ਪੁਲਿਸ ਨੇ ਫੜੇ 91.910 ਕਿੱਲੋ ਪਟਾਕੇ
ਨਵੀਂ ਦਿੱਲੀ, 7 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਉੱਤਰੀ ਪੂਰਬੀ ਜ਼ਿਲ੍ਹੇ ਦੇ ਥਾਣਾ ਜੋਤੀ ਨਗਰ ਦਿੱਲੀ ਦੀ ਪੁਲਿਸ ਨੇ ਪਟਾਕਿਆਂ ਦੀ ਗ਼ੈਰ-ਕਾਨੂੰਨੀ, ਵਿਕਰੀ ਦੇ 5 ਮਾਮਲਿਆਂ ਵਿਚ ਕੁਝ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਇਨ੍ਹਾਂ ਕੋਲੋਂ 91.
ਨਵੀਂ ਦਿੱਲੀ, 7 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਉੱਤਰੀ ਪੂਰਬੀ ਜ਼ਿਲ੍ਹੇ ਦੇ ਥਾਣਾ ਜੋਤੀ ਨਗਰ ਦਿੱਲੀ ਦੀ ਪੁਲਿਸ ਨੇ ਪਟਾਕਿਆਂ ਦੀ ਗ਼ੈਰ-ਕਾਨੂੰਨੀ, ਵਿਕਰੀ ਦੇ 5 ਮਾਮਲਿਆਂ ਵਿਚ ਕੁਝ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਇਨ੍ਹਾਂ ਕੋਲੋਂ 91.910 ਕਿੱਲੋਗ੍ਰਾਮ ਪਟਾਕੇ ਬਰਾਮਦ ਕੀਤੇ ਹਨ। ਇਸ ਮਾਮਲੇ ਵਿਚ ਜੋਤੀ ਨਗਰ ਥਾਣੇ ਦੀ ਪੁਲਿਸ ਤੋਂ ਇਲਾਵਾ ਸ਼ਾਸਤਰੀ ਪਾਰਕ ਅਤੇ ਦਿਆਲਪੁਰਾ ਥਾਣੇ ਦੀ ਪੁਲਿਸ ਨੇ ਮਿਲ ਕੇ ਇਹ ਪਟਾਕੇ ਫੜੇ ਹਨ। ਜੋ ਵਿਅਕਤੀ ਇਸ ਮਾਮਲੇ ਵਿਚ ਫੜੇ ਗਏ ਹਨ, ਉਨ੍ਹਾਂ ਕੋਲ ਪਟਾਕੇ ਵੇਚਣ ਲਈ ਲਾਇਸੈਂਸ ਨਹੀਂ ਸੀ। ਇਨ੍ਹਾਂ ਵਿਅਕਤੀਆਂ ਦਾ ਪੁਲਿਸ ਕੋਲ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਪੁਲਿਸ ਇਨ੍ਹਾਂ ਤੋਂ ਪੁੱਛਗਿੁੱਛ ਕਰ ਰਹੀ ਹੈ ਕਿ ਉਨ੍ਹਾਂ ਨੇ ਇਹ ਪਟਾਕੇ ਕਿਥੋਂ ਖਰੀਦੇ ਹਨ ਅਤੇ ਇਸ ਮਾਮਲੇ ਵਿਚ ਹੋਰ ਕੌਣ-ਕੌਣ ਲੋਕ ਸ਼ਾਮਿਲ ਸਨ। ਪੁਲਿਸ ਇਹ ਵੀ ਪਤਾ ਕਰ ਰਹੀ ਹੈ ਕਿ ਇਹ ਪਟਾਕੇ ਕਿੱਥੇ ਅਤੇ ਕਿਸ ਨੂੰ ਵੇਚੇ ਜਾਣੇ ਸਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਵਰਨਣਯੋਗ ਹੈ ਕਿ ਦਿੱਲੀ ਦੇ ਸਾਰੇ ਥਾਣਿਆਂ ਦੀ ਪੁਲਿਸ ਇਨ੍ਹਾਂ ਦਿਨਾਂ ਵਿਚ ਗ਼ੈਰ-ਕਾਨੂੰਨੀ ਪਟਾਕੇ ਵੇਚਣ ਵਾਲਿਆਂ ’ਤੇ ਲਗਾਤਾਰ ਕਾਰਵਾਈ ਕਰ ਰਹੀ ਹੈ।