ਗੜਬੜੀਆਂ ਦੇ ਖ਼ਦਸ਼ੇ ਕਾਰਨ ਪਟੀਸ਼ਨਰ ਵਜੋਂ ‘ਹੱਦਬੰਦੀ ਕਮੇਟੀ’ ਦਾ ਹਿੱਸਾ ਬਣਨ ਦੀ ਕੀਤੀ ਮੰਗ
ਨਵੀਂ ਦਿੱਲੀ,7 ਨਵੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣਾ ਦੀ ਨਵੀਂ ਵੋਟਰ ਸੂਚੀ ਅਤੇ ਗੁਰਦੁਆਰਾ ਚੋਣਾਂ ’ਚ ਦੇਰੀ ਨੂੰ ਲੈ ਕੇ ਦਿੱਲੀ ਹਾਈ ਕੋਰਟ ਵਿਚ ਕਾਨੂੰਨੀ ਚਾਰਾਜੋਈ ਕਰ ਰਹੇ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੇ ,ਚੋਣ ਹਲਕਿਆਂ ਦੀ ਹੱਦਬੰਦੀ ਨੂੰ ਲੈ ਕੇ ਇੱਕ ਨਵੀਂ ਅਰਜ਼ੀ ਦਾਖਲ ਕੀਤੀ ਹੈ। ਦਿੱਲੀ ਹਾਈ ਕੋਰਟ ਨੇ ਇਸ ਅਰਜ਼ੀ ’ਤੇ ਦਿੱਲੀ ਸਰਕਾਰ, ਗੁਰਦੁਆਰਾ ਚੋਣ ਡਾਇਰੈਕਟੋਰੇਟ ਅਤੇ ਉਪ ਰਾਜਪਾਲ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ’ਤੇ 10 ਦਸੰਬਰ ਨੂੰ ਸੁਣਵਾਈ ਹੋਵੇਗੀ।
ਨਵੀਂ ਦਿੱਲੀ,7 ਨਵੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣਾ ਦੀ ਨਵੀਂ ਵੋਟਰ ਸੂਚੀ ਅਤੇ ਗੁਰਦੁਆਰਾ ਚੋਣਾਂ ’ਚ ਦੇਰੀ ਨੂੰ ਲੈ ਕੇ ਦਿੱਲੀ ਹਾਈ ਕੋਰਟ ਵਿਚ ਕਾਨੂੰਨੀ ਚਾਰਾਜੋਈ ਕਰ ਰਹੇ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੇ ,ਚੋਣ ਹਲਕਿਆਂ ਦੀ ਹੱਦਬੰਦੀ ਨੂੰ ਲੈ ਕੇ ਇੱਕ ਨਵੀਂ ਅਰਜ਼ੀ ਦਾਖਲ ਕੀਤੀ ਹੈ। ਦਿੱਲੀ ਹਾਈ ਕੋਰਟ ਨੇ ਇਸ ਅਰਜ਼ੀ ’ਤੇ ਦਿੱਲੀ ਸਰਕਾਰ, ਗੁਰਦੁਆਰਾ ਚੋਣ ਡਾਇਰੈਕਟੋਰੇਟ ਅਤੇ ਉਪ ਰਾਜਪਾਲ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ’ਤੇ 10 ਦਸੰਬਰ ਨੂੰ ਸੁਣਵਾਈ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਟੀਸ਼ਨ ਸ਼ੰਟੀ ਨੇ ਦੱਸਿਆ ਕਿ ਉਹ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਚੋਣਾਂ ਤੇ ਨਵੀਂ ਵੋਟਰ ਸੂਚੀ ਲਈ ਕੋਰਟ ਵਿਚ ਜੱਦੋਜਹਿਦ ਕਰਦੇ ਆ ਰਹੇ ਹਨ।ਜਿਸ ਦਾ ਨਤੀਜਾ ਇਹ ਹੋਇਆ ਹੈ ਕਿ ਜਿਹੜੀਆਂ ਗੁਰਦੁਆਰਾ ਚੋਣਾਂ ਅਗਲੇ 5-6 ਸਾਲਾਂ ਵਿਚ ਨਹੀਂ ਹੋਣ ਦੇ ਦਾਅਵੇ ਕੀਤੇ ਜਾ ਰਹੇ ਸੀ, ਪਰ ਹੁਣ ਗੁਰਦੁਆਰਾ ਚੋਣ ਡਾਇਰੈਕਟੋਰੇਟ ਨੇ ਕੋਰਟ ਵਿਚ ਲਿਖ ਕੇ ਦਿੱਤਾ ਹੈ ,ਫਰਵਰੀ 2027 ਤੋਂ ਪਹਿਲਾਂ ਚੋਣਾਂ ਕਰਵਾ ਦਿੱਤੀਆਂ ਜਾਣਗੀਆਂ। ਸ਼ੰਟੀ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਤੋਂ ਪਹਿਲਾਂ ਹਲਕਿਆਂ ਦੀ ਹੱਦਬੰਦੀ ਵੀ ਹੋਣੀ ਹੈ ਅਤੇ ਇਸ ਵਿਚ ਹੋਣ ਵਾਲੀਆਂ ਕਥਿਤ ਗੜਬੜੀਆਂ ਦੇ ਖ਼ਦਸ਼ੇ ਨੂੰ ਲੈ ਕੇ ਹੀ ਹਾਈ ਕੋਰਟ ਵਿਚ ਇੱਕ ਨਵੀਂ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਵਿਚ ਕੋਰਟ ਨੂੰ ਮੰਗ ਕੀਤੀ ਗਈ ਹੈ ਕਿ ਪਟੀਸ਼ਨਰ ਵੱਜੋ ਉਨ੍ਹਾਂ ( ਸ਼ੰਟੀ) ਨੂੰ ਵੀ, ਹਲਕਿਆਂ ਦੀ ਹੱਦਬੰਦੀ ਲਈ ਬਣਨ ਵਾਲੀ ਕਮੇਟੀ ਦਾ ਹਿੱਸਾ ਬਣਾਇਆ ਜਾਵੇ । ਉਨ੍ਹਾਂ ਖ਼ਦਸ਼ਾ ਜਤਾਇਆ ਹੈ ਕਿ ਪਟੀਸ਼ਨਰ ਹੋਣ ਕਾਰਨ, ਕੁੱਝ ਸਿਆਸੀ ਰਸੂਖ਼ ਵਾਲੇ ਲੋਕ,ਮੇਰੀ ਰਿਹਾਇਸ਼ ਵਾਲੇ ਇਲਾਕੇ ਨੂੰ ਵੀ ਕਟਵਾ ਕੇ ਕਿਸੀ ਹੋਰ ਹਲਕੇ ਵਿਚ ਜੁੜਵਾਉਣ ’ਚ ਜੁਟੇ ਹੋਏ ਹਨ।ਕੋਰਟ ਨੇ ਇਸ ਅਰਜ਼ੀ ’ਤੇ ਦਿੱਲੀ ਸਰਕਾਰ, ਗੁਰਦੁਆਰਾ ਚੋਣ ਡਾਇਰੈਕਟੋਰੇਟ ਅਤੇ ਉਪ ਰਾਜਪਾਲ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ੰਟੀ ਨੇ ਦਾਅਵਾ ਕੀਤਾ ਕਿ ਦਰਅਸਲ ਕਈ ਮੈਂਬਰ ਜਿਨ੍ਹਾਂ ਨੇ ਜਿੱਤਣ ਤੋਂ ਬਾਅਦ ਆਪਣੇ ਹਲਕੇ ਵਿਚ ਕੰਮ ਹੀ ਨਹੀਂ ਕੀਤਾ ਅਤੇ ਕਈ ਹੋਰ ਅਜਿਹੇ ਲੋਕ ਹੱਦਬੰਦੀ ਤਹਿਤ ਆਪਣੇ ਹਲਕਿਆਂ ਦੀ ਅਦਲਾ ਬਦਲੀ ਕਰਾਉਣ ’ਚ ਜੁਟੇ ਹੋਏ ਹਨ।