07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ 24 ਘੰਟੇ ਰਹਿਣਗੀਆਂ

ਫ਼ਿਰੋਜ਼ਪੁਰ, 7 ਨਵੰਬਰ (ਕੁਲਬੀਰ ਸਿੰਘ ਸੋਢੀ)-ਦੀਵਾਲੀ ਦੇ ਤਿਉਹਾਰ ਦੌਰਾਨ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸਿਹਤ ਸੇਵਾਵਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜ਼ਰੂਰੀ ਦਵਾਈਆਂ, ਮੈਡੀਕਲ ਸਾਜ਼ੋ-ਸਾਮਾਨ, ਡਾਕਟਰਾਂ, ਪੈਰਾ-ਮੈਡੀਕਲ ਸਟਾਫ਼ ਅਤੇ ਐਂਬੂਲੈਂਸ ਸੇਵਾਵਾਂ ਨੂੰ ਤਿਆਰ ਰੱਖਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 08-11-2026
ਫ਼ਿਰੋਜ਼ਪੁਰ, 7 ਨਵੰਬਰ (ਕੁਲਬੀਰ ਸਿੰਘ ਸੋਢੀ)-ਦੀਵਾਲੀ ਦੇ ਤਿਉਹਾਰ ਦੌਰਾਨ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸਿਹਤ ਸੇਵਾਵਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜ਼ਰੂਰੀ ਦਵਾਈਆਂ, ਮੈਡੀਕਲ ਸਾਜ਼ੋ-ਸਾਮਾਨ, ਡਾਕਟਰਾਂ, ਪੈਰਾ-ਮੈਡੀਕਲ ਸਟਾਫ਼ ਅਤੇ ਐਂਬੂਲੈਂਸ ਸੇਵਾਵਾਂ ਨੂੰ ਤਿਆਰ ਰੱਖਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਪਰਮਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਈਕੋ-ਫਰੈਂਡਲੀ, ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ । ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਤਿਉਹਾਰ ਦੀਆਂ ਖ਼ੁਸ਼ੀਆਂ ਮਨਾਉਂਦੇ ਸਮੇਂ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਅਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਸਮੇਂ ਖ਼ਾਸ ਤੌਰ ’ਤੇ ਅੱਖਾਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਕਦੇ ਵੀ ਇਕੱਲਿਆਂ ਪਟਾਕੇ ਨਾ ਚਲਾਉਣ ਦਿੱਤੇ ਜਾਣ। ਪਟਾਕੇ ਚਲਾਉਣ ਸਮੇਂ ਬੱਚਿਆਂ ਦੇ ਨਾਲ ਕਿਸੇ ਵੱਡੇ ਵਿਅਕਤੀ ਦੀ ਮੌਜ਼ੂਦਗੀ ਅਤੇ ਨਿਗਰਾਨੀ ਬਹੁਤ ਜ਼ਰੂਰੀ ਹੈ। ਡਾ.ਪਰਮਿੰਦਰ ਸਿੰਘ ਨੇ ਕਿਹਾ ਕਿ ਜੇਕਰ ਪਟਾਕੇ ਚਲਾਉਂਦੇ ਸਮੇਂ ਅੱਖ ਵਿਚ ਸੱਟ ਲੱਗ ਜਾਵੇ ਤਾਂ ਅੱਖ ਨੂੰ ਮਲਣਾ ਜਾਂ ਰਗੜਨਾ ਨਹੀਂ ਚਾਹੀਦਾ, ਸਗੋਂ ਬਿਨਾਂ ਦੇਰੀ ਕੀਤੇ ਅੱਖਾਂ ਦੇ ਮਾਹਿਰ ਡਾਕਟਰ ਕੋਲੋਂ ਜਾਂਚ ਕਰਵਾਉਣੀ ਚਾਹੀਦੀ ਹੈ, ਕਿਉਂਕਿ ਅੱਖਾਂ ਦੀ ਮਾਮੂਲੀ ਲਾਪਰਵਾਹੀ ਵੀ ਗੰਭੀਰ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਸਹਾਇਕ ਸਿਵਲ ਸਰਜਨ ਡਾ.ਸੁਸ਼ਮਾ ਠੱਕਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਪੰਕਜ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਹਸਪਤਾਲ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਾਰੇ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਐਮਰਜੈਂਸੀ ਸੇਵਾਵਾਂ 24 ਘੰਟੇ ਉਪਲਬਧ ਰਹਿਣਗੀਆਂ। ਡਾਕਟਰਾਂ, ਪੈਰਾ-ਮੈਡੀਕਲ ਸਟਾਫ਼ ਅਤੇ ਐਂਬੂਲੈਂਸ ਸੇਵਾਵਾਂ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਸਿਹਤ ਵਿਭਾਗ ਦੀ ਪਹਿਲੀ ਤਰਜੀਹ ਹੈ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਲੋਕਾਂ ਨੂੰ ਤਿਉਹਾਰਾਂ ਦੌਰਾਨ ਖਾਣ-ਪੀਣ ਦੀਆਂ ਵਸਤਾਂ ਪ੍ਰਤੀ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਜ਼ਾਰ ਵਿਚ ਮਿਲਣ ਵਾਲੀਆਂ ਮਿਲਾਵਟੀ ਅਤੇ ਬਾਸੀ ਵਸਤਾਂ ਦੀ ਬਜਾਏ ਤਾਜ਼ੀਆਂ ਅਤੇ ਘਰ ਵਿਚ ਤਿਆਰ ਕੀਤੀਆਂ ਖਾਣ-ਪੀਣ ਦੀਆਂ ਚੀਜ਼ਾਂ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਪਟਾਕਿਆਂ ਦਾ ਧੂੰਆਂ ਅਤੇ ਸ਼ੋਰ ਬਜ਼ੁਰਗਾਂ, ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਾਫ਼-ਸੁਥਰਾ ਅਤੇ ਸ਼ਾਂਤ ਵਾਤਾਵਰਨ ਬਣਾਈ ਰੱਖਣਾ ਚਾਹੀਦਾ ਹੈ।
Ad Position 22
No active advertisement
ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਦੂਜੇ ਦਿਨ ਵੀ ਹੜਤਾਲ ਸਰਕਾਰੀ ਦਫ਼ਤਰਾਂ ਵਿਚ ਕੰਮ-ਕਾਰ ਪੂਰੀ ਤਰ੍ਹਾਂ ਰਿਹਾ...
Ad Position 24