈ। ਸਰਨਾ ਨੇ ਕਿਹਾ ਕਿ ਪਿਛਲੇ ਕੁੱਝ ਸਮਿਆਂ ਵਿਚ ਕੁਝ ਵਖਰੇਵਿਆਂ ਅਤੇ ਗੁਮਰਾਹਕੁਨ ਪ੍ਰਚਾਰ ਕਾਰਨ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਤੋਂ ਦੂਰ ਹੋ ਗਏ ਸੀ ਪਰ ਹੁਣ ਹੋਲੀ ਹੋਲੀ ਸਾਰੇ ਵਾਪਸ ਆਉਣਾ ਸ਼ੁਰੂ ਹੋ ਗਏ ਹਨ ।
ਨਵੀਂ ਦਿੱਲੀ,7ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ(ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਆਉਣ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਥਕ ਏਕਤਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਹ ਸ਼ਲਾਘਾਯੋਗ ਫ਼ੈਸਲਾ ਹੈ। ਸਰਨਾ ਨੇ ਕਿਹਾ ਕਿ ਪਿਛਲੇ ਕੁੱਝ ਸਮਿਆਂ ਵਿਚ ਕੁਝ ਵਖਰੇਵਿਆਂ ਅਤੇ ਗੁਮਰਾਹਕੁਨ ਪ੍ਰਚਾਰ ਕਾਰਨ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਤੋਂ ਦੂਰ ਹੋ ਗਏ ਸੀ ਪਰ ਹੁਣ ਹੋਲੀ ਹੋਲੀ ਸਾਰੇ ਵਾਪਸ ਆਉਣਾ ਸ਼ੁਰੂ ਹੋ ਗਏ ਹਨ । ਸਰਨਾ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਅਪੀਲ ਕੀਤੀ ਹੈ ਕਿ ਪੰਥ ਦੇ ਵੱਡੇ ਹਿੱਤਾਂ ਦੇ ਮੱਦੇਨਜ਼ਰ ਉਹ ਵੀ ਆਪਣਾ ਦਲ ਭੰਗ ਕਰਕੇ ਸਾਰੇ ਸ਼੍ਰੋਮਣੀ ਅਕਾਲੀ ਦਲ ਦੀ ਹੋਰ ਜ਼ਿਆਦਾ ਮਜ਼ਬੂਤੀ ਦਾ ਰਾਹ ਪੱਧਰਾ ਕਰਨ।ਉਨ੍ਹਾਂ ਕਿਹਾ ਕਿ ਇਹ ਗੱਲ ਸਾਰੇ ਹੀ ਮੰਨਦੇ ਹਨ ਕਿ ਸਿੱਖੀ ਵਿਰੋਧੀ ਤਾਕਤਾਂ ਪਾਰਟੀ ਨੂੰ ਕਮਜ਼ੋਰ ਕਰਨ ਵਿਚ ਲੱਗੀਆਂ ਹੋਈਆਂ ਹਨ, ਇਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਉਨ੍ਹਾਂ ਦੇ ਮਨਸੂਬੇ ਪੂਰੀ ਤਰ੍ਹਾਂ ਫੇਲ੍ਹ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਚੁੱਕਣ ਲਈ ਇੱਕ ਮਜ਼ਬੂਤ ਖੇਤਰੀ ਪਾਰਟੀ ਦਾ ਹੋਣਾ ਬਹੁਤ ਜ਼ਰੂਰੀ ਹੈ, ਜਿਸ ਲਈ ਸਾਰੇ ਆਗੂਆਂ ਦਾ ਇਕੱਠੇ ਹੋਣਾ ਲਾਜ਼ਮੀ ਹੈ।